ਤਾਜਾ ਖਬਰਾਂ
ਕਿਰਾਏਦਾਰਾਂ ਦਾ ਵੇਰਵਾ ਪੁਲਿਸ ਚੌਂਕੀ ਵਿਚ ਦਰਜ
ਕਰਵਾਉਣ ਦੇ ਹੁਕਮ
Bolda Punjab
ਮਾਨਸਾ, 09 ਅਕਤੂਬਰ :
ਵਧੀਕ ਜ਼ਿਲਾ ਮੈਜਿਸਟਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਉਪਕਾਰ ਸਿੰਘ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 (2 ਆਫ 1974) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ, ਮਕਾਨ ਮਾਲਕਾਂ ਅਤੇ ਮਕਾਨਾਂ ਦੇ ਇੰਚਾਰਜ ਵਿਅਕਤੀਆਂ ਨੂੰ ਹੁਕਮ ਜਾਰੀ ਕੀਤੇ ਹਨ ਕਿ ਉਨਾਂ ਵੱਲੋਂ ਜੋ ਵੀ ਮਕਾਨ ਕਿਰਾਏ ’ਤੇ ਦਿੱਤੇ ਹੋਣ ਜਾਂ ਭਵਿੱਖ ਵਿਚ ਦਿੱਤੇ ਜਾਣੇ ਹਨ, ਉਨਾਂ ਵਿੱਚ ਰਹਿਣ ਵਾਲੇ ਕਿਰਾਏਦਾਰ ਵਿਅਕਤੀਆਂ ਦਾ ਨਾਮ ਅਤੇ ਮੁਕੰਮਲ ਵੇਰਵਾ ਆਪਣੇ ਇਲਾਕੇ ਦੇ ਥਾਣਾ ਪੁਲਿਸ ਚੌਂਕੀ ਵਿਚ ਤੁਰੰਤ ਦਰਜ਼ ਕਰਵਾਉਣ।
ਵਧੀਕ ਜ਼ਿਲਾ ਮੈਜਿਸਟਰੇਟ ਨੇ ਕਿਹਾ ਕਿ ਸਮਾਜ ਵਿਰੋਧੀ ਅਨਸਰਾਂ ਵੱਲੋਂ ਮਕਾਨ ਕਿਰਾਏ ’ਤੇ ਲੈ ਕੇ ਸਮਾਜ ਵਿਰੋਧੀ ਕਾਰਵਾਈਆਂ ਕਰਨ ਦਾ ਅੰਦੇਸ਼ਾ ਹੈ, ਜਿਸ ਨਾਲ ਲੋਕਾਂ ਦੀ ਜਾਨ-ਮਾਲ ਨੂੰ ਖ਼ਤਰਾ ਹੋ ਸਕਦਾ ਹੈ ਅਤੇ ਸਰਕਾਰੀ, ਪ੍ਰਾਈਵੇਟ ਸੰਪਤੀ ਨੂੰ ਨੁਕਸਾਨ ਪਹੁੰਚ ਸਕਦਾ ਹੈ, ਅਮਨ ਕਾਨੂੰਨ ਦੀ ਸਥਿਤੀ ਭੰਗ ਹੋ ਸਕਦੀ ਹੈ ਅਤੇ ਦੰਗੇ ਆਦਿ ਭੜਕ ਸਕਦੇ ਹਨ। ਇਸ ਲਈ ਅਜਿਹੀਆਂ ਕਾਰਵਾਈਆਂ ਨੂੰ ਰੋਕਣ ਲਈ ਫੌਰੀ ਕਦਮ ਚੁੱਕੇ ਜਾਣ ਦੀ ਲੋੜ ਹੈ।
ਇਹ ਹੁਕਮ 30 ਨਵੰਬਰ 2022 ਤੱਕ ਲਾਗੂ ਰਹੇਗਾ।
Get all latest content delivered to your email a few times a month.