IMG-LOGO
ਹੋਮ ਪੰਜਾਬ : ਕੋਵਿਡ ਪ੍ਰੋਟੋਕੋਲ ਦੀ ਪਾਲਣਾ ਹੈ ਜ਼ਰੂਰੀ: ਸਿਵਲ ਸਰਜਨ

ਕੋਵਿਡ ਪ੍ਰੋਟੋਕੋਲ ਦੀ ਪਾਲਣਾ ਹੈ ਜ਼ਰੂਰੀ: ਸਿਵਲ ਸਰਜਨ

Admin user - Jan 22, 2022 04:15 AM
IMG


ਫਿਰੋਜ਼ਪੁਰ 22 ਜਨਵਰੀ (ਵਿਸ਼ਵਜੀਤ ਸਿੰਘ ਥਿੰਦ) : ਕੋਰੋਨਾ ਦੀ ਤੀਜੀ ਲਹਿਰ ਜਾਰੀ ਹੈ। ਪ੍ਰੋਟੋਕੋਲ ਦਾ ਪਾਲਣ ਕਰਨਾ ਬਹੁਤ ਜ਼ਰੂਰੀ ਹੋ ਜਾਂਦਾ ਹੈ ਤਾਂ ਹੀ ਅਸੀਂ ਕੋਰੋਨਾ ਦੀ ਲੜੀ ਨੂੰ ਤੋੜ ਸਕਦੇ ਹਾਂ। ਇਹ ਪ੍ਰਗਟਾਵਾ ਫਿਰੋਜ਼ਪੁਰ ਦੇ ਸਿਵਲ ਸਰਜਨ ਡਾ.ਰਾਜਿੰਦਰ ਅਰੋੜਾ ਨੇ ਵਿਭਾਗੀ ਅਧਿਕਾਰੀਆਂ ਨਾਲ ਇਕ ਵਰਚੂਅਲ ਮੀਟਿੰਗ ਸਮੀਖਿਆ ਮੀਟਿੰਗ ਦੌਰਾਨ ਕੀਤਾ। ਉਨ੍ਹਾਂ ਖੁਲਾਸਾ ਕੀਤਾ ਕਿ ਕੋਵੀਡ ਵੈਕਸੀਨੇਸ਼ਨ ਕੋਰੋਨਾ ਤੋਂ ਬਚਾਅ ਦਾ ਪੱਕਾ ਉਪਾਅ ਹੈ, ਪਰ ਅਜੋਕੇ ਦੌਰ ਵਿਚ ਕੋਰੋਨਾ ਦੇ ਫੈਲਾਅ ਨੂੰ ਰੋਕਣ ਲਈ ਜਨਤਕ ਸਥਾਨਾਂ ਤੇ ਮਾਸਕ ਪਹਿਨਣਾ ਅਤੇ ਸਮਾਜਿਕ ਦੂਰੀ ਕਾਇਮ ਰੱਖਣਾ ਬਹੁਤ ਜ਼ਰੂਰੀ ਹੈ। ਡਾ. ਅਰੋੜਾ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਵਿਭਾਗ ਵੱਲੋਂ ਜ਼ਿਲ੍ਹਾ ਪੱਧਰ ਤੇ ਇਕ ਕੋਵਿਡ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਜਿਸ ਦਾ ਫੋਨ ਨੰਬਰ 6239722510 ਹੈ। ਇਸ ਨੰਬਰ ਤੇ ਕੋਵਿਡ ਸਬੰਧੀ ਜਾਣਕਾਰੀ ਅਤੇ ਸਹਾਇਤਾ ਹਾਸਲ ਕੀਤੀ ਜਾ ਸਕਦੀ ਹੈ। ਸਿਵਲ ਸਰਜਨ ਤੇ ਵਿਭਾਗੀ ਸਮੀਖਿਆ ਮੀਟਿੰਗ ਵਿੱਚ ਅਧਿਕਾਰੀਆਂ ਨੂੰ ਕੋਵਿਡ ਸੈਂਪਲਿੰਗ ਅਤੇ ਵੈਕਸੀਨੇਸ਼ਨ ਵਧਾਉਣ ਲਈ ਕਿਹਾ ਗਿਆ, ਕਿਉਂਕਿ ਅਜਿਹਾ ਕਰਕੇ ਹੀ ਕੋਰੋਨਾ ਦੀ ਮੌਜ਼ੂਦਾ ਲਹਿਰ ਨੂੰ ਰੋਕਿਆ ਜਾ ਸਕਦਾ ਹੈ। ਇਸ ਮੌਕੇ ਡਾ. ਸ਼ੁਸ਼ਮਾ ਠੱਕਰ, ਡਾ. ਮੀਨਾਕਸ਼ੀ ਅਬਰੋਲ, ਡਾ. ਰਾਕੇਸ਼ ਪਾਲ, ਡਾ. ਦੀਪਤੀ ਅਰੋੜਾ ਅਤੇ ਹੋਰ ਮੌਜ਼ੂਦ ਸਨ। 

 

PDF
Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.