ਤਾਜਾ ਖਬਰਾਂ
ਫਿਰੋਜ਼ਪੁਰ 21 ਜਨਵਰੀ (ਵਿਸ਼ਵਜੀਤ ਸਿੰਘ ਥਿੰਦ): ਵਿਧਾਨ ਸਭਾ ਹਲਕਾ ਫਿਰੋਜ਼ਪੁਰ ਦਿਹਾਤੀ ਤੋਂ ਅਕਾਲੀ-ਬਸਪਾ ਦੇ ਸਾਂਝੇ ਉਮੀਦਵਾਰ ਜੋਗਿੰਦਰ ਸਿੰਘ ਜਿੰਦੂ ਨੂੰ ਉਸ ਸਮੇਂ ਵੱਡਾ ਬਲ ਮਿਲਿਆ, ਜਦ ਪਿੰਡ ਬੱਧਨੀ ਗੁਲਾਬ ਸਿੰਘ ਵਿਖੇ ਮਾਸਟਰ ਦਸੌਦ ਸਿੰਘ ਜ਼ਿਲ੍ਹਾ ਮੀਤ ਪ੍ਰਧਾਨ ਸ੍ਰੋਮਣੀ ਅਕਾਲੀ ਦਲ ਦੇ ਗ੍ਰਹਿ ਵੱਡੀ ਗਿਣਤੀ ’ਚ ਇਕੱਤਰ ਵਰਕਰਾਂ ਨੇ ਜੋਗਿੰਦਰ ਸਿੰਘ ਜਿੰਦੂ ਦੇ ਸਮਰਥਨ ਦਾ ਐਲਾਨ ਕਰਦਿਆਂ ਕਿਹਾ ਕਿ ਉਹ ਪੂਰੀ ਤਨਦੇਹੀ ਨਾਲ ਉਨ੍ਹਾਂ ਦੀ ਮਦਦ ਕਰਨਗੇ। ਜਿੰਦੂ ਨੇ ਆਪਣੇ ਸੰਬੋਧਨ ’ਚ ਨਗਰ ਨਿਵਾਸੀਆਂ ਵੱਲੋਂ ਦਿੱਤੇ ਸਮਰਥਨ ’ਤੇ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ’ਚ ਤੁਹਾਨੂੰ ਪੂਰਾ ਮਾਣ ਸਨਮਾਨ ਦਿੱਤਾ ਜਾਵੇਗਾ। ਇਸ ਮੌਕੇ ਗੁਰਪ੍ਰੀਤ ਸਿੰਘ ਸੰਧੂ, ਚਰਨਜੀਤ ਸਿੰਘ ਸੰਧੂ, ਗੁਰਮੁੱਖ ਸਿੰਘ ਸੰਧੂ, ਚੈਨਾ ਸੰਧੂ, ਸੁਖਦੇਵ ਸਿੰਘ ਸੰਧੂ, ਮਨਜੀਤ ਸਿੰਘ, ਜਸਵੀਰ ਸਿੰਘ, ਹਰਬਰਿੰਦਰ ਸਿੰਘ, ਕਸ਼ਮੀਰ ਸਿੰਘ, ਰਵਿੰਦਰ ਸਿੰਘ, ਹਰਦਿਆਲ ਸਿੰਘ, ਜੱਸ ਬਾਠ, ਰਾਜਵੀਰ ਸਿੰਘ, ਜਸਪਾਲ ਸਿੰਘ, ਮਲਕੀਤ ਸਿੰਘ ਤੇ ਹੋਰ ਹਾਜ਼ਰ ਸਨ।
Get all latest content delivered to your email a few times a month.