IMG-LOGO
ਹੋਮ ਪੰਜਾਬ : ਖੇਤੀਬਾੜੀ ਵਿਭਾਗ ਨੇ ਬੇਰੀਵਾਲਾ ਪਿੰਡ ਵਿਚ ਲਗਾਇਆ ਕਿਸਾਨ ਸਿਖਲਾਈ ਕੈਂਪ

ਖੇਤੀਬਾੜੀ ਵਿਭਾਗ ਨੇ ਬੇਰੀਵਾਲਾ ਪਿੰਡ ਵਿਚ ਲਗਾਇਆ ਕਿਸਾਨ ਸਿਖਲਾਈ ਕੈਂਪ

Admin user - Oct 06, 2022 04:07 AM
IMG

  Bolda Punjab
ਮਾਨਸਾ, 06 ਅਕਤੂਬਰ:
  ਪੰਜਾਬ ਸਰਕਾਰ ਵੱਲੋਂ ਸੂਬੇ ਦੇ ਖੇਤੀ ਖੇਤਰ ਵਿੱਚ ਵਿਭਿੰਨਤਾ ਲਿਆਉਣ ਦੇ ਮਕਸਦ ਨਾਲ ਅਨੁਸੂਚਿਤ ਜਾਤੀ ਦੇ ਲਾਭਪਾਤਰੀਆਂ ਨੂੰ ਖੇਤੀਬਾੜੀ ਦੇ ਨਾਲ-ਨਾਲ ਸਹਾਇਕ ਧੰਦੇ ਲਈ ਪ੍ਰੇਰਿਤ ਕਰਨ ਲਈ ਸਕੀਮ ਫਾਰ ਪ੍ਰੋਮੋਸਨ ਆਫ ਡੇਅਰੀ ਫਾਰਮਿੰਗ ਐਜ ਲਿਵਲੀ ਹੁੱਡ ਫਾਰ ਐਸ.ਸੀ. ਬੈਨੀਫਿਸ਼ਰੀਜ਼ ਦੀ ਸ਼ੁਰੂਆਤ ਪੂਰੇ ਪੰਜਾਬ ਵਿੱਚ ਕੀਤੀ ਗਈ ਹੈ। ਇਸ ਤਹਿਤ ਡੇਅਰੀ ਵਿਕਾਸ ਵਿਭਾਗ ਵੱਲੋਂ ਐਸ ਸੀ. ਸਿਖਿਆਰਥੀਆਂ ਵਾਸਤੇ ਮੁਫ਼ਤ ਡੇਅਰੀ ਸਿਖਲਾਈ ਕੋਰਸ 10 ਅਕਤੂਬਰ 2022 ਤੋਂ 21 ਅਕਤੂਬਰ 2022 ਤੱਕ ਡੇਅਰੀ ਸਿਖਲਾਈ ਕੇਂਦਰ ਸਰਦੂਲਗੜ੍ਹ (ਮਾਨਸਾ) ਵਿਖੇ ਸ਼ੁਰੂ ਕੀਤਾ ਜਾ ਰਿਹਾ ਹੈ ।
ਇਸ ਸਬੰਧੀ ਜਾਣਕਾਰੀ ਦਿੰਦਿਆ ਡਿਪਟੀ ਡਾਇਰੈਕਟਰ ਡੇਅਰੀ  ਸ੍ਰੀ ਹਰਪਾਲ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਸ ਸਕੀਮ ਅਧੀਨ ਅਨੁਸੂਚਿਤ ਜਾਤੀ ਦੇ ਲਾਭਪਾਤਰੀਆਂ ਨੂੰ ਦੋ ਹਫਤੇ ਦੀ ਮੁਫ਼ਤ ਡੇਅਰੀ ਸਿਖਲਾਈ ਦੇ ਨਾਲ-ਨਾਲ 3500/- ਰੁਪਏ ਵਜੀਫਾ ਵੀ ਦਿੱਤਾ ਜਾਵੇਗਾ। ਉਨ੍ਹਾ ਕਿਹਾ ਕਿ ਅਨੁਸੂਚਿਤ ਜਾਤੀ ਦੇ ਨਾਲ ਸਬੰਧਤ ਲਾਭਪਾਤਰੀ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਕਮਰਾ ਨੰਬਰ 87-88 ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੀਜੀ ਮੰਜ਼ਿਲ, ਮਾਨਸਾ ਵਿਖੇ  07 ਅਕਤੂਬਰ 2022 ਤੱਕ ਆਪਣੇ ਫਾਰਮ ਜਮ੍ਹਾ ਕਰਵਾ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਡੇਅਰੀ ਦਾ ਕਿੱਤਾ ਕਰਨ ਦੇ ਚਾਹਵਾਨ ਅਨੁਸੂਚਿਤ ਜਾਤੀ ਨਾਲ ਸਬੰਧਤ ਉਮੀਦਵਾਰ ਜਿਨ੍ਹਾਂ ਦੀ ਉਮਰ 18 ਤੋਂ 50 ਸਾਲ ਅਤੇ ਪੰਜਾਬ ਦੇ ਵਸਨੀਕ, ਪੇਂਡੂ ਪਿਛੋਕੜ ਵਾਲੇ ਜਿੰਨ੍ਹਾਂ ਦੀ ਵਿੱਦਿਅਕ ਯੋਗਤਾ ਘੱਟੋ-ਘੱਟ 5ਵੀਂ ਪਾਸ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਚਾਹਵਾਨ ਉਮੀਦਵਾਰ ਪੜ੍ਹਾਈ ਸਬੰਧੀ ਸਰਟੀਫਿਕੇਟ, ਜਾਤੀ ਸਰਟੀਫਿਕੇਟ, ਅਧਾਰ ਕਾਰਡ, ਅਤੇ ਤਾਜ਼ਾ ਪਾਸਪੋਰਟ ਸਾਈਜ ਫੋਟੋ ਸਮੇਤ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਵਿਖੇ ਸੰਪਰਕ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ  ਮੋਬਾਇਲ ਨੰਬਰ 98721-94068 ਅਤੇ 88470-56421 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

PDF
Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.