IMG-LOGO
ਹੋਮ ਪੰਜਾਬ :  ਰਾਹੁਲ ਭੰਡਾਰੀ ਨੇ ਸੂਚਨਾ ਤੇ ਲੋਕ ਸੰਪਰਕ ਦੇ ਪ੍ਰਮੁੱਖ ਸਕੱਤਰ...

 ਰਾਹੁਲ ਭੰਡਾਰੀ ਨੇ ਸੂਚਨਾ ਤੇ ਲੋਕ ਸੰਪਰਕ ਦੇ ਪ੍ਰਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ

Admin user - Sep 27, 2022 06:38 AM
IMG

 Bolda Punjab
ਚੰਡੀਗੜ੍ਹ, 27 ਸਤੰਬਰ:

1997 ਬੈਚ ਦੇ ਆਈਏਐਸ ਅਧਿਕਾਰੀ ਰਾਹੁਲ ਭੰਡਾਰੀ, ਜੋ ਇਸ ਸਮੇਂ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਦੇ ਪ੍ਰਮੁੱਖ ਸਕੱਤਰ ਵਜੋਂ ਤਾਇਨਾਤ ਹਨ, ਨੇ ਅੱਜ ਪ੍ਰਮੁੱਖ ਸਕੱਤਰ ਸੂਚਨਾ ਤੇ ਲੋਕ ਸੰਪਰਕ ਅਤੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਦਾ ਵਾਧੂ ਚਾਰਜ ਸੰਭਾਲ ਲਿਆ ਹੈ।

ਦੋਵਾਂ ਵਿਭਾਗਾਂ ਦਾ ਅਹੁਦਾ ਸੰਭਾਲਣ ਉਪਰੰਤ ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ ਨੇ ਡਾਇਰੈਕਟਰ ਸੂਚਨਾ ਅਤੇ ਲੋਕ ਸੰਪਰਕ ਸੋਨਾਲੀ ਗਿਰਿ ਅਤੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਦੇ ਡਾਇਰੈਕਟਰ ਘਨਸ਼ਿਆਮ ਥੋਰੀ ਨਾਲ ਮੀਟਿੰਗਾਂ ਕਰਕੇ ਦੋਹਾਂ ਵਿਭਾਗਾਂ ਨਾਲ ਸਬੰਧਤ ਵੱਖ-ਵੱਖ ਮੁੱਦਿਆਂ 'ਤੇ ਚਰਚਾ ਕੀਤੀ।

ਪ੍ਰਮੁੱਖ ਸਕੱਤਰ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਦੇ ਟੀਚਿਆਂ ਅਤੇ ਉਦੇਸ਼ਾਂ ਦੀ ਪ੍ਰਾਪਤੀ ਲਈ ਵਿਭਾਗਾਂ ਦੇ ਕੰਮਕਾਜ ਵਿੱਚ ਹੋਰ ਕੁਸ਼ਲਤਾ ਅਤੇ ਪਾਰਦਰਸ਼ਤਾ ਲਿਆਉਣ ਨੂੰ ਪ੍ਰਮੁੱਖ ਤਰਜੀਹ ਦੇਣਗੇ।  

PDF
Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.