IMG-LOGO
ਹੋਮ ਪੰਜਾਬ : ਭਗਵੰਤ ਮਾਨ ਸਰਕਾਰ ਵੱਲੋਂ ਠੇਕੇ ‘ਤੇ ਰੱਖੇ 8736 ਅਧਿਆਪਕਾਂ ਦੀਆਂ...

ਭਗਵੰਤ ਮਾਨ ਸਰਕਾਰ ਵੱਲੋਂ ਠੇਕੇ ‘ਤੇ ਰੱਖੇ 8736 ਅਧਿਆਪਕਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਲਈ ਨੋਟੀਫਿਕੇਸਨ ਜਾਰੀ

Admin user - Oct 08, 2022 10:11 AM
IMG

 Bolda Punjab

ਚੰਡੀਗੜ, 7 ਅਕਤੂਬਰ:
ਪੰਜਾਬ ਸਰਕਾਰ ਵੱਲੋਂ ਹਾਲ ਹੀ ਵਿੱਚ ਰੈਗੂਲਰ ਕੀਤੇ ਗਏ 8736 ਅਧਿਆਪਕਾਂ ਦੇ ਇੱਕ ਵਫਦ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕਰਕੇ ਉਨਾਂ ਦਾ ਧੰਨਵਾਦ ਕੀਤਾ।
ਪੰਜ ਮੈਂਬਰੀ ਵਫਦ ਨੇ ਸੇਵਾਵਾਂ ਰੈਗੂਲਰ ਕਰਨ ਦੀ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਨੂੰ ਪ੍ਰਵਾਨ ਕਰਨ ਲਈ ਮੁੱਖ ਮੰਤਰੀ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਇਸ ਮੁੱਦੇ ‘ਤੇ ਸਿਰਫ ਲਾਰਾ ਲੱਪਾ ਹੀ ਲਾਇਆ ਪਰ ਭਗਵੰਤ ਮਾਨ ਸਰਕਾਰ ਨੇ ਸਾਰੀਆਂ ਰੁਕਾਵਟਾਂ ਦੂਰ ਕਰਕੇ ਉਨਾਂ ਨੂੰ ਰੈਗੂਲਰ ਕਰਨ ਦਾ ਰਾਹ ਪੱਧਰਾ ਕੀਤਾ। ਵਫਦ ਨੇ ਕਿਹਾ ਕਿ ਉਹ ਇਸ ਇਤਿਹਾਸਕ ਉਪਰਾਲੇ ਲਈ ਮੁੱਖ ਮੰਤਰੀ ਦੇ ਸਦਾ ਰਿਣੀ ਰਹਿਣਗੇ।
ਇਸ ਦੌਰਾਨ ਮੁੱਖ ਮੰਤਰੀ ਨੇ ਅਧਿਆਪਕਾਂ ਨੂੰ ਨੋਟੀਫਿਕੇਸਨ ਦੀ ਕਾਪੀ ਸੌਂਪਦਿਆਂ ਉਨਾਂ ਨਾਲ ਵਿਸਥਾਰਪੂਰਵਕ ਗੱਲਬਾਤ ਕੀਤੀ। ਉਨਾਂ ਕਿਹਾ ਕਿ 8736 ਅਧਿਆਪਕਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਦਾ ਨੋਟੀਫਿਕੇਸਨ ਜਾਰੀ ਕੀਤਾ ਜਾ ਚੁੱਕਾ ਹੈ ਅਤੇ ਹੁਣ ਉਹ ਸੂਬਾ ਸਰਕਾਰ ਦਾ ਹਿੱਸਾ ਬਣ ਚੁੱਕੇ ਹਨ। ਭਗਵੰਤ ਮਾਨ ਨੇ ਅਫਸੋਸ ਜਾਹਿਰ ਕਰਦਿਆਂ ਕਿਹਾ ਕਿ ਇਹ ਅਧਿਆਪਕ ਪਿਛਲੇ ਲੰਮੇ ਸਮੇਂ ਤੋਂ ਠੇਕੇ ਦੇ ਆਧਾਰ ‘ਤੇ ਕੰਮ ਕਰ ਰਹੇ ਸਨ। ਇੱਥੋਂ ਤੱਕ ਕਿ ਇਨਾਂ ‘ਚੋਂ ਕੁਝ ਅਧਿਆਪਕ ਪਿਛਲੇ 14 ਸਾਲਾਂ ਤੋਂ ਆਪਣੀ ਡਿਊਟੀ ਨਿਭਾ ਰਹੇ ਹਨ।
ਮੁੱਖ ਮੰਤਰੀ ਨੇ ਇਸ ਗੱਲ ‘ਤੇ ਜੋਰ ਦਿੱਤਾ ਕਿ ਵਿਦਿਆਰਥੀਆਂ ਦੇ ਰੌਸਨ ਭਵਿੱਖ ਲਈ ਅਧਿਆਪਕਾਂ ਦੀ ਰੋਜੀ-ਰੋਟੀ ਨੂੰ ਸੁਰੱਖਿਅਤ ਕੀਤਾ ਜਾਣਾ ਜਰੂਰੀ ਹੈ। ਉਨਾਂ ਕਿਹਾ ਕਿ ਇਸ ਤੱਥ ਨੂੰ ਮੁੱਖ ਰੱਖਦਿਆਂ ਹੀ ਉਨਾਂ ਨੇ ਇਨਾਂ ਅਧਿਆਪਕਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਦਾ ਫੈਸਲਾ ਲਿਆ ਹੈ। ਭਗਵੰਤ ਮਾਨ ਨੇ ਅਧਿਆਪਕਾਂ ਨੂੰ ਸੱਦਾ ਦਿੱਤਾ ਕਿ ਉਹ ਆਪਣੇ ਵਿਦਿਆਰਥੀਆਂ ਨੂੰ ਕਾਨਵੈਂਟ ਸਕੂਲਾਂ ਵਿਚ ਪੜਦੇ ਵਿਦਿਆਰਥੀਆਂ ਨਾਲ ਮੁਕਾਬਲਾ ਕਰਨ ਦੇ ਕਾਬਲ ਬਣਾਉਣ ਲਈ ਆਪਣੀ ਡਿਊਟੀ ਹੋਰ ਵੀ ਤਨਦੇਹੀ ਨਾਲ ਨਿਭਾਉਣ।
ਮੁੱਖ ਮੰਤਰੀ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਹਰੇਕ ਖੇਤਰ ਵਿੱਚ ਮੱਲਾਂ ਮਾਰਨ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ। ਉਨਾਂ ਕਿਹਾ ਕਿ ਸੂਬਾ ਸਰਕਾਰ ਨੇ ਅਧਿਆਪਕਾਂ ਦੀਆਂ ਸੇਵਾਵਾਂ ਸਿਰਫ  ਅਧਿਆਪਨ ਕਾਰਜਾਂ ਲਈ ਹੀ ਲੈਣ ਦਾ ਫੈਸਲਾ ਕੀਤਾ ਹੈ।  ਭਗਵੰਤ ਮਾਨ ਨੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਭਵਿੱਖ ਲਈ ਸੁਭ ਕਾਮਨਾਵਾਂ ਦਿੱਤੀਆਂ।    

PDF
Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.