IMG-LOGO
ਹੋਮ ਪੰਜਾਬ : ਮੰਡੀਆਂ ਵਿੱਚ ਚੱਲ ਰਹੀ ਝੋਨੇ ਦੀ ਖਰੀਦ ਤੋਂ ਕਿਸਾਨ ਅਤੇ...

ਮੰਡੀਆਂ ਵਿੱਚ ਚੱਲ ਰਹੀ ਝੋਨੇ ਦੀ ਖਰੀਦ ਤੋਂ ਕਿਸਾਨ ਅਤੇ ਆੜ੍ਹਤੀਏ ਬੇਹੱਦ ਖੁਸ਼ , ਜਲਾਲਾਬਾਦ ਹਲਕੇ ਦੇ ਪਿੰਡ ਬਲਾਕੀ ਵਾਲਾ ਦੇ ਕਿਸਾਨ ਜਸਪਾਲ ਸਿੰਘ ਨੇ...

Admin user - Oct 22, 2022 04:55 AM
IMG

 Bolda Punjab

ਫਾਜ਼ਿਲਕਾ 22 ਅਕਤੂਬਰ ,

 ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਲਈ ਕੀਤੇ ਪ੍ਰਬੰਧਾਂ ਤੋਂ ਆੜ੍ਹਤੀਏ ਤੇ ਕਿਸਾਨ ਬੇਹੱਦ ਖੁਸ਼ ਹਨ। ਕਿਸਾਨਾਂ ਨੂੰ ਆਪਣਾ ਝੋਨਾ ਵੇਚਣ ਲਈ ਇਸ ਵਾਰ ਮੰਡੀਆਂ ਵਿੱਚ ਨਹੀਂ ਬੈਠਣਾ ਪੈ ਰਿਹਾ ਹੈ, ਝੋਨਾ ਮੰਡੀ ਵਿੱਚ ਆਉਣ ਦੇ ਕੁਝ ਘੰਟਿਆਂ ਵਿੱਚ ਹੀ ਖਰੀਦ ਏਜੰਸੀਆਂ ਵੱਲੋਂ ਪੂਰੇ ਭਾਅ ’ਤੇ ਖਰੀਦਿਆ ਜਾ ਰਿਹਾ ਅਤੇ ਫ਼ਸਲ ਦੀ ਅਦਾਇਗੀ ਵੀ ਨਾਲ ਦੀ ਨਾਲ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਆ ਰਹੀ ਹੈ। ਭਗਵੰਤ ਮਾਨ ਸਰਕਾਰ ਵੱਲੋਂ ਇਸ ਵਾਰ ਖਰੀਦੀ ਗਈ ਫ਼ਸਲ ਦੀ ਲਿਫਟਿੰਗ ਉੱਪਰ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਅਤੇ ਮੰਡੀਆਂ ਵਿਚੋਂ ਨਾਲ ਦੀ ਨਾਲ ਹੀ ਝੋਨੇ ਦੀ ਲਿਫਟਿੰਗ ਜਾਰੀ ਹੈ।

ਜ਼ਿਲ੍ਹੇ ਦੇ ਜਲਾਲਾਬਾਦ ਹਲਕੇ ਦੇ ਪਿੰਡ ਬਲਾਕੀ ਵਾਲਾ ਦੇ ਕਿਸਾਨ ਜਸਪਾਲ ਸਿੰਘ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਵਾਰ ਮੰਡੀਆਂ ਵਿੱਚ ਝੋਨੇ ਦੀ ਖਰੀਦ ਦੇ ਬਹੁਤ ਵਧੀਆ ਪ੍ਰਬੰਧ ਕੀਤੇ ਗਏ ਹਨ।  ਉਹ ਸਵੇਰੇ ਕਰੀਬ 10 ਵਜੇ ਆਪਣੀ ਫਸਲ ਲੈ ਕੇ ਆਏ ਹਨ ਤੇ ਕੁਝ ਕੁ ਘੰਟਿਆਂ ਵਿੱਚ ਹੀ ਉਸ ਦੀ ਫ਼ਸਲ ਬਿਨ੍ਹਾਂ ਕਿਸੇ ਮੁਸ਼ਕਲ ਦੇ ਪੂਰੇ ਭਾਅ ’ਤੇ ਵਿਕੀ ਹੈ। ਪਹਿਲਾਂ ਉਨ੍ਹਾਂ ਨੂੰ ਆਪਣੀ ਫ਼ਸਲ ਵੇਚਣ ਲਈ ਕਈ-ਕਈ ਦਿਨ ਮੰਡੀਆਂ ਵਿੱਚ ਖੱਜਲ-ਖੁਆਰ ਹੋਣਾ ਪੈਂਦਾ ਸੀ ਪਰ ਇਸ ਵਾਰ ਉਹ ਓਸੇ ਦਿਨ ਆਪਣੀ ਫ਼ਸਲ ਵੇਚ ਕੇ ਘਰ ਜਾ ਰਹੇ ਹਨ ਅਤੇ ਦੀਵਾਲੀ ਦਾ ਤਿਉਹਾਰ ਆਪਣੇ ਪਰਿਵਾਰ ਵਿੱਚ ਮਨਾਉਣਗੇ।

          ਡਿਪਟੀ ਕਮਿਸ਼ਨਰ ਡਾ. ਹਿਮਾਸ਼ੂ ਅਗਰਵਾਲ ਨੇ ਜ਼ਿਲ੍ਹੇ ਵਿੱਚ ਝੋਨੇ ਦੀ ਚੱਲ ਰਹੀ ਖਰੀਦ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੇ ਦਿਨ ਦੀ ਸ਼ਾਮ ਤੱਕ ਜ਼ਿਲ੍ਹੇ ਭਰ ਦੀਆਂ ਮੰਡੀਆਂ ਵਿੱਚ 1,04,558 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿਚੋਂ ਵੱਖ-ਵੱਖ ਖ਼ਰੀਦ ਏਜੰਸੀਆਂ ਵੱਲੋਂ 1,03,277 ਮੀਟ੍ਰਿਕ ਟਨ ਝੋਨਾ ਖਰੀਦਿਆ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਖ਼ਰੀਦ ਏਜੰਸੀਆਂ ਚੋਂ ਪਨਗਰੇਨ ਵੱਲੋਂ ਕੱਲ੍ਹ ਸ਼ਾਮ ਤੱਕ 38,912 ਮੀਟ੍ਰਿਕ ਟਨ, ਮਾਰਕਫੈਡ ਵੱਲੋਂ 17,913 ਮੀਟ੍ਰਿਕ ਟਨ, ਪਨਸਪ ਵੱਲੋਂ 19,701 ਮੀਟ੍ਰਿਕ ਟਨ, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 8945 ਮੀਟ੍ਰਿਕ ਟਨ ਅਤੇ ਪ੍ਰਾਈਵੇਟ ਵਪਾਰੀਆਂ ਵੱਲੋਂ 17,806 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ।  ਡਿਪਟੀ ਕਮਿਸ਼ਨਰ ਨੇ ਕਿਹਾ ਕਿ ਝੋਨੇ ਦੀ ਖਰੀਦ ਦੌਰਾਨ ਕਿਸਾਨਾਂ ਨੂੰ ਕੋਈ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਖਰੀਦੇ ਗਏ ਝੋਨੇ ਵਿੱਚੋਂ 82,244 ਮੀਟ੍ਰਿਕ ਟਨ ਝੋਨੇ ਦੀ ਲਿਫਟਿੰਗ ਵੀ ਕਰ ਲਈ ਗਈ ਹੈ ਜੋ ਕਰੀਬ 80 ਫ਼ੀਸਦੀ ਬਣਦੀ ਹੈ।

PDF
Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.