IMG-LOGO
ਹੋਮ ਪੰਜਾਬ : ਅਸ਼ਲੀਲ ਪੋਸਟਰ ਲਾਉਣ ’ਤੇ ਪਾਬੰਦੀ

ਅਸ਼ਲੀਲ ਪੋਸਟਰ ਲਾਉਣ ’ਤੇ ਪਾਬੰਦੀ

Admin user - Oct 09, 2022 11:34 AM
IMG

 Bolda Punjab
 ਮਾਨਸਾ, 08 ਅਕਤੂਬਰ :
ਵਧੀਕ ਜ਼ਿਲਾ ਮੈਜਿਸਟਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਉਪਕਾਰ ਸਿੰਘ ਨੇ ਸੀ.ਆਰ.ਪੀ.ਸੀ. 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲਾ ਮਾਨਸਾ ਦੀ ਸੀਮਾ ਅੰਦਰ ਸਰਕਾਰੀ, ਗ਼ੈਰ ਸਰਕਾਰੀ ਇਮਾਰਤਾਂ, ਥਾਵਾਂ ’ਤੇ ਗੰਦੇ ਅਤੇ ਅਸ਼ਲੀਲ ਪੋਸਟਰ ਲਗਾਉਣ ’ਤੇ ਮੁਕੰਮਲ ਪਾਬੰਦੀ ਲਗਾਈ ਹੈ।
ਹੁਕਮ ਜਾਰੀ ਕਰਦਿਆਂ ਉਨਾਂ ਕਿਹਾ ਕਿ ਜ਼ਿਲੇ ਵਿਚ ਸਰਕਾਰੀ ਅਤੇ ਗੈਰ ਸਰਕਾਰੀ ਇਮਾਰਤਾਂ, ਥਾਵਾਂ, ਸਿਨੇਮਿਆਂ ਅਤੇ ਵੀਡੀਓ ਹਾਲਾਂ ’ਤੇ ਅਕਸਰ ਆਮ ਤੌਰ ’ਤੇ ਗੰਦੇ ਅਤੇ ਅਸ਼ਲੀਲ ਪੋਸਟਰ ਲਗਾਏ ਜਾਂਦੇ ਹਨ। ਇਨਾਂ ਨਾਲ ਪੜਨ ਵਾਲੇ ਆਮ ਲੋਕਾਂ ਤੋਂ ਇਲਾਵਾ ਲੜਕੇ ਅਤੇ ਲੜਕੀਆਂ ਦੇ ਆਚਰਣ ’ਤੇ ਭੈੜਾ ਅਸਰ ਪੈਂਦਾ ਹੈ। ਇਸ ਨਾਲ ਪੈਂਦੇ ਬੁਰੇ ਪ੍ਰਭਾਵ ਨੂੰ ਰੋਕਣ ਲਈ ਇਨਾਂ ਅਸ਼ਲੀਲ ਪੋਸਟਰਾਂ ਦੀ ਰੋਕਥਾਮ ਕਰਨੀ ਅਤਿ ਜ਼ਰੂਰੀ ਹੈ।
ਇਹ ਹੁਕਮ 30 ਨਵੰਬਰ 2022 ਤੱਕ ਲਾਗੂ ਰਹਿਣਗੇ।

PDF
Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.