IMG-LOGO
ਹੋਮ ਪੰਜਾਬ : ਜ਼ਿਲਾ ਤੇ ਸੈਸ਼ਨ ਜੱਜ ਮੈਡਮ ਨਵਜੋਤ ਕੌਰ ਨੇ ਕੀਤਾ ਜ਼ਿਲਾ...

ਜ਼ਿਲਾ ਤੇ ਸੈਸ਼ਨ ਜੱਜ ਮੈਡਮ ਨਵਜੋਤ ਕੌਰ ਨੇ ਕੀਤਾ ਜ਼ਿਲਾ ਜੇਲ ਦਾ ਦੌਰਾ

Admin user - Oct 22, 2022 04:30 AM
IMG

 Bolda Punjab
ਮਾਨਸਾ, 22 ਅਕਤੂਬਰ :
ਜਿਲਾ ਅਤੇ ਸੈਸ਼ਨਜ ਜੱਜ ਮੈਡਮ ਨਵਜੋਤ ਕੌਰ ਅਤੇ ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਮੈਡਮ ਸ਼ਿਲਪਾ ਵਰਮਾ ਵੱਲੋਂ ਜ਼ਿਲਾ ਜੇਲ ਮਾਨਸਾ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨਾਂ ਵੱਖ-ਵੱਖ ਕੈਦੀਆਂ ਤੇ ਹਵਾਲਾਤੀਆਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਅਤੇ ਉਨਾਂ ਦੀਆਂ ਕਾਫੀ ਮੁਸ਼ਕਿਲਾਂ ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ।
ਇਸ ਦੌਰੇ ਦੌਰਾਨ ਉਨਾਂ ਔਰਤ ਕੈਦੀਆਂ ਦੇ ਬੈਰਕ ਵਿੱਚ ਪਹੁੰਚ ਕੇ ਉਹਨਾਂ ਦੀਆਂ ਸਮੱਸਿਆਵਾਂ ਨੂੰ ਵੀ ਸੁਣਿਆ ਅਤੇ ਜ਼ਿਲਾ ਜੇਲ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਤੁਰੰਤ ਉਹਨਾਂ ਦੀਆਂ ਸਮੱਸਿਆਵਾਂ ਦਾ ਸੰਭਵ ਹੱਲ ਕਰਨ। ਉਨਾਂ ਨੇ ਜੇਲ ਅਧਿਕਾਰੀਆਂ ਨੂੰ ਜੇਲ ਵਿਚ ਸਾਫ਼-ਸਫਾਈ ਦਾ ਵੀ ਖਾਸ ਧਿਆਨ ਰੱਖਣ ਦੇ ਆਦੇਸ਼ ਦਿੱਤੇ। ਉਨਾਂ ਜੇਲ ਦੇ ਹਵਾਲਾਤੀਆਂ ਅਤੇ ਕੈਦੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਆਪਣੀ ਸਿਹਤ ਸਬੰਧੀ ਪੂਰੀ ਤਰਾਂ ਸੁਚੇਤ ਰਹਿਣ।
ਇਸ ਮੌਕੇ ਜੇਲ ਸੁਪਰਡੈਂਟ ਸ਼੍ਰੀ ਨਰਪਿੰਦਰ ਸਿੰਘ ਭੱਟੀ, ਕਰਨਵੀਰ ਸਿੰਘ ਅਤੇ ਕੁਲਜੀਤ ਸਿੰਘ ਸਹਾਇਕ ਸੁਪਰਡੈਂਟ ਜ਼ਿਲਾ ਜੇਲ ਮਾਨਸਾ ਮੌਜੂਦ ਸਨ।

PDF
Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.