IMG-LOGO
ਹੋਮ ਪੰਜਾਬ : ਜ਼ਿਲ੍ਹੇ ਵਿਚ ਹੁੱਕਾ ਬਾਰ ਚਲਾਉਣ ’ਤੇ ਪਾਬੰਦੀ

ਜ਼ਿਲ੍ਹੇ ਵਿਚ ਹੁੱਕਾ ਬਾਰ ਚਲਾਉਣ ’ਤੇ ਪਾਬੰਦੀ

Admin user - Oct 11, 2022 01:38 AM
IMG

 Bolda Punjab
 ਮਾਨਸਾ, 11 ਅਕਤੂਬਰ :
ਵਧੀਕ ਜ਼ਿਲ੍ਹਾ ਮੈਜਿਸਟਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਉਪਕਾਰ ਸਿੰਘ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮਾਨਸਾ ਦੀ ਹਦੂਦ ਅੰਦਰ ਕਿਸੇ ਵੀ ਦੁਕਾਨ, ਹੋਟਲ, ਰੈਸਟੋਰੈਂਟ, ਹੁੱਕਾਬਾਰਾਂ ਅਤੇ ਪਬਲਿਕ ਸਥਾਨਾ ’ਤੇ ਹੁੱਕਾ ਪੀਣ ’ਤੇ ਪੂਰਨ ਤੌਰ ’ਤੇ ਪਾਬੰਦੀ ਲਗਾਈ ਹੈ।
ਉਨ੍ਹਾਂ ਕਿਹਾ ਕਿ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਪੰਜਾਬ (ਤੰਬਾਕੂ ਕੰਟਰੋਲ ਸੈੱਲ ਪੰਜਾਬ) ਦੇ ਪੱਤਰ ਰਾਹੀਂ ਮਾਨਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਦੀ ਪਾਲਣਾ ਹਿੱਤ ਜ਼ਿਲ੍ਹੇ ਵਿਚ ਹੁੱਕਾ ਬਾਰਾਂ ’ਤੇ ਪਾਬੰਦੀ ਸਬੰਧੀ ਸੀ.ਆਰ.ਪੀ.ਸੀ. ਦੀ ਧਾਰਾ 144 ਤਹਿਤ ਆਮ ਲੋਕਾਂ ਦੀ ਸਿਹਤ ਨੂੰ ਮੁੱਖ ਰੱਖਦੇ ਹੋਏ ਇਸ ਜ਼ਿਲ੍ਹੇ ਦੀ ਹਦੂਦ ਅੰਦਰ ਹੁੱਕਾ ਬਾਰਾਂ ’ਤੇ ਇਹ ਹੁਕਮ ਸਖ਼ਤੀ ਨਾਲ ਲਾਗੂ ਕਰਵਾਉਣਾ ਜ਼ਰੂਰੀ ਹੈ।
ਇਹ ਹੁਕਮ 30 ਨਵੰਬਰ 2022 ਤੱਕ ਲਾਗੂ ਰਹੇਗਾ।

PDF
Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.