ਤਾਜਾ ਖਬਰਾਂ
ਫਿਰੋਜਪੁਰ, 25 ਜਨਵਰੀ (ਵਿਸ਼ਵਜੀਤ ਸਿੰਘ ਥਿੰਦ)
1 ਮੋ੍ਰਟਾਰ ਦਾ ਸੈੱਲ (ਅਸਲਾ ਨੁਮਾ) ਬਰਾਮਦ, ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ
(ਫਿਰੋਜ਼ਪੁਰ) : ਪਿੰਡ ਭੂਰੇ ਖੁਰਦ ਵਿਖੇ ਨਹਿਰ ਦੀ ਪੱਟੜੀ ਤੋਂ ਇਕ ਮੋ੍ਰਟਾਰ ਦਾ ਸੈੱਲ (ਅਸਲਾ ਨੁਮਾ) ਬਰਾਮਦ ਹੋਇਆ। ਇਸ ਸਬੰਧ ਵਿਚ ਥਾਣਾ ਲੱਖੋਕੇ ਬਹਿਰਾਮ ਦੀ ਪੁਲਿਸ ਨੇ ਅਣਪਛਾਤੇ ਵਿਅਕਤੀ ਖਿਲਾਫ ਆਰਮਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਗੁਰਦਿਆਲ ਸਿੰਘ ਪੁੱਤਰ ਜੰਗੀਰ ਸਿੰਘ ਵਾਸੀ ਪਿੰਡ ਕੋਟ ਭੂਰੇ ਖੁਰਦ ਨੇ ਦੱਸਿਆ ਕਿ ਪਿੰਡ ਦੇ ਪੱਛਮ ਦਿਸ਼ਾ ਵਿਚ ਨਹਿਰ ਉੱਤਰ ਤੋਂ ਦੱਖਣ ਵਿਚ ਲੰਘਦੀ, ਜਿਸ ਦੀ ਪੂਰਬ ਦਿਸ਼ਾ ਵਾਲੀ ਪੱਟੜੀ ’ਤੇ ਪਿੰਡ ਵੱਲ ਨੂੰ ਇੱਟਾਂ ਦਾ ਖੜਵੰਜਾ ਲਗਾ ਕੇ ਪੱਕਾ ਰਸਤਾ ਬਣਾਇਆ ਜਾ ਰਿਹਾ ਹੈ, ਜਿਥੇ ਇੱਟਾਂ ਲਗਾਉਣ ਲਈ ਲੇਬਰ ਕੰਮ ਕਰ ਰਹੀ ਸੀ, ਲੇਬਰ ਦੀ ਨਿਗਰਾਨੀ ਲਈ ਉਹ ਕੋਲ ਖੜਾ ਸੀ ਤਾਂ ਜਦੋਂ ਲੇਬਰ ਮਿੱਟੀ ਪੱਧਰੀ ਕਰ ਰਹੀ ਸੀ ਤਾਂ ਮਿੱਟੀ ਵਿਚੋਂ ਹਿਕ ਮੋ੍ਰਟਾਰ ਦਾ ਸੈੱਲ (ਅਸਲਾ ਨੁਮਾ) ਜਿਵੇਂ ਵੈਪਨ ਦਾ ਹੋਵੇ, ਉਸ ਨੂੰ ਦਿਖਿਆ ਜੋ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਸੁੱਟਿਆ ਗਿਆ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਏਐੱਸਆਈ ਸੁਖਦੇਵ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਅਣਪਛਾਤੇ ਵਿਅਕਤੀ ਖਿਲਾਫ ਮੁਕੱਦਮਾ ਦਰਜ ਰਜਿਸਟਰ ਕਰਕੇ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ।
1200 ਨਸ਼ੀਲੀਆਂ ਗੋਲੀਆਂ ਸਮੇਤ ਇਕ ਗਿ੍ਰਫਤਾਰ
ਫਿਰੋਜ਼ਪੁਰ: ਨਾਰਕੋਟਿਕ ਕੰਟਰੋਲ ਸੈੱਲ ਫਿਰੋਜ਼ਪੁਰ ਦੀ ਪੁਲਿਸ ਨੇ ਗਸ਼ਤ ਅਤੇ ਛਾਪਮੇਾਰੀ ਦੌਰਾਨ ਇਕ ਵਿਅਕਤੀ ਨੂੰ 1200 ਨਸ਼ੀਲੀਆਂ ਗੋਲੀਆਂ ਸਮੇਤ ਗਿ੍ਰਫਤਾਰ ਕਰਕੇ ਉਸ ਖਿਲਾਫ ਥਾਣਾ ਕੈਂਟ ਫਿਰੋਜ਼ਪੁਰ ਵਿਖੇ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਨਾਰਕੋਟਿਕ ਕੰਟਰੋਲ ਸੈੱਲ ਫਿਰੋਜ਼ਪੁਰ ਦੇ ਏਐੱਸਆਈ ਮਨਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਬੀਤੀ ਸ਼ਾਮ ਗਸ਼ਤ ਵਾ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਪਾਇਲਟ ਚੋਂਕ ਕੈਂਟ ਫਿਰੋਜ਼ਪੁਰ ਵਿਖੇ ਮੌਜ਼ੂਦ ਸੀ ਤਾਂ ਇਸ ਦੌਰਾਨ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਦੋਸ਼ੀ ਰਮੇਸ਼ ਉਰਫ ਮੇਸ਼ਾ ਪੁੱਤਰ ਰਫੀਕ ਵਾਸੀ ਗਲੀ ਨੰਬਰ 12 ਬਸਤੀ ਟੈਂਕਾਂਵਾਲੀ ਜੋ ਨਸ਼ੀਲੀਆਂ ਗੋਲੀਆਂ ਵੇਚਣ ਦਾ ਕੰਮ ਕਰਦਾ ਹੈ,ਜੋ ਅੱਜ ਵੀ ਕਾਨਵੈਂਟ ਸਕੂਲ ਪਾਸ ਬੇਆਬਾਦ ਜਗ੍ਹਾ ਵਿਚ ਨਸ਼ੀਲੀਆਂ ਗੋਲੀਆਂ ਲੈ ਕੇ ਗ੍ਰਾਹਕਾਂ ਨੂੰ ਵੇਚਣ ਦੀ ਤਾਕ ਵਿਚ ਖੜਾ ਹੈ, ਜੇਕਰ ਹੁਣੇ ਇਸ ’ਤੇ ਛਾਪੇਮਾਰੀ ਕੀਤੀ ਜਾਵੇ ਤਾਂ ਕਾਬੂ ਆ ਸਕਦਾ ਹੈ। ਪੁਲਿਸ ਪਾਰਟੀ ਵੱਲੋਂ ਦੋਸ਼ੀ ’ਤੇ ਛਾਪੇਮਾਰੀ ਕਰਕੇ ਕਾਬੂ ਕੀਤਾ ਗਿਆ ਤੇ ਤਲਾਸ਼ੀ ਦੌਰਾਨ ਇਸ ਕੋਲੋਂ 1200 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਪੁਲਿਸ ਨੇ ਦੱਸਿਆ ਕਿ ਉਕਤ ਦੋਸ਼ੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।
44 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ, ਗਿ੍ਰਫਤਾਰ
ਫਿਰੋਜ਼ਪੁਰ: ਥਾਣਾ ਕੈਂਟ ਫਿਰੋਜ਼ਪੁਰ ਅਤੇ ਥਾਣਾ ਸਿਟੀ ਫਿਰੋਜ਼ਪੁਰ ਦੀ ਪੁਲਿਸ ਨੇ ਗਸ਼ਤ ਅਤੇ ਛਾਪੇਮਾਰੀ ਦੌਰਾਨ 44 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਦੋ ਵਿਅਕਤੀਆਂ ਖਿਲਾਫ ਆਬਕਾਰੀ ਐਕਟ ਤਹਿਤ ਮਾਮਲੇ ਦਰਜ ਕੀਤੇ ਹਨ। ਜਾਣਕਾਰੀ ਦਿੰਦੇ ਹੋਏ ਏਐੱਸਆਈ ਮਹਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਬੀਤੀ ਸ਼ਾਮ ਗਸ਼ਤ ਵਾ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਚੁੰਗੀ ਨੰਬਰ 7 ਕੈਂਟ ਫਿਰੋਜ਼ਪੁਰ ਵਿਖੇ ਮੌਜ਼ੂਦ ਸੀ ਤਾਂ ਇਸ ਦੌਰਾਨ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਦੋਸ਼ੀ ਦਿੱਤਿਆ ਪੁੱਤਰ ਸੁੱਖਾ ਵਾਸੀ ਇੰਦਰਾ ਕਾਲੋਨੀ ਨਾਜਾਇਜ਼ ਸ਼ਰਾਬ ਵੇਚਣ ਦਾ ਆਦੀ ਹੈ, ਜੋ ਅੱਜ ਵੀ ਚੁੰਗੀ ਨੰਬਰ 7 ਤੋਂ ਬਿਜਲੀ ਘਰ ਕੈਂਟ ਫਿਰੋਜ਼ਪੁਰ ਨੂੰ ਜਾਂਦੀ ਸੜਕ ਨੇੜੇ ਬਿਜਲੀ ਘਰ ਸੱਜੇ ਪਾਸੇ ਝਾੜੀਆਂ ਵਿਚ ਖਾਲੀ ਜਗ੍ਹਾ ’ਤੇ ਨਾਜਾਇਜ਼ ਸ਼ਰਾਬ ਰੱਖ ਕੇ ਵੇਚਣ ਲਈ ਗ੍ਰਾਹਕਾ ਦੀ ਉਡੀਕ ਕਰ ਰਿਹਾ ਹੈ। ਜੇਕਰ ਹੁਣੇ ਇਸ ’ਤੇ ਛਾਪੇਮਾਰੀ ਕੀਤੀ ਜਾਵੇ ਤਾਂ ਕਾਬੂ ਆ ਸਕਦਾ ਹੈ। ਪੁਲਿਸ ਪਾਰਟੀ ਵੱਲੋਂ ਦੋਸ਼ੀ ’ਤੇ ਛਾਪੇਮਾਰੀ ਕੀਤੀ ਗਈ ਤਾਂ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ ਤੇ ਮੌਕੇ ’ਤੇ 20 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਹੋਈ। ਉਧਰ ਥਾਣਾ ਸਿਟੀ ਫਿਰੋਜ਼ਪੁਰ ਦੀ ਪੁਲਿਸ ਦੇ ਏਐੱਸਆਈ ਜਗਰੂਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਬੀਤੀ ਸ਼ਾਮ ਗਸ਼ਤ ਵਾ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਝਾੜੀਆਂ ਨੇੜੇ ਬਜਾਜ ਡੇਅਰੀ ਪਾਸ ਪੁੱਜੇ ਤਾਂ ਸਾਹਮਣੇ ਤੋਂ ਇਕ ਆਦਮੀ ਪੈਦਲ ਆ ਰਿਹਾ ਸੀ ਜੋ ਪੁਲਿਸ ਪਾਰਟੀ ਨੂੰ ਵੇਖ ਕੇ ਘਬਰਾ ਗਿਆ ਤੇ ਪਿੱਛੇ ਨੂੰ ਮੁੜ ਪਿਆ, ਜਿਸ ਨੂੰ ਪੁਲਿਸ ਪਾਰਟੀ ਵੱਲੋਂ ਸ਼ੱਕ ਦੀ ਬਿਨਾਅ ’ਤੇ ਕਾਬੂ ਕੀਤਾ ਗਿਆ ਤੇ ਨਾਮ ਪਤਾ ਪੁੱਛਿਆ ਗਿਆ ਤੇ ਉਸ ਨੇ ਆਪਣਾ ਨਾਂਅ ਅੰਕੁਸ਼ ਪੁੱਤਰ ਅਮਰਜੀਤ ਵਾਸੀ ਬਸਤੀ ਆਵਾ ਸਿਟੀ ਫਿਰੋਜ਼ਪੁਰ ਦੱਸਿਆ। ਜਿਸ ਦੀ ਤਲਾਸ਼ੀ ਲੈਣ ਤੇ ਉਸ ਕੋਲੋਂ 24 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਹੋਈ। ਪੁਲਿਸ ਨੇ ਦੱਸਿਆ ਕਿ ਉਕਤ ਦੋਸ਼ੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।
25 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਗਿ੍ਰਫਤਾਰ
(ਫਿਰੋਜ਼ਪੁਰ) : ਥਾਣਾ ਗੁਰੂਹਰਸਹਾਏ ਦੀ ਪੁਲਿਸ ਨੇ ਗਸ਼ਤ ਅਤੇ ਛਾਪੇਮਾਰੀ ਦੌਰਾਨ ਇਕ ਵਿਅਕਤੀ ਨੂੰ 25 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਗਿ੍ਰਫਤਾਰ ਕਰਕੇ ਉਸ ਖਿਲਾਫ ਆਬਕਾਰੀ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਏਐੱਸਆਈ ਮਹਿਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਬੀਤੀ ਸ਼ਾਮ ਗਸ਼ਤ ਵਾ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਰੇਲਵੇ ਫਾਟਕ ਗੁਰੂਹਰਸਹਾਏ ਪਾਸ ਪੁੱਜੇ ਤਾਂ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਦੋਸ਼ੀ ਮਲਕੀਤ ਸਿੰਘ ਉਰਫ ਕਾਲੀ ਪੁੱਤਰ ਬਚਨ ਸਿੰਘ ਵਾਸੀ ਬਸਤੀ ਤਰਖਾਣਾ ਵਾਲੀ ਨਾਜਾਇਜ਼ ਸ਼ਰਾਬ ਲਿਆ ਕੇ ਵੇਚਣ ਦਾ ਆਦੀ ਹੈ, ਜੇਕਰ ਹੁਣੇ ਇਸ ਦੇ ਘਰ ਛਾਪੇਮਾਰੀ ਕੀਤੀ ਜਾਵੇ ਤਾਂ ਨਾਜਾਇਜ਼ ਸ਼ਰਾਬ ਬਰਾਮਦ ਹੋ ਸਕਦੀ ਹੈ। ਪੁਲਿਸ ਪਾਰਟੀ ਵੱਲੋਂ ਦੋਸ਼ੀ ਦੇ ਘਰ ’ਤੇ ਛਾਪੇਮਾਰੀ ਕਰਕੇ ਕਾਬੂ ਗਿਆ ਗਿਆ ਤੇ ਮੌਕੇ ’ਤੇ 25 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਹੋਈ। ਪੁਲਿਸ ਨੇ ਦੱਸਿਆ ਕਿ ਉਕਤ ਦੋਸ਼ੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।
Get all latest content delivered to your email a few times a month.