IMG-LOGO
ਹੋਮ ਪੰਜਾਬ : ਵਿਜੀਲੈਂਸ ਬਿਊਰੋ ਵੱਲੋਂ 5,000 ਰੁਪਏ ਰਿਸਵਤ ਲੈਂਦਿਆਂ ਏ.ਐਸ.ਆਈ. ਜੁਝਾਰ ਸਿੰਘ...

ਵਿਜੀਲੈਂਸ ਬਿਊਰੋ ਵੱਲੋਂ 5,000 ਰੁਪਏ ਰਿਸਵਤ ਲੈਂਦਿਆਂ ਏ.ਐਸ.ਆਈ. ਜੁਝਾਰ ਸਿੰਘ ਰੰਗੇ ਹੱਥੀਂ ਕਾਬੂ

Admin user - Oct 01, 2022 10:09 AM
IMG

  Bolda Punjab
ਚੰਡੀਗੜ, 30 ਸਤੰਬਰ :
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਭਿ੍ਰਸਟਾਚਾਰ ਵਿਰੁੱਧ ਅਪਣਾਈ ਜੀਰੋ ਸਹਿਣਸ਼ੀਲਤਾ ਨੀਤੀ ਦੇ ਮੱਦੇਨਜ਼ਰ ਪੰਜਾਬ ਵਿਜੀਲੈਂਸ ਬਿਊਰੋ ਨੇ ਰਿਸਵਤਖੋਰੀ ਵਿਰੁੱਧ ਚਲਾਈ ਮੁਹਿੰਮ ਦੌਰਾਨ ਅੱਜ ਜ਼ਿਲਾ ਰੂਪਨਗਰ ਦੇ ਥਾਣਾ ਨੂਰਪੁਰ ਬੇਦੀ ਵਿਖੇ ਤਾਇਨਾਤ ਏ.ਐਸ.ਆਈ. ਜੁਝਾਰ ਸਿੰਘ ਨੂੰ 5,000 ਰੁਪਏ ਰਿਸਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
    ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਦੋਸੀ ਏ.ਐਸ.ਆਈ. ਜੁਝਾਰ ਸਿੰਘ ਨੂੰ ਬਰਜਿੰਦਰ ਸਿੰਘ ਵਾਸੀ ਪਿੰਡ ਮਟੌਰ, ਸ੍ਰੀ ਅਨੰਦਪੁਰ ਸਾਹਿਬ ਦੀ ਸ਼ਿਕਾਇਤ ‘ਤੇ ਗਿ੍ਰਫ਼ਤਾਰ ਕੀਤਾ ਗਿਆ ਹੈ।
    ਹੋਰ ਵੇਰਵੇ ਦਿੰਦਿਆਂ ਉਨਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ ਲਾਇਆ ਹੈ ਕਿ ਇੱਕ ਪੁਲੀਸ ਕੇਸ ਵਿੱਚ ਜਬਤ ਕੀਤੀ ਆਪਣੀ ਗੱਡੀ ਦੀ ਥਾਣੇ ਤੋਂ ਸਪੁਰਦਾਰੀ ਲੈਣ ਬਦਲੇ ਉਕਤ ਮੁਲਜਮ ਏ.ਐਸ.ਆਈ. ਉਸ ਕੋਲੋਂ 10,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਸੀ। ਉਸਨੇ ਇਹ ਵੀ ਦੋਸ ਲਗਾਇਆ ਕਿ ਏ.ਐਸ.ਆਈ. ਜੁਝਾਰ ਸਿੰਘ ਪਹਿਲਾਂ ਹੀ ਰਿਸਵਤ ਦੀ ਪਹਿਲੀ ਕਿਸ਼ਤ ਵਜੋਂ 5000 ਰੁਪਏ ਲੈ ਚੁੱਕਾ ਹੈ ਅਤੇ ਹੁਣ ਉਸਦੀ ਗੱਡੀ ਛੱਡਣ ਲਈ ਹੋਰ 5000 ਰੁਪਏ ਮੰਗ ਰਿਹਾ ਹੈ।
    ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਸਬੰਧੀ ਤੱਥਾਂ ਅਤੇ ਸਬੂਤਾਂ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਏ.ਐਸ.ਆਈ. ਜੁਝਾਰ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਸ਼ਿਕਾਇਤਕਰਤਾ ਤੋਂ ਦੂਜੀ ਕਿਸਤ ਵਜੋਂ 5,000 ਰੁਪਏ ਦੀ ਰਿਸਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
    ਇਸ ਸਬੰਧੀ ਭਿ੍ਰਸਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਧੀਨ ਵਿਜੀਲੈਂਸ ਬਿਊਰੋ ਦੇ ਥਾਣਾ ਫਲਾਇੰਗ ਸਕੁਐਡ-1, ਪੰਜਾਬ, ਐਸ.ਏ.ਐਸ.ਨਗਰ ਵਿਖੇ ਐਫ.ਆਈ.ਆਰ ਨੰ. 16 ਮਿਤੀ 30-09-2022 ਤਹਿਤ ਉਕਤ ਮੁਲਜਮ ਖਿਲਾਫ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ। 

PDF
Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.