IMG-LOGO
ਹੋਮ ਪੰਜਾਬ : ਫਿਰੋਜ਼ਪੁਰ ਜਿਲੇ ਦੇ ਤਿੰਨ ਠੇਕੇਦਾਰਾਂ ਖਿਲਾਫ ਮਾਮਲਾ ਦਰਜ, ਇਕ ਠੇਕੇਦਾਰ...

ਫਿਰੋਜ਼ਪੁਰ ਜਿਲੇ ਦੇ ਤਿੰਨ ਠੇਕੇਦਾਰਾਂ ਖਿਲਾਫ ਮਾਮਲਾ ਦਰਜ, ਇਕ ਠੇਕੇਦਾਰ ਗਿ੍ਰਫਤਾਰ

Admin user - Oct 28, 2022 07:32 AM
IMG

 Bolda Punjab
ਚੰਡੀਗੜ / ਫਿਰੋਜ਼ਪੁਰ  27 ਅਕਤੂਬਰ :
ਪੰਜਾਬ ਵਿਜੀਲੈਂਸ ਬਿਊਰੋ ਨੇ ਫਿਰੋਜ਼ਪੁਰ ਜ਼ਿਲੇ ਵਿੱਚ ਮਿਲੀਭੁਗਤ ਨਾਲ ਠੇਕੇਦਾਰਾਂ ਵੱਲੋਂ ਅਨਾਜ ਮੰਡੀਆਂ ਵਿੱਚ ਕਣਕ ਦੀ ਢੋਆ-ਢੁਆਈ ਲਈ ਲੇਬਰ ਕਾਰਟੇਜ ਅਤੇ ਟਰਾਂਸਪੋਰਟ ਟੈਂਡਰਾਂ ਵਿੱਚ ਧੋਖਾਧੜੀ ਦੇ ਇੱਕ ਹੋਰ ਘਪਲੇ ਦਾ ਪਰਦਾਫਾਸ਼ ਕੀਤਾ ਹੈ।
ਇਸ ਸਬੰਧੀ ਤਿੰਨ ਠੇਕੇਦਾਰਾਂ/ਟੈਂਡਰਕਾਰਾਂ ਦਵਿੰਦਰ ਸਿੰਘ ਵਾਸੀ ਫਰੀਦਕੋਟ, ਤਲਵੰਡੀ ਭਾਈ ਦੇ ਵਾਸੀ ਦਵਿੰਦਰਪਾਲ ਅਤੇ ਗੁਰੂਸਕਤੀ ਖਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜਪੁਰ ਵਿਖੇ ਧੋਖਾਧੜੀ ਅਤੇ ਗਬਨ ਕਰਕੇ ਸਰਕਾਰੀ ਖਜਾਨੇ ਨੂੰ ਭਾਰੀ ਨੁਕਸਾਨ ਪਹੁੰਚਾਉਣ ਦੇ ਦੋਸ ਹੇਠ ਕੇਸ ਦਰਜ ਕੀਤਾ ਹੈ। ਇਸ ਮਾਮਲੇ ਵਿੱਚ ਵਿਜੀਲੈਂਸ ਬਿਊਰੋ ਨੇ ਠੇਕੇਦਾਰ ਦਵਿੰਦਰ ਸਿੰਘ ਵਾਸੀ ਨੰਦੇਆਣਾ ਗੇਟ, ਫ਼ਰੀਦਕੋਟ ਨੂੰ ਗਿ੍ਰਫਤਾਰ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਬਿਊਰੋ ਨੇ ਫਿਰੋਜਪੁਰ ਅਤੇ ਮਮਦੋਟ ਦੀਆਂ ਅਨਾਜ ਮੰਡੀਆਂ ਵਿੱਚ ਹੋਈ ਇਸ ਧੋਖਾਧੜੀ ਦੀ ਜਾਂਚ ਕਰਨ ਉਪਰੰਤ ਉਕਤ ਮੁਲਜਮ  ਠੇਕੇਦਾਰਾਂ ਖਿਲਾਫ ਥਾਣਾ ਵਿਜੀਲੈਂਸ, ਫਿਰੋਜਪੁਰ ਵਿਖੇ ਧਾਰਾ 420, 409, 467, 468, 471, 120-ਬੀ ਅਤੇ ਭਿ੍ਰਸਟਾਚਾਰ ਰੋਕੂ ਕਾਨੂੰਨ ਦੀ ਧਾਰਾ 13 (1) ਅਤੇ (2) ਤਹਿਤ ਐਫ.ਆਈ.ਆਰ. 24 ਮਿਤੀ 27-10-2022 ਅਧੀਨ ਮਾਮਲਾ ਦਰਜ ਕੀਤਾ ਗਿਆ ਹੈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਚਾਲੂ ਵਿਤੀ ਵਰੇ 2022-2023 ਦੌਰਾਨ ਉਪਰੋਕਤ ਦਾਣਾ ਮੰਡੀਆਂ ਵਿੱਚ ਕਣਕ/ਸਟਾਕ ਬਾਰੇ ਲੇਬਰ ਕਾਰਟੇਜ ਅਤੇ ਢੋਆ-ਢੁਆਈ ਦੇ ਟੈਂਡਰਾਂ ਦੌਰਾਨ ਉਪਰੋਕਤ ਠੇਕੇਦਾਰਾਂ ਨੇ ਮਾਲ ਦੀ ਢੋਆ-ਢੁਆਈ ਲਈ ਵਾਹਨਾਂ ਦੇ ਰਜਿਸਟ੍ਰੇਸਨ ਨੰਬਰਾਂ ਬਾਰੇ ਟੈਂਡਰ ਭਰਨ ਸਮੇਂ ਸੂਚੀਆਂ ਨੱਥੀ ਕੀਤੀਆਂ ਸਨ, ਜਿਹਨਾਂ ਦੀ ਵਿਜੀਲੈਂਸ ਬਿਊਰੋ ਦੁਆਰਾ ਸਬੰਧਤ ਜ਼ਿਲਾ ਟਰਾਂਸਪੋਰਟ ਅਥਾਰਟੀਆਂ ਤੋਂ ਤਸਦੀਕ ਕਰਵਾਈ ਗਈ। ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਇਨਾਂ ਸੂਚੀਆਂ ਵਿੱਚ ਮੋਟਰ ਸਾਈਕਲਾਂ, ਜੀਪਾਂ, ਟਰੈਕਟਰਾਂ ਆਦਿ ਕਈ ਗੈਰ-ਪ੍ਰਮਾਣਿਤ ਵਹੀਕਲਾਂ ਦੇ ਰਜਿਸਟ੍ਰੇਸਨ ਨੰਬਰ ਨੱਥੀ ਕੀਤੇ ਗਏ ਸਨ ਜਦਕਿ ਅਜਿਹੇ ਵਾਹਨਾਂ ‘ਤੇ ਅਨਾਜ ਦੀ ਢੋਆ-ਢੁਆਈ ਨਹੀਂ ਕੀਤੀ ਜਾ ਸਕਦੀ ਸੀ।
ਪੜਤਾਲ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਦੋਸੀ ਠੇਕੇਦਾਰਾਂ ਵੱਲੋਂ ਗੇਟ ਪਾਸਾਂ ਵਿੱਚ ਦਰਸਾਏ ਜਾਅਲੀ ਵਾਹਨਾਂ ਦੇ ਰਜਿਸਟ੍ਰੇਸਨ ਨੰਬਰਾਂ ਅਤੇ ਅਨਾਜ ਦੀ ਮਾਤਰਾ ਦੇ ਵੇਰਵਿਆਂ ਕਰਕੇ ਇਹ ਮਾਮਲਾ ਪਹਿਲੀ ਨਜ਼ਰੀਏ ਇਨਾਂ ਗੇਟ ਪਾਸਾਂ ਵਿੱਚ ਦਰਸਾਈਆਂ ਗਈਆਂ ਜਾਅਲੀ ਰਿਪੋਰਟਾਂ ਅਤੇ ਗਬਨ ਦਾ ਜਾਪਦਾ ਹੈ। ਉਨਾਂ ਦੱਸਿਆ ਕਿ ਵਿਭਾਗ ਦੇ ਸਬੰਧਤ ਕਰਮਚਾਰੀਆਂ ਨੇ ਉਕਤ ਠੇਕੇਦਾਰਾਂ ਨੂੰ ਇਨਾਂ ਜਾਅਲੀ ਗੇਟ ਪਾਸਾਂ ਦੀ ਤਸਦੀਕ ਕੀਤੇ ਬਿਨਾਂ ਉਹਨਾਂ ਵੱਲੋਂ ਕੀਤੇ ਕੰਮਾਂ ਦੀ ਅਦਾਇਗੀ ਵੀ ਕਰ ਦਿੱਤੀ।
ਉਨਾਂ ਅੱਗੇ ਦੱਸਿਆ ਕਿ ਉਪਰੋਕਤ ਤੱਥਾਂ ਅਨੁਸਾਰ ਇੱਕ ਦੂਜੇ ਦੀ ਮਿਲੀਭੁਗਤ ਨਾਲ ਇਨਾਂ ਅਨਾਜ ਮੰਡੀਆਂ ਵਿੱਚ ਅਨਾਜ ਦੀ ਢੋਆ-ਢੁਆਈ ਲਈ ਲੇਬਰ ਕਾਰਟੇਜ ਅਤੇ ਟਰਾਂਸਪੋਰਟ ਟੈਂਡਰਾਂ ਵਿੱਚ ਇਹ ਧੋਖਾਧੜੀ ਕੀਤੀ ਗਈ, ਜਿਸ ਦੇ ਆਧਾਰ ’ਤੇ ਉਕਤ ਮੁਲਜਮਾਂ ਖ਼ਿਲਾਫ ਕੇਸ ਦਰਜ ਕੀਤਾ ਗਿਆ ਹੈ।   

PDF
Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.