IMG-LOGO
ਹੋਮ ਪੰਜਾਬ : ਪਿੰਡ ਬੈਲਰ ਦੇ ਕਈ ਪਰਿਵਾਰ ਆਮ ਆਦਮੀ ਪਾਰਟੀ ’ਚ ਸ਼ਾਮਲ

ਪਿੰਡ ਬੈਲਰ ਦੇ ਕਈ ਪਰਿਵਾਰ ਆਮ ਆਦਮੀ ਪਾਰਟੀ ’ਚ ਸ਼ਾਮਲ

Admin user - Jan 27, 2022 02:56 AM
IMG


ਫਿਰੋਜ਼ਪੁਰ, 27 ਜਨਵਰੀ (ਵਿਸ਼ਵਜੀਤ ਸਿੰਘ ਥਿੰਦ)-ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਲੋਕਾਂ ਦੀ ਦਿਨੋ-ਦਿਨ ਤਦਾਦ ਵੱਧਦੀ ਜਾ ਰਹੀ ਹੈ। ਆਮ ਆਦਮੀ ਪਾਰਟੀ ਨੂੰ ਉਸ ਸਮੇਂ ਭਾਰੀ ਬਲ ਮਿਲਾ ਜਦੋਂ ਪਿੰਡ ਬੈਲਰ ਦੇ ਕਈ ਪਰਿਵਾਰ ਆਮ ਆਦਮੀ ਵਿਚ ਸ਼ਾਮਲ ਹੋ ਗਏ। ਆਮ ਆਦਮੀ ਪਾਰਟੀ ਵਿਚ ਚਤਰ ਸਿੰਘ, ਗਾਮਾ, ਜਸਵੰਤ ਸਿੰਘ, ਅਵਤਾਰ ਸਿੰਘ, ਜਸਵੀਰ ਸਿੰਘ, ਸੁਰਿੰਦਰ ਸਿੰਘ, ਗੁਰਪ੍ਰੀਤ ਸਿੰਘ, ਸੋਹਨ ਸਿੰਘ, ਪਲਵਿੰਦਰ ਸਿੰਘ, ਰਵਿੰਦਰ ਸਿੰਘ, ਗੁਰਦੀਪ ਸਿੰਘ, ਗੁਰਪ੍ਰੀਤ ਸਿੰਘ, ਸੰਤੋਖ ਸਿੰਘ, ਲਖਬੀਰ ਸਿੰਘ ਆਦਿ ਪਰਿਵਾਰਾਂ ਸਮੇਤ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ। ਪਾਰਟੀ ਵਿਚ ਸ਼ਾਮਲ ਹੋਣ ਵਾਲਿਆਂ ਦਾ ਫਿਰੋਜ਼ਪੁਰ ਦਿਹਾਤੀ ਤੋ ਆਮ ਆਦਮੀ ਪਾਰਟੀ ਦੇ ਉਮੀਦਵਾਰ ਰਜਨੀਸ਼ ਦਰੀਯਾ ਨੇ ਧੰਨਵਾਦ ਕੀਤਾ ਤੇ ਕਿਹਾ ਕਿ ਪਾਰਟੀ ਵਿਚ ਉਨ੍ਹਾਂ ਦਾ ਪੂਰਾ ਬਣਦਾ ਮਾਨ ਸਨ੍ਹਮਾਨ ਦਿੱਤਾ ਜਾਵੇਗਾ ਤੇ ਕਿਸੇ ਤਰ੍ਹਾਂ ਦੀ ਕੋਈ ਵੀ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਲੋਕ ਕਾਂਗਰਸ ਤੇ ਅਕਾਲੀਆਂ ਦੇ ਚੇਹਰੇ ਚੰਗੀ ਤਰ੍ਹਾਂ ਜਾਣ ਚੁੱਕੇ ਹਨ, ਹੁਣ ਉਨ੍ਹਾਂ ਦੇ ਝੂਠੀਆਂ ਗੱਲਾਂ ਦੇ ਵਿਚ ਨਹੀਂ ਆਉਣ ਵਾਲੇ । ਇਸ ਵਾਰ ਪੰਜਾਬ ਵਿਚ ਆਪ ਦੀ ਸਰਕਾਰ ਲੈ ਕੇ ਆਉਣਾ ਚਾਹੁੰਦੇ ਹਨ। ਇਸ ਮੌਕੇ ਉਨ੍ਹਾਂ ਨਾਲ ਰਵਿ ਦਰੀਯਾ, ਸਾਬਕਾ ਸਰਪੰਚ ਸ਼ਰਨਜੀਤ ਸਿੰਘ,   ਐਡਵੋਕੇਟ ਮਨਪ੍ਰੀਤ ਗਿੱਲ ਅਤੇ ਬਲਕਾਰ ਸਿੰਘ ਜਨੇਰ, ਜਗਦੇਵ ਸਿੰਘ ਆਦਿ ਹਾਜ਼ਰ ਸਨ।  
 

PDF
Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.