IMG-LOGO
ਹੋਮ ਪੰਜਾਬ : ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਗਣਤੰਤਰ ਦਿਵਸ ਸਮਾਗਮ ਦੀ ਹੋਈ...

ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਗਣਤੰਤਰ ਦਿਵਸ ਸਮਾਗਮ ਦੀ ਹੋਈ ਫੁੱਲ ਡਰੈਸ ਰਿਹਰਸਲ

Admin user - Jan 24, 2022 06:19 AM
IMG

 

 

 

 

ਫਿਰੋਜ਼ਪੁਰ, 24 ਜਨਵਰੀ( ਵਿਸ਼ਵਜੀਤ ਸਿੰਘ ਥਿੰਦ) :

                26 ਜਨਵਰੀ ਗਣਤੰਤਰ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਰੋਹ ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ ਫਿਰੋਜ਼ਪੁਰ ਵਿਖੇ ਮਨਾਇਆ ਜਾਣਾ ਹੈ। ਇਸ ਸਮਾਰੋਹ ਦੀ ਫੁੱਲ ਡਰੈਸ ਰਿਹਰਸਲ ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ ਵਿਖੇ ਕੀਤੀ ਗਈ। ਇਸ ਰਿਹਰਸਲ ਦੌਰਾਨ ਡਿਪਟੀ ਕਮਿਸ਼ਨਰ ਗਿਰੀਸ਼ ਦਯਾਲਨ ਨੇ ਪਰੇਡ ਦਾ ਨਰੀਖਣ ਕੀਤਾ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ। ਇਸ ਮੌਕੇ ਉਨ੍ਹਾਂ ਦੇ ਨਾਲ ਐਸ.ਐਸ.ਪੀ. ਨਰਿੰਦਰ ਭਾਰਗਵ ਤੇ ਐਸਡੀਐਮ ਓਮ ਪ੍ਰਕਾਸ਼ ਵੀ ਮੌਜੂਦ ਸਨ।

                ਡਿਪਟੀ ਕਮਿਸ਼ਨਰ ਨੇ ਦੱਸਿਆ ਕਿ  ਕੋਵਿਡ-19 ਦੇ ਮੱਦੇਨਜ਼ਰ ਇਸ ਵਾਰ ਕੋਈ ਸਭਿਆਚਾਰਕ ਪ੍ਰੋਗਰਾਮ ਅਤੇ ਪੀਟੀ ਸ਼ੋਅ ਨਹੀਂ ਕਰਵਾਇਆ ਜਾਵੇਆ ਅਤੇ ਗਣਤੰਤਰ ਦਿਵਸ ਦਾ ਸਮਾਗਮ ਸਾਦੇ ਤੇ ਸ਼ਰਧਾਪੂਰਵਕ ਢੰਗ ਨਾਲ ਮਨਾਇਆ ਜਾਵੇਗਾ। ਇਸ ਦੌਰਾਨ ਉਨ੍ਹਾਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਮਾਗਮ ਦੌਰਾਨ ਕਰੋਨਾ ਤੋਂ ਬਚਾਅ ਸਬੰਧੀ ਸਾਰੀਆਂ ਸਾਵਧਾਨੀਆਂ ਦੀ ਪਾਲਣਾ ਯਕੀਨੀ ਬਣਾਈ ਜਾਵੇ।

                ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਨਰਿੰਦਰ ਭਾਰਗਵ ਨੇ ਦੱਸਿਆ ਕਿ ਇਸ ਸਮਾਗਮ ਸਬੰਧੀ ਜ਼ਿਲ੍ਹਾ ਪੁਲਿਸ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ ਤੇ ਅਮਨ ਕਾਨੂੰਨ ਦੀ ਸਥਿਤੀ ਸਬੰਧੀ ਕਿਸੇ ਕਿਸਮ ਦੀ ਢਿੱਲ ਨਹੀਂ ਵਰਤੀ ਜਾਵੇਗੀ।

PDF
Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.