ਤਾਜਾ ਖਬਰਾਂ
ਫਿਰੋਜ਼ਪੁਰ 25 ਜਨਵਰੀ (ਵਿਸ਼ਵਜੀਤ ਸਿੰਘ ਥਿੰਦ) ਵਿਧਾਨ ਸਭਾ ਹਲਕਾ ਫਿਰੋਜ਼ਪੁਰ ਦਿਹਾਤੀ ਤੋਂ ਸ੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਸਾਂਝੇ ਉਮੀਦਵਾਰ ਜੋਗਿੰਦਰ ਸਿੰਘ ਜਿੰਦੂ ਨੂੰ ਉਸ ਸਮੇਂ ਵੱਡਾ ਬਲ ਮਿਲਿਆ ਜਦ ਪਿੰਡ ਵਾੜਾ ਭਾਈ ਵਿਖੇ ਗੁਰਭਗਤ ਸਿੰਘ ਲਾਲੀ, ਜਸਵੀਰ ਸਿੰਘ ਸਾਬਕਾ ਸਰਪੰਚ, ਗੁਰਜੰਟ ਸਿੰਘ ਸਾਬਕਾ ਸਰਪੰਚ ਦੇ ਸਹਿਯੋਗ ਅਤੇ ਪੇ੍ਰਰਨਾ ਸਦਕਾ ਪਿੰਡ ਦੀ ਮੌਜ਼ੂਦਾ ਸਰਪੰਚ ਸਰਨਜੀਤ ਕੌਰ ਪਤਨੀ ਨਿਰਭੈ ਸਿੰਘ, ਜਸਵੀਰ ਸਿੰਘ ਪੰਚ, ਗੁਰਮੇਲ ਕੌਰ ਪੰਚ, ਸੁਖਦੇਵ ਕੌਰ ਪੰਚ, ਕੇਵਲ ਸਿੰਘ, ਰੂਪ ਸਿੰਘ, ਗੁਰਤੇਜ ਸਿੰਘ, ਰਛਪਾਲ ਸਿੰਘ ਨੇ ਕਾਂਗਰਸ ਨੂੰ ਅਲਵਿਦਾ ਕਹਿ ਸ੍ਰੋਮਣੀ ਅਕਾਲੀ ਦਲ ’ਚ ਸ਼ਾਮਲ ਹੋਣ ਦਾ ਐਲਾਨ ਕਰਦਿਆਂ ਜੋਗਿੰਦਰ ਸਿੰਘ ਜਿੰਦੂ ਦੀ ਜਿੱਤ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ ਦਾ ਵਿਸ਼ਵਾਸ਼ ਦਿੱਤਾ। ਸ੍ਰੋਮਣੀ ਅਕਾਲੀ ਦਲ ਅਤੇ ਬਸਪਾ ਦੀ ਸਰਕਾਰ ਬਣਨ ’ਤੇ ਤੁਹਾਡੀਆਂ ਸਾਰੀਆਂ ਮੰਗਾਂ ਖਾਹਿਸਾਂ ਨੂੰ ਪੂਰਾ ਕੀਤਾ ਜਾਵੇਗਾ ਅਤੇ ਪਾਰਟੀ ’ਚ ਤੁਹਾਨੂੰ ਪੂਰਾ ਮਾਣ ਸਨਮਾਨ ਦਿੱਤਾ ਜਾਵੇਗਾ। ਇਸ ਮੌਕੇ ਬਲਦੇਵ ਸਿੰਘ ਚੰਦੜ ਸਟੇਟ ਡੈਲੀਗੇਟ, ਗੁਰਭਗਤ ਸਿੰਘ ਲਾਲੀ, ਜਸਵੀਰ ਸਿੰਘ ਸਾਬਕਾ ਸਰਪੰਚ, ਸੁਖਪ੍ਰੀਤ ਸਿੰਘ ਘੱਲ ਖੁਰਦ, ਸਾਜਨ ਪੀਏ ਆਦਿ ਹਾਜ਼ਰ ਸਨ।
Get all latest content delivered to your email a few times a month.