ਤਾਜਾ ਖਬਰਾਂ
ਪਰਮਜੀਤ ਸਿੰਘ ਧੰਜੂ
ਮਖੂ 15 ਅਕਤੂਬਰ ,
ਸਕੂਲ ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿ) ਸ੍ਰੀ ਰਾਜੀਵ ਛਾਬੜਾ ਯੂਏਈ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਕਾਰੀ ਪ੍ਰਾਇਮਰੀ ਸਕੂਲ ਬਹਿਕ ਫੱਤੂ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ।
ਇਸ ਮੌਕੇ ਸਕੂਲ ਮੁੱਖ ਅਧਿਆਪਕ ਸ੍ਰੀ ਜਸਵੀਰ ਸਿੰਘ ਨੇ ਦੱਸਿਆ ਕਿ ਅੱਜ ਦੀ ਮਾਪੇ ਅਧਿਆਪਕ ਮਿਲਣੀ ਦਾ ਮੁੱਖ ਮੰਤਵ ਮਾਪਿਆਂ ਨੂੰ ਵਿਦਿਆਰਥੀਆਂ ਦੀ ਸਤੰਬਰ ਮਹੀਨੇ ਦੀ ਪ੍ਰੀਖਿਆ ਦੀ ਕਾਰਗੁਜ਼ਾਰੀ ਬਾਰੇ ਦੱਸਣਾ,ਵਿਦਿਆਰਥੀਆਂ ਦੀ ਸਿਹਤ ਸੰਭਾਲ ਬਾਰੇ ਵਿਚਾਰ ਚਰਚਾ ਉਨ੍ਹਾਂ ਦੇ ਮਾਪਿਆਂ ਨੂੰ ਬੱਚਿਆਂ ਦੀ ਪੜ੍ਹਾਈ ਪ੍ਰਤੀ ਪ੍ਰੇਰਿਤ ਕਰਨਾ ਹੈ।

ਇਸ ਮੌਕੇ ਬਲਾਕ ਮਾਸਟਰ ਟ੍ਰੇਨਰ ਸ੍ਰੀ ਰਸ਼ਪਾਲ ਸਿੰਘ ਨੇ ਮਾਪਿਆਂ ਨਾਲ ਗੱਲ ਬਾਤ ਕਰਦੇ ਹੋਏ ਕਿਹਾ ਕਿ ਵਿਦਿਆਰਥੀ ਦੇ ਸਰਬਪੱਖੀ ਵਿਕਾਸ ਵਿੱਚ ਮਾਪਿਆਂ ਦਾ ਅਹਿਮ ਯੋਗਦਾਨ ਹੁੰਦਾ ਹੈ ,ਇਸ ਲਈ ਮਾਪਿਆਂ ਨੂੰ ਵਿਦਿਆਰਥੀਆਂ ਦੀ ਪੜ੍ਹਾਈ ਵੱਲ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ।
ਇਸ ਮੌਕੇ ਮਾਪਿਆਂ ਨੇ ਖੁਸ਼ੀ ਜ਼ਾਹਰ ਕੀਤੀ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਵੀ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਬਹੁਤ ਕੁਝ ਕੀਤਾ ਜਾ ਰਿਹਾ ਹੈ ।
ਪਿੰਡ ਦੇ ਪਤਵੰਤਿਆਂ ਨੇ ਇਸ ਮੌਕੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ ਰਾਹੀਂ ਬੱਚਿਆਂ ਨੂੰ ਖੇਡਾਂ ਨਾਲ ਜੁੜਨ ਅਤੇ ਨਸ਼ਿਆਂ ਦੇ ਕੋਹੜ ਤੋਂ ਦੂਰ ਰਹਿਣ ਦਾ ਰਸਤਾ ਦਿਖਾਇਆ ਹੈ , ਜੋ ਕਿ ਸਲਾਹੁਣਯੋਗ ਕਾਰਜ ਹੈ ।
ਇਸ ਮੌਕੇ ਸਕੂਲ ਮੀਡੀਆ ਇੰਚਾਰਜ ਸੰਦੀਪ ਪੰਧੂ ਤੋਂ ਇਸ ਤੋਂ ਇਲਾਵਾ ਸਟਾਫ਼ ਮੈਂਬਰ ਸੁਖਵੀਰ ਸਿੰਘ, ਸੰਦੀਪ ਸਿੰਘ,ਗੁਰਵਿੰਦਰ ਸਿੰਘ,ਜਸਵੰਤ ਸਿੰਘ,ਰਾਜਵੰਤ ਕੌਰ ਆਦਿ ਹਾਜ਼ਰ ਸਨ।
Get all latest content delivered to your email a few times a month.