IMG-LOGO
ਹੋਮ ਪੰਜਾਬ : ਵਿਜੀਲੈਂਸ ਵੱਲੋਂ ਸਹਿਕਾਰੀ ਸਭਾ ਦਾ ਸਹਾਇਕ ਰਜਿਸਟਰਾਰ 20,000 ਰੁਪਏ ਰਿਸ਼ਵਤ...

ਵਿਜੀਲੈਂਸ ਵੱਲੋਂ ਸਹਿਕਾਰੀ ਸਭਾ ਦਾ ਸਹਾਇਕ ਰਜਿਸਟਰਾਰ 20,000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

Admin user - Oct 10, 2022 07:11 AM
IMG

 B0lda Punjab

ਚੰਡੀਗੜ 10 ਅਕਤੂਬਰ : ਪੰਜਾਬ ਵਿਜੀਲੈਂਸ ਬਿਉਰੋ ਨੇ ਅੱਜ ਦਵਿੰਦਰ ਕੁਮਾਰ, ਸਹਾਇਕ ਰਜਿਸਟਰਾਰ, ਕੋ-ਆਪ੍ਰੇਟਿਵ ਅਤੇ ਮਾਰਕੀਟਿੰਗ ਸੋਸਾਇਟੀਜ, ਬਲਾਕ ਦਸੂਹਾ, ਜਿ਼ਲ੍ਹਾ ਹੁਸਿ਼ਆਰਪੁਰ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ ਹੈ।

ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦਵਿੰਦਰ ਕੁਮਾਰ ਨੂੰ ਸਿ਼ਕਾਇਤਕਰਤਾ ਤਜਿੰਦਰ ਸਿੰਘ ਪਿੰਡ ਬੇਰਛਾ, ਜਿ਼ਲ੍ਹਾ ਹੁਸਿ਼ਆਰਪੁਰ ਦੀ ਸਿ਼ਕਾਇਤ ਤੇ ਗ੍ਰਿਫਤਾਰ ਕੀਤਾ ਗਿਆ ਹੈ। ਦਵਿੰਦਰ ਕੁਮਾਰ ਅਧੀਨ ਇਸ ਬਲਾਕ ਵਿੱਚ 70 ਕੋ-ਆਪ੍ਰੇਟਿਵ ਸੋਸਾਇਟੀਜ ਸਨ।

ਵੇਰਵੇ ਦਿੰਦਿਆਂ ਉਨਾਂ ਦੱਸਿਆ ਕਿ ਸਿ਼ਕਾਇਤਕਰਤਾ ਨੇ ਵਿਜੀਲੈਂਸ ਕੋਲ ਦਿੱਤੀ ਆਪਣੀ ਸਿ਼ਕਾਇਤ ਵਿੱਚ ਦੋਸ਼ ਲਾਇਆ ਹੈ ਕਿ ਜਦੋਂ ਉਹ ਬਤੌਰ ਮੈਨੇਜਰ, ਕੋ-ਆਪ੍ਰੇਟਿਵ ਸੋਸਾਇਟੀ, ਟਾਂਡਾ ਵਿਖੇ ਤਾਇਨਾਤ ਸੀ ਤਾਂ ਉਸ ਵਕਤ ਦਵਿੰਦਰ ਕੁਮਾਰ, ਸਹਾਇਕ ਰਜਿਸਟਰਾਰ, ਕੋ-ਆਪ੍ਰੇਟਿਵ ਸੋਸਾਇਟੀਜ ਬਲਾਕ ਦਸੂਹਾ ਹੁਣ ਵਾਧੂ ਚਾਰਜ ਡਿਪਟੀ ਰਜਿਸਟਰਾਰ ਕੋ-ਆਪ੍ਰੇਟਿਵ ਸੋਸਾਇਟੀ ਹੁਸਿ਼ਆਰਪੁਰ ਨੇ ਉਸ ਖਿਲਾਫ ਗਬਨ ਦਾ ਇੱਕ ਕੇਸ ਬਣਾਇਆ ਸੀ। ਇਸ ਕੇਸ ਦੇ ਖਿਲਾਫ ਰਜਿਸਟਰਾਰ ਕੋ-ਆਪ੍ਰੇਟਿਵ ਸੋਸਾਇਟੀਜ਼, ਪੰਜਾਬ, ਚੰਡੀਗੜ੍ਹ ਕੋਲ ਦਾਖਲ ਅਪੀਲ ਦੀ ਪੜਤਾਲ ਉਪਰੰਤ ਫੈਸਲਾ ਉਸਦੇ ਹੱਕ ਵਿੱਚ ਹੋਣ ਦੇ ਬਾਵਜੂਦ ਵੀ ਉਕਤ ਮੁਲਜ਼ਮ ਦਵਿੰਦਰ ਕੁਮਾਰ, ਸਹਾਇਕ ਰਜਿਸਟਰਾਰ ਨੇ ਉਸਨੂੰ ਡਿਊਟੀ ਉਪਰ ਜੁਆਇੰਨ ਨਹੀਂ ਕਰਵਾਇਆ ਸਗੋਂ ਉਸਦੇ ਖਿਲਾਫ ਇਕ ਹੋਰ ਗਬਨ ਕੇਸ ਦੀ ਰਿਕਵਰੀ ਸਬੰਧੀ ਜਾਂਚ ਖੋਲ੍ਹ ਦਿੱਤੀ।

ਸਿ਼ਕਾਇਤਕਰਤਾ ਨੇ ਵਿਜੀਲੈਂਸ ਨੂੰ ਦੱਸਿਆ ਕਿ ਉਕਤ ਮੁਲਜ਼ਮ ਦਵਿੰਦਰ ਕੁਮਾਰ ਪਹਿਲਾਂ ਵੀ ਉਸ ਪਾਸੋਂ 5,000 ਰੁਪਏ ਬਤੌਰ ਰਿਸ਼ਵਤ ਲੈ ਚੁੱਕਾ ਹੈ ਅਤੇ ਹੁਣ ਇਸ ਤਾਜੇ ਕੇਸ ਦੀ ਜਾਂਚ ਉਸਦੇ ਹੱਕ ਵਿੱਚ ਕਰਨ ਬਦਲੇ 50,000 ਰੁਪਏ ਮੰਗ ਰਿਹਾ ਹੈ।

ਵਿਜੀਲੈਂਸ ਨੇ ਸ਼ਿਕਾਇਤਕਰਤਾ ਵੱਲੋਂ ਲਾਏ ਦੋਸ਼ਾਂ ਦੀ ਪੜਤਾਲ ਉਪਰੰਤ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਉਕਤ ਮੁਲਜਮ ਨੂੰ ਸ਼ਿਕਾਇਤਕਰਤਾ ਪਾਸੋਂ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਗ੍ਰਿਫਤਾਰ ਕਰ ਲਿਆ ਹੈ। ਇਸ ਸਬੰਧੀ ਵਿੱਚ ਮੁਕੱਦਮਾ ਨੰਬਰ 20 ਮਿਤੀ 10-10-2022 ਨੂੰ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ ਥਾਣਾ ਵਿਜੀਲੈਂਸ ਬਿਓਰੋ, ਜਲੰਧਰ ਵਿਖੇ ਦਰਜ ਕਰ ਲਿਆ ਹੈ ਅਤੇ ਇਸ ਸਬੰਧੀ ਹੋਰ ਤਫਤੀਸ਼ ਜਾਰੀ ਹੈ। 

PDF
Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.