IMG-LOGO
ਹੋਮ ਪੰਜਾਬ : ਉਮੀਦਵਾਰਾਂ ਦੇ ਚੋਣ ਖਰਚੇ ਉਤੇ ਮੀਡੀਆ ਸਰਟੀਫਿਕੇਸ਼ਨ ਤੇ ਮਾਨੀਟਰਿੰਗ ਕਮੇਟੀ...

ਉਮੀਦਵਾਰਾਂ ਦੇ ਚੋਣ ਖਰਚੇ ਉਤੇ ਮੀਡੀਆ ਸਰਟੀਫਿਕੇਸ਼ਨ ਤੇ ਮਾਨੀਟਰਿੰਗ ਕਮੇਟੀ ਦੀ ਹੈ ਤਿੱਖੀ ਨਜ਼ਰ 

Admin user - Jan 22, 2022 05:21 AM
IMG

 

 ਇਲੈਕਟ੍ਰੋਨਿਕ, ਸੋਸ਼ਲ ਆਦਿ ਮੀਡੀਆ ਉਤੇ ਇਸ਼ਤਹਾਰ ਦੇਣ ਤੋਂ ਪਹਿਲਾਂ ਕਮੇਟੀ ਦੀ ਪ੍ਰਵਾਨਗੀ ਲੈਣੀ ਜ਼ਰੂਰੀ  

ਫਿਰੋਜ਼ਪੁਰ  22 ਜਨਵਰੀ  (ਵਿਸ਼ਵਜੀਤ ਸਿੰਘ ਥਿੰਦ) ਜਿਲ੍ਹੇ ਦੇ 4 ਵਿਧਾਨ ਸਭਾ ਹਲਕਿਆਂ ਤੋਂ ਚੋਣ ਲੜਨ ਵਾਲੇ ਉਮੀਦਵਾਰਾਂ ਵੱਲੋਂ ਮੀਡੀਆ ਉਤੇ ਕੀਤੇ ਜਾਣ ਵਾਲੇ ਖਰਚ ਉਤੇ ਜਿਲ੍ਹਾ ਪੱਧਰ ਤੇ ਮੀਡੀਆ ਸਰਟੀਫਿਕੇਸ਼ਨ ਤੇ ਮਾਨੀਟਰਿੰਗ ਕਮੇਟੀ ਵੱਲੋਂ ਪੂਰੀ ਨਜ਼ਰ ਰੱਖੀ ਜਾ ਰਹੀ ਹੈ, ਇਸ ਕਮੇਟੀ ਵੱਲੋਂ ਆਪਣਾ ਕੰਮ ਚੋਣ ਜਾਬਤੇ ਦੇ ਨਾਲ ਹੀ ਚਾਲੂ ਕਰ ਲਿਆ ਗਿਆ ਹੈ ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਜਿਲ੍ਹਾ ਚੋਣ ਅਧਿਕਾਰੀ ਕਮ ਡਿਪਟੀ ਕਮਿਸ਼ਨਰ ਗਿਰੀਸ਼ ਦਯਾਲਨ ਨੇ ਦੱਸਿਆ ਕਿ ਐੱਮ.ਸੀ.ਐੱਮ.ਸੀ ਦੀ ਪੂਰੀ ਟੀਮ ਵੱਲੋਂ ਮੀਡੀਆ, ਜਿਸ ਵਿਚ ਅਖਬਾਰ, ਰੇਡੀਓ, ਟੀ ਵੀ, ਈ-ਪੇਪਰ ਅਤੇ ਸੋਸ਼ਲ ਮੀਡੀਆ ਆਦਿ ਸ਼ਾਮਿਲ ਹਨ, ਉਪਰ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ ਅਤੇ ਜੇਕਰ ਕਿਸੇ ਵੀ ਉਮੀਦਵਾਰ ਦਾ ਇਸ਼ਤਿਹਾਰ ਮਿਲਦਾ ਹੈ ਤਾਂ ਉਸ ਨੂੰ ਉਸਦੇ ਚੋਣ ਖਰਚੇ ਵਿਚ ਸ਼ਾਮਿਲ ਕਰਨ ਲਈ ਸਬੰਧਤ ਰਿਟਰਨਿੰਗ ਅਧਿਕਾਰੀ ਨੂੰ ਤੁਰੰਤ ਜਾਣਕਾਰੀ ਦਿੱਤੀ ਜਾਵੇਗੀ, ਤਾਂ ਜੋ ਇਹ ਖਰਚਾ ਉਸਦੇ ਚੋਣ ਖਰਚੇ ਵਿਚ ਸ਼ਾਮਿਲ ਕੀਤਾ ਜਾ ਸਕੇ। ਉਨਾਂ ਦੱਸਿਆ ਕਿ ਇਲੈਕਟ੍ਰੋਨਿਕ ਮੀਡੀਆ ਜਿਸ ਵਿਚ ਈ-ਪੇਪਰ ਤੇ ਸੋਸ਼ਲ ਮੀਡੀਆ ਵੀ ਸ਼ਾਮਿਲ ਹਨ, ਵਿਚ ਇਸ਼ਤਹਾਰ ਦੇਣ ਲਈ ਐਮ.ਸੀ.ਐਮ.ਸੀ ਕੋਲੋਂ ਪ੍ਰਵਾਨਗੀ ਲੈਣੀ ਜ਼ਰੂਰੀ ਹੈ ਅਤੇ ਇਸ ਲਈ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਾਪਿਤ ਜ਼ਿਲ੍ਹਾ ਲੋਕ ਸੰਪਰਕ ਦਫਤਰ ਦੇ ਕਮਰਾ ਨੰਬਰ A-023 ਵਿਚ ਪਹੁੰਚ ਕੀਤੀ ਜਾਵੇ। ਕਮੇਟੀ ਇਸ ਦੀ ਜਿੱਥੇ ਸਕਰਿਪਟ ਵੇਖੇਗੀ, ਉਥੇ ਇਸ਼ਤਾਹਰ ਬਣਾਉਣ ਤੇ ਲਗਾਉਣ ਉਤੇ ਆਏ ਖਰਚੇ ਦੀ ਜਾਣਕਾਰੀ ਲੈ ਕੇ ਇਹ ਆਗਿਆ ਦੇਵੇਗੀ। ਉਨਾਂ ਕਿਹਾ ਕਿ ਇਸ ਖਰਚੇ ਦੀ ਸਾਰੀ ਅਦਾਇਗੀ ਚੈਕ ਨਾਲ ਕੀਤੀ ਜਾਣੀ ਵੀ ਜਰੂਰੀ ਹੈ।   ਉਨਾਂ ਕਿਹਾ ਕਿ ਜੇਕਰ ਕੋਈ ਅਦਾਰਾ ਉਮੀਦਵਾਰ ਦੀ ਲਿਖਤੀ ਆਗਿਆ ਤੇ ਕਮੇਟੀ ਦੀ ਪ੍ਰਵਾਨਗੀ ਤੋਂ ਬਿਨਾਂ ਇਸ਼ਤਹਾਰ ਲਗਾ ਦਿੰਦਾ ਹੈ ਤਾਂ ਉਸ ਵਿਰੁੱਧ 171ਐਚ ਇੰਡੀਅਨ ਪੀਨਲ ਕੋਡ ਤਹਿਤ ਕੇਸ ਦਰਜ ਕਰਵਾਇਆ ਜਾ ਸਕਦਾ ਹੈ। ਇਸ ਤੋਂ ਇਲਾਵਾ ਚੋਣਾਂ ਤੋਂ ਦੋ ਦਿਨ ਪਹਿਲਾਂ ਪ੍ਰਿੰਟ ਮੀਡੀਆ ਵਿਚ ਲੱਗਣ ਵਾਲੇ ਇਸ਼ਤਹਾਰ ਵੀ ਉਕਤ ਕਮੇਟੀ ਤੋਂ ਪ੍ਰਵਾਨ ਕਰਵਾਉਣੇ ਜਰੂਰੀ ਹਨ। ਉਨ੍ਹਾਂ ਨੇ ਦੱਸਿਆ ਕਿ ਜੇਕਰ ਕੋਈ ਉਮੀਦਵਾਰ ਮੁੱਲ ਦੀ ਖਬਰ ਕਿਸੇ ਵੀ ਮੀਡੀਆ ਵਿਚ ਲਗਾਉਂਦਾ ਜਾਂ ਛਪਾਉਂਦਾ ਹੈ ਤਾਂ ਜਿੱਥੇ ਉਕਤ ਉਮੀਦਵਾਰ ਦੇ ਚੋਣ ਖਰਚੇ ਵਿਚ ਇਸ ਖਬਰ ਦਾ ਖਰਚਾ ਸ਼ਾਮਿਲ ਕੀਤਾ ਜਾਵੇਗਾ, ਉਥੇ ਚੋਣ ਕਮਿਸ਼ਨ ਦੀ ਵੈਬ-ਸਾਈਟ ਉਤੇ ਉਕਤ ਉਮੀਦਵਾਰ ਦਾ ਨਾਮ ਮੁੱਲ ਦੀਆਂ ਖਬਰਾਂ ਲਗਾਉਣ ਵਾਲੇ ਉਮੀਦਾਵਰਾਂ ਵਿਚ ਸ਼ਾਮਿਲ ਕਰਕੇ ਪ੍ਰਕਾਸ਼ਿਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਉਕਤ ਅਦਾਰੇ ਵਿਰੁੱਧ ਕਾਰਵਾਈ ਲਈ ਪ੍ਰੈਸ ਕੌਂਸਲ ਆਫ ਇੰਡੀਆ ਤੇ ਨੈਸ਼ਨਲ ਬਰਾਡਕਾਸਟਿੰਗ ਸਟੈਂਡਰ ਅਥਾਰਟੀ ਨੂੰ ਵੀ ਪੱਤਰ ਲਿਖਿਆ ਜਾਵੇਗਾ।

PDF
Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.