IMG-LOGO
ਹੋਮ ਪੰਜਾਬ : *ਬਹਾਦਰ ਜਵਾਨਾਂ ਦੀ ਕੁਰਬਾਨੀ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ-ਐਸ.ਐਸ.ਪੀ.

*ਬਹਾਦਰ ਜਵਾਨਾਂ ਦੀ ਕੁਰਬਾਨੀ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ-ਐਸ.ਐਸ.ਪੀ.

Admin user - Oct 21, 2022 03:22 AM
IMG

 Bolda Punjab
ਮਾਨਸਾ, 21 ਅਕਤੂਬਰ:
ਪੁਲਿਸ ਲਾਈਨਜ਼ ਮਾਨਸਾ ਵਿਖੇ ਅੱਜ ਜ਼ਿਲ੍ਹਾ ਪੱਧਰੀ ਪੁਲਿਸ ਸ਼ਹੀਦੀ ਯਾਦਗਾਰ ਦਿਵਸ ਮੌਕੇ ਜ਼ਿਲ੍ਹਾ ਪੁਲਿਸ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਨਾਲ-ਨਾਲ ਸ਼ਹੀਦਾਂ ਦੇ ਪਰਿਵਾਰਾਂ ਵੱਲੋਂ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਸ੍ਰੀਮਤੀ ਬਲਦੀਪ ਕੌਰ, ਐਸ.ਐਸ.ਪੀ ਸ੍ਰੀ ਗੌਰਵ ਤੂਰਾ ਅਤੇ ਸ੍ਰੀ ਰਛਪਾਲ ਸਿੰਘ ਜ਼ਿਲ੍ਹਾ ਕਮਾਂਡੈਂਟ ਹੋਮਗਾਰਡ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਡੀ.ਐਸ.ਪੀ. ਸ੍ਰੀ ਸੰਜੀਵ ਗੋਇਲ ਨੇ ਦੇਸ਼ ਦੇ ਵੱਖ-ਵੱਖ ਸੂਬਿਆਂ ’ਚ ਸ਼ਹੀਦੀਆਂ ਪ੍ਰਾਪਤ ਕਰਨ ਵਾਲੇ ਸ਼ਹੀਦਾਂ ਦੇ ਨਾਮ ਪੜ੍ਹ ਕੇ ਸੁਣਾਏ। ਡਿਪਟੀ ਕਮਿਸ਼ਨਰ ਸ੍ਰੀਮਤੀ ਬਲਦੀਪ ਕੌਰ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਆਪਣੀ ਡਿਊਟੀ ਦੌਰਾਨ ਮਹਾਨ ਕੁਰਬਾਨੀਆਂ ਦੇਣ ਵਾਲੇ ਬਹਾਦਰ ਜਵਾਨਾਂ ਦੀ ਕੁਰਬਾਨੀ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਉਨ੍ਹਾਂ ਭਰੋਸਾ ਦਿੱਤਾ ਕਿ ਜ਼ਿਲ੍ਹਾ ਪ੍ਰਸਾਸ਼ਨ ਦੀ ਤਰਫੋਂ ਸ਼ਹੀਦਾਂ ਦੇ ਪਰਿਵਾਰਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।
ਇਸ ਮੌਕੇ ਐਸ.ਐਸ.ਪੀ ਸ਼੍ਰੀ ਗੌਰਵ ਤੂਰਾ ਨੇ ਦੱਸਿਆ ਕਿ ਯਾਦਗਾਰੀ ਦਿਵਸ ਦਾ ਇਤਿਹਾਸ 21 ਅਕਤੂਬਰ 1959 ਤੋਂ ਸ਼ੁਰੂ ਹੁੰਦਾ ਹੈ ਜਦੋਂ ਲੱਦਾਖ ਵਿੱਚ ਹੌਟ ਸਪਰਿੰਗਜ਼ ਵਿਖੇ ਚੀਨ ਦੇ ਸੈਨਿਕਾਂ ਵੱਲੋਂ ਘਾਤ ਲਗਾ ਕੇ ਹਮਲਾ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਸਮੇਂ ਸਮੇਂ ’ਤੇ ਦੇਸ਼ ਦੀ ਰਾਖੀ ਲਈ ਸੁਰੱਖਿਆ ਬਲਾਂ ’ਤੇ ਪੁਲਿਸ ਦੇ ਜਵਾਨਾਂ ਨੇ ਆਪਣਾ ਬਲਿਦਾਨ ਦਿੱਤਾ ਅਤੇ ਦੇਸ਼ ਦੀ ਸ਼ਾਨ ਨੂੰ ਕਾਇਮ ਰੱਖਿਆ। ਉਨ੍ਹਾਂ ਸ਼ਹੀਦਾਂ ਦੇ ਪਰਿਵਾਰਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਸਬੰਧੀ ਜ਼ਿਲ੍ਹਾ ਪੁਲਿਸ ਦੇ ਕਿਸੇ ਵੀ ਅਧਿਕਾਰੀ ਜਾਂ ਉਨ੍ਹਾਂ ਨਾਲ ਸਿੱਧੇ ਤੌਰ ’ਤੇ ਸੰਪਰਕ ਕਰ ਸਕਦੇ ਹਨ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਬਲਦੀਪ ਕੌਰ, ਐਸ.ਐਸ.ਪੀ. ਸ੍ਰੀ ਗੌਰਵ ਤੂਰਾ, ਜ਼ਿਲ੍ਹਾ ਕਮਾਂਡੈਂਟ ਹੋਮਗਾਰਡ ਸ੍ਰੀ ਰਛਪਾਲ ਸਿੰਘ ਸਮੇਤ ਪੁਲਿਸ ਦੇ ਹੋਰ ਅਧਿਕਾਰੀਆਂ ਅਤੇ ਸ਼ਹੀਦਾਂ ਦੇ ਪਰਿਵਾਰਾਂ ਵੱਲੋਂ ਸ਼ਹੀਦੀ ਯਾਦਗਾਰ ’ਤੇ ਫੁੱਲ ਮਾਲਾਵਾਂ ਵੀ ਭੇਟ ਕੀਤੀਆਂ ਗਈਆਂ। ਇਸ ਤੋਂ ਬਾਅਦ ਸਨਮਾਨ ਸਮਾਰੋਹ ਦੌਰਾਨ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਦੇ ਹੋਏ ਛੇਤੀ ਹੀ ਯੋਗ ਹੱਲ ਕਰਨ ਦਾ ਭਰੋਸਾ ਦਿਵਾਇਆ ਗਿਆ। ਇਸ ਤੋਂ ਪਹਿਲਾ ਜ਼ਿਲ੍ਹਾ ਮਾਨਸਾ ਦੇ ਸਮੂਹ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਸ਼ਹੀਦਾਂ ਦੀ ਯਾਦ ਵਿਚ 2 ਮਿੰਟ ਦਾ ਮੌਨ ਧਾਰਨ ਕਰਕੇ ਪੰਜਾਬ ਪੁਲਿਸ ਦੇ ਸ਼ਹੀਦ ਜਵਾਨਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ।
ਇਸ ਮੌਕੇ ਐਸ.ਪੀ. (ਇਨਵੈਸਟੀਗੇਸ਼ਨ), ਸ੍ਰੀ ਬਾਲ ਕ੍ਰਿਸ਼ਨ ਸਿੰਗਲਾ, ਪਰੇਡ ਕਮਾਂਡਰ ਡੀ.ਐਸ.ਪੀ. ਸ੍ਰੀ ਲਵਪ੍ਰੀਤ ਸਿੰਘ, ਚੀਫ਼ ਸਕਿਊਰਟੀ ਅਫ਼ਸਰ ਥਰਮਲ ਪਲਾਂਟ ਬਣਾਂਵਾਲੀ ਸ੍ਰੀ ਜਗਦੀਪ ਸਿੰਘ, ਸਕਿਊਰਟੀ ਅਫ਼ਸਰ ਥਰਮਲ ਪਲਾਂਟ ਬਣਾਂਵਾਲੀ ਸ੍ਰੀ ਵਿਨੋਦ ਕੁਮਾਰ ਸਮੇਤ ਹੋਰ ਪੁਲਿਸ ਅਧਿਕਾਰੀ ਤੇ ਸ਼ਹੀਦ ਪਰਿਵਾਰਾਂ ਦੇ ਮੈਂਬਰ ਹਾਜ਼ਰ ਸਨ।

PDF
Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.