ਤਾਜਾ ਖਬਰਾਂ
ਫਿਰੋਜ਼ਪੁਰ, 25 ਜਨਵਰੀ (ਵਿਸ਼ਵਜੀਤ ਸਿੰਘ ਥਿੰਦ)-ਆਮ ਆਦਮੀ ਪਾਰਟੀ ਨੂੰ ਉਸ ਸਮੇਂ ਭਾਰੀ ਬਲ ਮਿਲਾ ਜਦੋਂ ਰਵਿ ਦਰੀਯਾ, ਐਡਵੋਕੇਟ ਮਨਪ੍ਰੀਤ ਗਿੱਲ ਅਤੇ ਬਲਕਾਰ ਸਿੰਘ ਜਨੇਰ ਦੀ ਹਾਜ਼ਰੀ ਵਿਚ ਪਿੰਡ ਵਲੂਰ ਦੇ ਕਰੀਬ 34 ਪਰਿਵਾਰਾਂ ਨੇ ਆਮ ਆਦਮੀ ਪਾਰਟੀ ਦਾ ਪੱਲਾ ਫੜਿਆ। ਆਮ ਆਦਮੀ ਪਾਰਟੀ ਵਿਚ ਨਛੱਤਰ ਸਿੰਘ, ਬੇਅੰਤ ਸਿੰਘ, ਜਸਵੰਤ ਸਿੰਘ, ਲਖਵੀਰ ਸਿੰਘ, ਜਸਵੀਰ ਸਿੰਘ, ਸ਼ਾਮ ਲਾਲ, ਹਰਪ੍ਰੀਤ ਸਿੰਘ, ਜਸਪਾਲ ਸਿੰਘ, ਗੁਰਚਰਨ ਸਿੰਘ, ਲਖਵਿੰਦਰ ਸਿੰਘ, ਸੁਖਵੀਰ ਸਿੰਘ, ਜਸਵੀਰ ਸਿੰਘ, ਗੁਰਮੇਲ ਸਿੰਘ, ਜਸਵੀਰ ਸਿੰਘ ਬਰਾੜ, ਰਣਜੋਧ ਸਿੰਘ, ਗੁਰਪ੍ਰੀਤ ਸਿੰਘ, ਲਵਜੀਤ ਸਿੰਘ, ਜਗਦੇਵ ਸਿੰਘ, ਸ਼ਰਨਜੀਤ ਸਿੰਘ, ਪ੍ਰੀਤਮ ਸਿੰਘ ਆਦਿ ਪਰਿਵਾਰਾਂ ਸਮੇਤ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ। ਇਸ ਮੌਕੇ ਫਿਰੋਜ਼ਪੁਰ ਦਿਹਾਤੀ ਤੋ ਆਮ ਆਦਮੀ ਪਾਰਟੀ ਦੇ ਉਮੀਦਵਾਰ ਰਜਨੀਸ਼ ਦਰੀਯਾ ਨੇ ਪਾਰਟੀ ਵਿਚ ਸ਼ਾਮਲ ਹੋਣ ਵਾਲਿਆਂ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਪਾਰਟੀ ਵਿਚ ਉਨ੍ਹਾਂ ਦਾ ਪੂਰਾ ਬਣਦਾ ਮਾਨ ਸਨ੍ਹਮਾਨ ਦਿੱਤਾ ਜਾਵੇਗਾ। ਆਪ ਉਮੀਦਵਾਰ ਐਡਵੋਕੇਟ ਰਜ਼ਨੀਸ਼ ਦਰੀਯਾ ਨੇ ਕਿਹਾ ਲੋਕ ਕਾਂਗਰਸ ਤੇ ਅਕਾਲੀਆਂ ਤੋ ਦੁੱਖੀ ਹੋ ਚੁੰਕੇ ਹਨ। ਇਸ ਵਾਰ ਪੰਜਾਬ ਵਿਚ ਆਪ ਦੀ ਸਰਕਾਰ ਲੈ ਕੇ ਆਉਣਾ ਚਾਹੁੰਦੇ ਹਨ। ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਹਮੇਸ਼ਾ ਉਨ੍ਹਾਂ ਦੇ ਨਾਲ ਮੋਢੇ ਦੇ ਨਾਲ ਮੋਢਾ ਜੋੜ ਕੇ ਖੜੀ ਹੈ, ਇਸ ਵਾਰ ਆਮ ਆਦਮੀ ਪਾਰਟੀ ਨੂੰ ਆਪਣਾ ਕੀਮਤੀ ਵੋਟ ਪਾਉ ਤੇ ਸਹੀ ਸਰਕਾਰ ਲੈ ਕੇ ਆਉ। ਇਸ ਮੌਕੇ ਉਨ੍ਹਾਂ ਨਾਲ ਰਵਿ ਦਰੀਯਾ, ਐਡਵੋਕੇਟ ਮਨਪ੍ਰੀਤ ਗਿੱਲ ਅਤੇ ਬਲਕਾਰ ਸਿੰਘ ਜਨੇਰ, ਸਾਬਕਾ ਸਰਪੰਚ ਸ਼ਰਨਜੀਤ ਸਿੰਘ, ਜਗਦੇਵ ਸਿੰਘ ਆਦਿ ਹਾਜ਼ਰ ਸਨ।
Get all latest content delivered to your email a few times a month.