IMG-LOGO
ਹੋਮ ਪੰਜਾਬ : ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਪਹੁੰਚੇ 1540 ਮੀਟਰਕ ਟਨ ਝੋਨੇ ਵਿਚੋਂ...

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਪਹੁੰਚੇ 1540 ਮੀਟਰਕ ਟਨ ਝੋਨੇ ਵਿਚੋਂ 1121 ਮੀਟਰਕ ਟਨ ਝੋਨੇ ਦੀ ਖ਼ਰੀਦ ਹੋਈ-ਡਿਪਟੀ ਕਮਿਸ਼ਨਰ

Admin user - Oct 11, 2022 01:41 AM
IMG

Bolda Punjab
ਮਾਨਸਾ, 11 ਅਕਤੂਬਰ :
ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 1540 ਮੀਟਰਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ ਅਤੇ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 1121 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਬਲਦੀਪ ਕੌਰ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਝੋਨੇ ਦੀ ਖਰੀਦ ਦਾ ਕੰਮ ਬਹੁਤ ਹੀ ਸੁਚੱਜੇ ਢੰਗ ਨਾਲ ਚੱਲ ਰਿਹਾ ਹੈ ਅਤੇ ਮੰਡੀਆਂ ਵਿੱਚ ਸਾਰੇ ਪੁਖ਼ਤਾ ਪ੍ਰਬੰਧ ਸਮਾਂ ਰਹਿੰਦੇ ਹੀ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚੋਂ ਫਸਲ ਦੀ ਲਿਫਟਿੰਗ ਵੀ ਨਿਰਧਾਰਿਤ ਸਮੇਂ ਅੰਦਰ ਕੀਤੀ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਖਰੀਦ ਕੀਤੀ ਗਈ ਫਸਲ ਵਿੱਚੋਂ ਪਨਗਰੇਨ ਵੱਲੋਂ 376 ਮੀਟਰਕ ਟਨ, ਮਾਰਕਫੈਡ ਵੱਲੋਂ 476, ਪਨਸਪ ਵੱਲੋਂ 197 ਅਤੇ ਵੇਅਰਹਾਊਸ ਵੱਲੋਂ 72 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ।
ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਉਨ੍ਹਾਂ ਦੀ ਫਸਲ ਲਈ ਅਦਾਇਗੀ ਵੀ ਮਿੱਥੇ ਸਮੇਂ ਅੰਦਰ ਕੀਤੀ ਜਾ ਰਹੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਮੰਡੀਆਂ ਵਿੱਚ ਸੁੱਕੀ ਫਸਲ ਹੀ ਲੈ ਕੇ ਆਉਣ, ਤਾਂ ਜੋ ਕਿਸੇ ਵੀ ਕਿਸਮ ਦੀ ਦਿੱਕਤ ਪੇਸ਼ ਨਾ ਆਵੇ।

PDF
Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.