IMG-LOGO
ਹੋਮ ਪੰਜਾਬ : ਡਿਪਟੀ ਕਮਿਸ਼ਨਰ ਨੇ ਸਥਾਨਕ ਮੁੱਖ ਅਨਾਜ ਮੰਡੀ ਦਾ ਦੌਰਾ ਕਰਕੇ...

ਡਿਪਟੀ ਕਮਿਸ਼ਨਰ ਨੇ ਸਥਾਨਕ ਮੁੱਖ ਅਨਾਜ ਮੰਡੀ ਦਾ ਦੌਰਾ ਕਰਕੇ ਕਰਵਾਈ ਖ਼ਰੀਦ ਸ਼ੁਰੂ

Admin user - Oct 09, 2022 12:32 PM
IMG

Bolda Punjab
ਬਠਿੰਡਾ 08, ਅਕਤੂਬਰ   

 ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਵੱਲੋਂ ਅੱਜ ਸਥਾਨਕ ਮੁੱਖ ਅਨਾਜ਼ ਮੰਡੀ ਦੌਰਾ ਕਰਦਿਆਂ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ ਗਈ। ਇਸ ਮੌਕੇ ਖਰ਼ੀਦ ਦੌਰਾਨ ਪਹਿਲੀ ਢੇਰੀ ਮਾਰਕਫੈਡ ਵੱਲੋਂ ਖ਼ਰੀਦੀ ਗਈ।

        ਦੌਰੇ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਵੱਲੋਂ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਏਜੰਸੀਆਂ ਦੇ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਉਹ ਅਲਾਟ ਕੀਤੇ ਗਏ ਖਰੀਦ ਕੇਂਦਰਾਂ ਵਿੱਚ ਹਾਜ਼ਰ ਰਹਿਣ ਅਤੇ ਸਰਕਾਰੀ ਖਰੀਦ ਦੇ ਮਾਪਦੰਡਾਂ ‘ਤੇ ਪੂਰੇ ਉਤਰਦੇ ਝੋਨੇ ਦੀ ਖਰੀਦ ਕਰਨੀ ਯਕੀਨੀ ਬਣਾਉਣ। ਉਨ੍ਹਾਂ ਹਦਾਇਤ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਖਰੀਦ ਕੀਤੇ ਗਏ ਝੋਨੇ ਦੀ ਅਦਾਇਗੀ 48 ਘੰਟਿਆਂ ਦੇ ਅੰਦਰ-ਅੰਦਰ ਕਰਨੀ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚੋਂ ਖਰੀਦ ਕੀਤੇ ਗਏ ਝੋਨੇ ਦੀ ਚੁਕਾਈ ਨਾਲ ਦੀ ਨਾਲ ਕਰਨ ਲਈ ਲੋੜੀਂਦੇ ਪ੍ਰਬੰਧ ਕੀਤੇ ਜਾਣ ਅਤੇ ਮੰਡੀਆਂ ਵਿੱਚ ਕਿਸਾਨਾਂ ਨੂੰ ਕੋਈ ਦਿੱਕਤ ਨਾ ਆਉਣ ਦਿੱਤੀ ਜਾਵੇ।

        ਉਨ੍ਹਾਂ ਇਸ ਮੌਕੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਅਪੀਲ ਕੀਤੀ ਕਿ ਉਹ ਕੇਵਲ ਪੂਰੇ ਪੱਕੇ ਹੋਏ ਝੋਨੇ ਦੀ ਹੀ ਕਟਾਈ ਕਰਵਾਉਣ, ਹਰਾ ਅਤੇ ਨਮੀ ਵਾਲਾ ਝੋਨਾ ਨਾ ਕਟਾਉਣ ਤਾਂ ਕਿ ਉਹਨਾਂ ਨੂੰ ਮੰਡੀਆਂ ਵਿੱਚ ਆਪਣਾ ਝੋਨਾ ਵੇਚਣ ਵਿੱਚ ਕੋਈ ਮੁਸ਼ਕਲ ਪੇਸ਼ ਨਾ ਆਵੇ। ਉਨ੍ਹਾਂ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਪ੍ਰਹੇਜ਼ ਕੀਤਾ ਜਾਵੇ। ਉਨ੍ਹਾਂ ਇਸ ਮੌਕੇ ਕਿਸਾਨਾਂ ਨੂੰ ਕਿਹਾ ਕਿ ਜੇਕਰ ਮੰਡੀ ਵਿੱਚ ਝੋਨੇ ਦੀ ਫ਼ਸਲ ਵੇਚਣ ਸਬੰਧੀ ਜਾਂ ਹੋਰ ਕਿਸੇ ਕਿਸਮ ਦੀ ਮੁਸ਼ਕਿਲ ਪੇਸ਼ ਆਉਂਦੀ ਹੈ ਤਾਂ ਸਬੰਧਤ ਅਫ਼ਸਰਾਂ ਨਾਲ ਤਾਲਮੇਲ ਕੀਤਾ ਜਾਵੇ।

        ਜ਼ਿਲ੍ਹਾ ਮੰਡੀ ਅਫ਼ਸਰ ਸ੍ਰੀ ਰਜਨੀਸ਼ ਗੋਇਲ ਨੇ ਦੱਸਿਆ ਕਿ ਅੱਜ ਤੱਕ ਜ਼ਿਲ੍ਹੇ ਭਰ ਦੀਆਂ ਮੰਡੀਆਂ ਵਿੱਚ 1401 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿਚੋਂ 719 ਮੀਟ੍ਰਿਕ ਟਨ ਝੋਨੇ ਦੀ ਖਰੀਦ ਵੱਖ-ਵੱਖ ਖ਼ਰੀਦ ਏਜੰਸੀਆਂ ਵੱਲੋਂ ਕੀਤੀ ਜਾ ਚੁੱਕੀ ਹੈ।

            ਇਸ ਮੌਕੇ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਸ੍ਰੀ ਸਰਤਾਜ ਸਿੰਘ ਚੀਮਾ, ਸਹਾਇਕ ਜ਼ਿਲ੍ਹਾ ਮੰਡੀ ਅਫ਼ਸਰ ਸ੍ਰੀ ਗੁਰਬਿੰਦਰ ਸਿੰਘ, ਜ਼ਿਲ੍ਹਾ ਮੈਨੇਜਰ ਮਾਰਕਫੈਡ ਸ੍ਰੀ ਮਨਦੀਪ ਬਰਾੜ, ਜ਼ਿਲ੍ਹਾ ਮੈਨੇਜਰ ਪਨਸਪ ਸ੍ਰੀ ਅੰਮ੍ਰਿਤਪਾਲ, ਜ਼ਿਲ੍ਹਾ ਮੈਨੇਜਰ ਵੇਅਰ ਹਾਊਸ ਸ੍ਰੀ ਗਗਨਦੀਪ ਮਿੱਤਲ ਤੋਂ ਇਲਾਵਾ ਹੋਰ ਅਧਿਕਾਰੀ ਤੇ ਨੁਮਾਇੰਦੇ ਹਾਜ਼ਰ ਸਨ।

PDF
Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.