IMG-LOGO
ਹੋਮ ਪੰਜਾਬ : ਮਿਲਟਰੀ ਰੰਗ ਦੀ ਵਰਦੀ ਅਤੇ ਵਹੀਕਲਾਂ ਦੀ ਖਰੀਦ, ਵੇਚਅਤੇ ਵਰਤੋਂ...

ਮਿਲਟਰੀ ਰੰਗ ਦੀ ਵਰਦੀ ਅਤੇ ਵਹੀਕਲਾਂ ਦੀ ਖਰੀਦ, ਵੇਚਅਤੇ ਵਰਤੋਂ ’ਤੇ ਪਾਬੰਦੀ

Admin user - Oct 06, 2022 03:56 AM
IMG

 Bolda Punjab
ਮਾਨਸਾ, 06 ਅਕਤੂਬਰ :
ਵਧੀਕ ਜਿਲ੍ਹਾ ਮੈਜਿਸਟਰੇਟ-ਕਮ-ਵਧੀਕ ਡਿਪਟੀ ਕਮਿਸਨਰ (ਜ) ਸ੍ਰੀ ਉਪਕਾਰ ਸਿੰਘ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜਿਲ੍ਹਾ ਮਾਨਸਾ ਦੀਆਂ ਸੀਮਾਵਾਂ ਅੰਦਰ ਆਮ ਲੋਕਾਂ ਦੇ ਮਿਲਟਰੀ ਰੰਗ ਦੀ ਵਰਦੀ ਅਤੇ ਵਹੀਕਲਾਂ ਦੀ ਖਰੀਦ, ਵੇਚ ਅਤੇ ਵਰਤੋਂ ਕਰਨ ’ਤੇ ਪੂਰਨ ਤੌਰ ’ਤੇ ਪਾਬੰਦੀ ਲਗਾਈ ਹੈ।
ਉਨ੍ਹਾਂ ਕਿਹਾ ਕਿ ਭਾਰਤ ਵਿਚ ਮਿਲਟਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਮਿਲਟਰੀ ਰੰਗ ਦੀ ਵਰਦੀ ਪਹਿਨੀ ਜਾਂਦੀ ਹੈ ਅਤੇ ਮਿਲਟਰੀ ਰੰਗ ਦੇ ਵਹੀਕਲਾਂ, ਜਿਵੇਂ ਕਿ ਜੀਪਾਂ, ਮੋਟਰ ਸਾਇਕਲਾਂ, ਟਰੱਕਾਂ ਆਦਿ ਦੀ ਵਰਤੋਂ ਕੀਤੀ ਜਾਂਦੀ ਹੈ। ਪ੍ਰੰਤੂ ਕੁਝ ਸਰਾਰਤੀ ਅਨਸਰਾਂ ਵੱਲੋਂ ਮਿਲਟਰੀ ਰੰਗ ਦੀਆਂ ਵਰਦੀਆਂ/ਵਹੀਕਲਾਂ ਦਾ ਗਲਤ ਇਸਤੇਮਾਲ ਕਰਕੇ ਦੇਸ ਅੰਦਰ ਅਮਨ ਅਤੇ ਕਾਨੂੰਨ ਵਿਚ ਰੁਕਾਵਟ ਪੈਦਾ ਕਰਕੇ, ਮਨੁੱਖੀ ਜੀਵਨ ਹੋਂਦ ਨੂੰ ਖਤਰਾ ਪੈਦਾ ਕੀਤਾ ਜਾਂਦਾ ਹੈ। ਇਸ ਲਈ ਮੈਨੂੰ ਯਕੀਨ ਹੋ ਚੁੱਕਾ ਹੈ ਕਿ ਇਸ ਨਾਲ ਹੁੰਦੇ ਬੁਰੇ ਪ੍ਰਭਾਵ ਨੂੰ ਰੋਕਣ ਲਈ ਤੁਰੰਤ ਆਮ ਲੋਕਾਂ ਨੂੰ ਮਿਲਟਰੀ ਰੰਗ ਦੀ ਵਰਦੀ ਅਤੇ ਵਹੀਕਲਾਂ ਦੀ ਵਰਤੋਂ ਕਰਨ ਅਤੇ ਵੇਚਣ ’ਤੇ ਰੋਕ ਲਗਾਉਣੀ ਲਾਜਮੀ ਹੈ।
ਇਹ ਹੁਕਮ 30 ਨਵੰਬਰ 2022 ਤੱਕ ਲਾਗੂ ਰਹੇਗਾ।

PDF
Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.