IMG-LOGO
ਹੋਮ ਪੰਜਾਬ : ਸਾਬਕਾ ਐੱਮਸੀ ਕਾਂਗਰਸ ਪਾਰਟੀ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿਚ...

ਸਾਬਕਾ ਐੱਮਸੀ ਕਾਂਗਰਸ ਪਾਰਟੀ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਹੋਇਆ ਸ਼ਾਮਲ

Admin user - Jan 21, 2022 02:05 AM
IMG


ਫਿਰੋਜ਼ਪੁਰ 21 ਜਨਵਰੀ (ਵਿਸ਼ਵਜੀਤ ਸਿੰਘ ਥਿੰਦ): ਹਲਕਾ ਫਿਰੋਜ਼ਪੁਰ ਸ਼ਹਿਰੀ ਵਿਚ ਸ਼੍ਰੋਮਣੀ ਅਕਾਲੀ ਦਲ ਦਿਨੋ-ਦਿਨ ਮਜ਼ਬੂਤ ਹੋ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਨੂੰ ਉਸ ਵਕਤ ਹੋਰ ਬਲ ਮਿਲਿਆ ਜਦੋਂ ਸੁਰਿੰਦਰ ਸਿੰਘ ਬੱਬੂ ਜ਼ਿਲ੍ਹਾ ਪ੍ਰਧਾਨ ਯੂਥ ਦਿਹਾਤੀ ਦੀ ਪ੍ਰੇਰਨਾ ਸਦਕਾ ਸਾਬਕਾ ਐੱਮਸੀ ਮਨੀ ਖੋਖਰ ਕਈ ਪਰਿਵਾਰਾਂ ਸਮੇਤ ਕਾਂਗਰਸ ਪਾਰਟੀ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਇਆ। ਪਾਰਟੀ ਵਿਚ ਸ਼ਾਮਲ ਪਰਿਵਾਰਾਂ ਦਾ ਸਵਾਗਤ ਕਰਦਿਆ ਸ਼੍ਰੋਮਣੀ ਅਕਾਲੀ ਦਲ-ਬਸਪਾ ਗਠਜੋੜ ਦੇ ਸਾਂਝੇ ਉਮੀਦਵਾਰ ਰੋਹਿਤ ਵੋਹਰਾ ਨੇ ਕਿਹਾ ਕੇ ਪਾਰਟੀ ਵਿਚ ਸ਼ਾਮਲ ਪਰਿਵਾਰਾਂ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਕੋਈ ਵਿਕਾਸ ਨਹੀਂ ਕਰਵਾਇਆ, ਸਿਰਫ ਗੁੰਡਾਗਰਦੀ ਅਤੇ ਲੋਕਾਂ ਉੱਪਰ ਝੂਠੇ ਪਰਚੇ ਦਰਜ ਕੀਤੇ ਹਨ। ਜਿਸ ਤੋਂ ਦੁਖੀ ਹੋਏ ਲੋਕ ਕਾਂਗਰਸ ਨੂੰ ਅਲਵਿਦਾ ਕਹਿ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਰਹੇ ਹਨ। ਇਸ ਮੌਕੇ ਹਨੀ ਖੋਖਰ, ਸੰਨੀ ਖੋਖਰ, ਅਮਨ ਦ੍ਰਵਿੜ, ਗੁਰਪ੍ਰਤਾਪ ਸਿੰਘ ਨਿੱਜੀ ਸਕੱਤਰ ਵੀ ਮੌਜ਼ੂਦ ਸਨ।   
 

PDF
Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.