IMG-LOGO
ਹੋਮ ਪੰਜਾਬ : ਪੰਜਾਬ ਸਰਕਾਰ ਵੱਲੋਂ ਆਦਮਪੁਰ (ਜਲੰਧਰ), ਪਠਾਨਕੋਟ, ਸਾਹਨੇਵਾਲ ਅਤੇ ਬਠਿੰਡਾ ਹਵਾਈ...

ਪੰਜਾਬ ਸਰਕਾਰ ਵੱਲੋਂ ਆਦਮਪੁਰ (ਜਲੰਧਰ), ਪਠਾਨਕੋਟ, ਸਾਹਨੇਵਾਲ ਅਤੇ ਬਠਿੰਡਾ ਹਵਾਈ ਅੱਡਿਆਂ ਤੋਂ ਘਰੇਲੂ ਉਡਾਣਾਂ ਮੁੜ ਸ਼ੁਰੂ ਕਰਨ ਦੀ ਮੰਗ

Admin user - Oct 18, 2022 06:48 AM
IMG

Bolda Punjab
ਚੰਡੀਗੜ, 17 ਅਕਤੂਬਰ:
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੱਜ ਭਾਰਤ ਸਰਕਾਰ ਨੂੰ ਆਦਮਪੁਰ (ਜਲੰਧਰ), ਪਠਾਨਕੋਟ, ਸਾਹਨੇਵਾਲ ਅਤੇ ਬਠਿੰਡਾ ਹਵਾਈ ਅੱਡਿਆਂ ਤੋਂ ਘਰੇਲੂ ਉਡਾਣਾਂ ਮੁੜ ਸ਼ੁਰੂ ਕਰਨ ਦੀ ਅਪੀਲ ਕੀਤੀ।
ਪ੍ਰਮੁੱਖ ਸਕੱਤਰ, ਸ਼ਹਿਰੀ ਹਵਾਬਾਜੀ ਸ੍ਰੀ ਰਾਹੁਲ ਭੰਡਾਰੀ ਨੇ ਅੱਜ ਇੱਥੇ ਉਡਾਨ, ਕਿ੍ਰਸੀਉਡਾਨ, ਹਵਾਬਾਜੀ ਸੁਰੱਖਿਆ, ਹਵਾਈ ਅੱਡਿਆਂ, ਗ੍ਰੀਨਫੀਲਡ ਏਅਰਪੋਰਟਸ, ਹੈਲੀਪੋਰਟ ਅਤੇ ਵਾਟਰ ਐਰੋਡ੍ਰੋਮਜ਼ ਦੇ ਵਿਕਾਸ ਬਾਰੇ ਸੂਬਿਆਂ/ਕੇਂਦਰ ਸਾਸਿਤ ਪ੍ਰਦੇਸ਼ਾਂ ਨਾਲ ਆਯੋਜਿਤ ਇੱਕ ਇੰਟਰਐਕਟਿਵ ਸੈਸਨ ਵਿੱਚ ਹਿੱਸਾ ਲਿਆ। ਉਹਨਾਂ ਨੇ ਇਸ ਮਾਮਲੇ ਦੀ ਜੋਰਦਾਰ ਢੰਗ ਨਾਲ ਪੈਰਵੀ ਕਰਦਿਆਂ ਕਿਹਾ ਕਿ ਇਹ ਹਵਾਈ ਅੱਡੇ ਭਾਰਤ ਸਰਕਾਰ ਦੀ ਖੇਤਰੀ ਸੰਪਰਕ ਸੇਵਾ ਦਾ ਹਿੱਸਾ ਸਨ। ਉਹਨਾਂ ਕਿਹਾ ਕਿ ਕੋਰੋਨਾ ਸੰਕਟ ਦੌਰਾਨ ਇਨਾਂ ਹਵਾਈ ਅੱਡਿਆਂ ਤੋਂ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਸਨ। ਉਹਨਾਂ ਅੱਗੇ ਕਿਹਾ ਕਿ ਇਸ ਨਾਲ ਖੇਤਰ ਵਿੱਚ ਹਵਾਈ ਸੰਪਰਕ ਨੂੰ ਵੱਡਾ ਝਟਕਾ ਲੱਗਾ ਹੈ, ਜਿਸ ਨਾਲ ਯਾਤਰੀਆਂ ਨੂੰ ਬਹੁਤ ਅਸੁਵਿਧਾਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਪ੍ਰਮੁੱਖ ਸਕੱਤਰ ਨੇ ਕਿਹਾ ਕਿ ਭਾਰਤ ਸਰਕਾਰ ਨੂੰ ਇਨਾਂ ਹਵਾਈ ਅੱਡਿਆਂ ਤੋਂ ਤੁਰੰਤ ਉਡਾਣਾਂ ਸ਼ੁਰੂ ਕਰਨੀਆਂ ਚਾਹੀਦੀਆਂ ਹਨ। ਉਨਾਂ ਕਿਹਾ ਕਿ ਇਹ ਉਡਾਣਾਂ ਮੁੜ ਸ਼ੁਰੂ ਹੋਣ ਨਾਲ ਦੇਸ਼ ਭਰ ਵਿੱਚ ਸਿੱਧਾ ਹਵਾਈ ਸੰਪਰਕ ਯਕੀਨੀ ਬਣਾਉਣ ਦੇ ਨਾਲ-ਨਾਲ ਲੋਕਾਂ ਦੇ ਸਮੇਂ, ਪੈਸੇ ਅਤੇ ਊਰਜਾ ਦੀ ਬੱਚਤ ਹੋਵੇਗੀ। ਸ੍ਰੀ ਰਾਹੁਲ ਭੰਡਾਰੀ ਨੇ ਕਿਹਾ ਕਿ ਇਸ ਨਾਲ ਖੇਤਰ ਵਿੱਚ ਆਰਥਿਕ ਗਤੀਵਿਧੀਆਂ ਨੂੰ ਵੀ ਵੱਡਾ ਹੁਲਾਰਾ ਮਿਲੇਗਾ।
ਇਕ ਹੋਰ ਮੁੱਦਾ ਉਭਾਰਦਿਆਂ, ਪ੍ਰਮੁੱਖ ਸਕੱਤਰ ਨੇ ਭਾਰਤ ਸਰਕਾਰ ਨੂੰ ਹਲਵਾਰਾ ਹਵਾਈ ਅੱਡੇ ‘ਤੇ ਸਿਵਲ ਟਰਮੀਨਲ ਦੀ ਉਸਾਰੀ ਦੇ ਕੰਮ ਵਿਚ ਤੇਜ਼ੀ ਲਿਆਉਣ ਦੀ ਅਪੀਲ ਕੀਤੀ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਲਈ ਜ਼ਮੀਨ ਪਹਿਲਾਂ ਹੀ ਦਿੱਤੀ ਜਾ ਚੁੱਕੀ ਹੈ ਅਤੇ 46 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਣ ਵਾਲੇ ਇਸ ਪ੍ਰਾਜੈਕਟ ‘ਤੇ ਕੰਮ ਸ਼ੁਰੂ ਹੋ ਚੁੱਕਾ ਹੈ। ਸ੍ਰੀ ਰਾਹੁਲ ਭੰਡਾਰੀ ਨੇ ਕਿਹਾ ਕਿ ਇਸ ਨੂੰ ਜਲਦ ਮੁਕੰਮਲ ਕਰਨ ਲਈ ਕੰਮ ਵਿੱਚ ਤੇਜ਼ੀ ਲਿਆਉਣਾ ਸਮੇਂ ਦੀ ਮੁੱਖ ਲੋੜ ਹੈ।
ਇਕ ਹੋਰ ਮੁੱਦੇ ਬਾਰੇ ਗੱਲ ਕਰਦਿਆਂ ਪ੍ਰਮੁੱਖ ਸਕੱਤਰ ਨੇ ਅਫਸੋਸ ਜ਼ਾਹਿਰ ਕੀਤਾ ਕਿ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡਾ, ਚੰਡੀਗੜ ਦਾ ਟਰਮੀਨਲ ਜ਼ਿਲਾ ਐਸ.ਏ.ਐਸ.ਨਗਰ, ਮੋਹਾਲੀ ਵਿਚ ਪੈਂਦੀ ਜਮੀਨ ‘ਤੇ ਬਣਾਇਆ ਗਿਆ ਹੈ, ਪਰ ਬਦਕਿਸਮਤੀ ਨਾਲ ਹਵਾਈ ਅੱਡੇ ਦੇ ਨਾਂ ਤੋਂ ਮੋਹਾਲੀ ਦਾ ਨਾਂ ਗਾਇਬ ਹੈ। ਉਹਨਾਂ ਨੇ ਭਾਰਤ ਸਰਕਾਰ ਨੂੰ ਜਾਣੂ ਕਰਵਾਇਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਹੀ ਇਸ ਹਵਾਈ ਅੱਡੇ ਦੇ ਨਾਮ ਵਿੱਚ ਮੋਹਾਲੀ ਸ਼ਹਿਰ ਦਾ ਨਾਮ ਸ਼ਾਮਲ ਨਾ ਕਰਨ ਲਈ ਰੋਸ ਪ੍ਰਗਟਾ ਚੁੱਕੇ ਹਨ। ਉਹਨਾਂ ਕਿਹਾ ਕਿ ਇਸ ਜਾਇਜ਼ ਮੰਗ ਵੱਲ ਧਿਆਨ ਦਿੱਤਾ ਜਾਣਾ ਚਾਹੀਦਾ ਹੈ, ਜਿਸ ਨਾਲ ਪੰਜਾਬੀਆਂ ਦੀ ਚਿਰੋਕਣੀ ਮੰਗ ਪੂਰੀ ਹੋ ਜਾਵੇਗੀ।
ਪ੍ਰਮੁੱਖ ਸਕੱਤਰ ਨੇ ਇਸ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਹੋਰ ਕੌਮਾਂਤਰੀ ਉਡਾਣਾਂ ਸ਼ੁਰੂ ਕਰਨ ਦੀ ਵੀ ਮੰਗ ਕੀਤੀ। ਉਹਨਾਂ ਕਿਹਾ ਕਿ ਇਸ ਵਿਸ਼ਵ ਪੱਧਰੀ ਹਵਾਈ ਅੱਡੇ ਦੀ ਨੁਹਾਰ ਸਵਾਰਨ ਲਈ ਪਹਿਲਾਂ ਹੀ 450 ਕਰੋੜ ਰੁਪਏ ਤੋਂ ਵੱਧ ਦਾ ਖਰਚ ਕੀਤਾ ਜਾ ਚੁੱਕਾ ਹੈ। ਸ੍ਰੀ ਰਾਹੁਲ ਭੰਡਾਰੀ ਨੇ ਕਿਹਾ ਕਿ ਹੋਰ ਅੰਤਰਰਾਸ਼ਟਰੀ ਉਡਾਣਾਂ ਸ਼ੁਰੂ ਹੋਣ ਨਾਲ ਵਿਦੇਸ਼ਾਂ ਵਿੱਚ ਰਹਿੰਦੇ ਪੰਜਾਬੀ ਭਾਈਚਾਰੇ ਨੂੰ ਆਪਣੀਆਂ ਜੜਾਂ ਨਾਲ ਜੁੜੇ ਰਹਿਣ ਵਿੱਚ ਹੋਰ ਮਦਦ ਮਿਲੇਗੀ ਅਤੇ ਪੰਜਾਬ ਦੇ ਨਾਲ-ਨਾਲ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਹਰਿਆਣਾ, ਉੱਤਰਾਖੰਡ ਅਤੇ ਹੋਰ ਸੂਬਿਆਂ ਦੇ ਲੋਕਾਂ ਨੂੰ ਵੀ ਇਸ ਦਾ ਲਾਭ ਮਿਲੇਗਾ।

PDF
Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.