IMG-LOGO
ਹੋਮ ਪੰਜਾਬ : ਭਾਰਤੀ ਚੋਣ ਕਮਿਸ਼ਨ ਵਲੋਂ ਜਾਰੀ ਹਦਾਇਤਾਂ ਤਹਿਤ ਹੀ ਰਾਜਨਿਤਕ ਪਾਰਟੀਆਂ...

ਭਾਰਤੀ ਚੋਣ ਕਮਿਸ਼ਨ ਵਲੋਂ ਜਾਰੀ ਹਦਾਇਤਾਂ ਤਹਿਤ ਹੀ ਰਾਜਨਿਤਕ ਪਾਰਟੀਆਂ ਵੀਡਿਓ/ਡਿਜੀਟਲ ਵੈਨਾਂ ਰਾਹੀਂ ਪ੍ਰਚਾਰ ਕਰਨ: ਜ਼ਿਲ੍ਹਾ ਚੋਣ ਅਫ਼ਸਰ 

Admin user - Jan 27, 2022 05:27 AM
IMG


ਫਿਰੋਜ਼ਪੁਰ 27 ਜਨਵਰੀ (ਵਿਸ਼ਵਜੀਤ ਸਿੰਘ ਥਿੰਦ) : ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸਨਰ ਗਿਰੀਸ਼ ਦਿਆਲਨ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵਲੋਂ ਜਾਰੀ ਹਦਾਇਤਾਂ ਤਹਿਤ ਹੀ ਰਾਜਨਿਤਕ ਪਾਰਟੀਆਂ ਅਤੇ ਉਮੀਦਵਾਰ ਵੀਡਿਓ/ਡਿਜੀਟਲ ਵੈਨਾਂ ਰਾਹੀਂ ਪ੍ਰਚਾਰ ਕਰਨ ਜਿਸ ਦੀ ਪ੍ਰਵਾਨਗੀ ਰਾਜ ਪੱਧਰ ਉਤੇ ਮੁੱਖ ਚੋਣ ਅਫਸਰ ਪੰਜਾਬ ਅਤੇ ਜ਼ਿਲ੍ਹਾ ਪੱਧਰ ਤੇ ਜ਼ਿਲ੍ਹਾ ਚੋਣ ਅਫਸਰ ਤੋਂ ਲਾਜਮੀ ਤੌਰ ਤੇ ਲੈਣ। ਉਨ੍ਹਾਂ ਕਿਹਾ ਕਿ ਕੋਵਿਡ ਪਾਬੰਦੀਆਂ ਦੇ ਮੱਦੇਨਜ਼ਰ ਰਾਜਨੀਤਕ ਪਾਰਟੀਆਂ ਵਲੋਂ ਚੋਣ ਪ੍ਰਚਾਰ ਲਈ ਵੀਡਿਓ/ਡਿਜੀਟਲ ਵੈਨਾਂ ਦੀ ਵਰਤੋਂ ਕੀਤੀ ਜਾ ਰਹੀ ਹੈ ਜਿਸ ਲਈ ਇਹ ਲਾਜ਼ਮੀ ਹੈ ਕਿ ਕੋਈ ਵੀ ਰਾਜਨਿਤਕ ਪਾਰਟੀ/ਉਮੀਦਵਾਰ ਬਿਨ੍ਹਾਂ ਪ੍ਰਵਾਨਗੀ (ਪ੍ਰੀ ਸਰਟੀਫਿਕੇਸ਼ਨ) ਤੋਂ ਪ੍ਰਚਾਰ ਲਈ ਵੈਨਾਂ ਦੀ ਵਰਤੋਂ ਨਾ ਕਰਨ। ਉਨ੍ਹਾਂ ਜ਼ਿਲ੍ਹੇ ਦੇ 4 ਹਲਕਿਆਂ ਦੇ ਰਿਟਰਨਿੰਗ ਅਫਸਰਾਂ ਨੂੰ ਹਦਾਇਤ ਜਾਰੀ ਕਰ ਦਿੱਤੀ ਹੈ ਕਿ ਜੇਕਰ ਕਿਸੇ ਵਲੋਂ ਆਦਰਸ਼ ਚੋਣ ਜ਼ਾਬਤੇ ਦੌਰਾਨ ਨਿਯਮਾਂ ਦੀ ਉਲੰਘਣਾ ਕੀਤੀ ਜਾਂਦੀ ਹੈ ਤਾਂ ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ। ਗਿਰੀਸ਼ ਦਿਆਲਨ ਨੇ ਕਿਹਾ ਕਿ ਜੇਕਰ ਕਿਸੇ ਵੈਨ ਨੂੰ ਡਿਜੀਟਲ ਵੈਨ ਚੋਣ ਪ੍ਰਚਾਰ ਲਈ ਵਰਤੋਂ ਵਿੱਚ ਲਿਆ ਜਾਂਦਾ ਹੈ ਤਾਂ ਉਸ ਵੈਨ ਦੇ ਮਾਲਿਕ ਨੂੰ ਮੋਟਰ ਵਹੀਕਲ ਐਕਟ ਤਹਿਤ ਸਬੰਧਿਤ ਟ੍ਰਾਂਸਪੋਰਟ ਨੋਡਲ ਅਫਸਰ ਤੋਂ ਸਰਟੀਫ਼ਿਕੇਟ ਲੈਣਾ ਲਾਜ਼ਮੀ ਹੋਵੇਗਾ। ਵੀਡਿਓ ਵੈਨ ਪ੍ਰਚਾਰ ਕਰਨ ਤੋਂ ਪਹਿਲਾਂ ਰਾਜ ਪੱਧਰੀ/ਜ਼ਿਲ੍ਹਾ ਪੱਧਰੀ ਐੱਮਸੀਐੱਮਸੀ ਤੋਂ ਪੂਰਵ-ਪ੍ਰਵਾਨਗੀ ਲੈਣਾ ਵੀ ਲਾਜ਼ਮੀ ਹੈ। ਸਿਆਸੀ ਪਾਰਟੀਆਂ ਇਨ੍ਹਾਂ ਵੀਡਿਓ ਵੈਨਾਂ ਦੀ ਵਰਤੋਂ ਆਪਣੇ ਪ੍ਰੋਗਰਾਮ ਅਤੇ ਨੀਤੀਆਂ ਦਾ ਪ੍ਰਚਾਰ ਕਰਕੇ ਵੋਟਾਂ ਮੰਗਣ ਲਈ ਵਰਤੋਂ ਕਰਦੀ ਹੈ ਇਸ ਦਾ ਖਰਚਾ ਪਾਰਟੀ ਦੇ ਖਾਤੇ ਵਿੱਚ ਪਾਇਆ ਜਾਵੇਗਾ ਜਿਸ ਨੂੰ ਭਾਰਤੀ ਚੋਣ ਕਮਿਸਨ ਨੂੰ ਚੋਣਾਂ ਉਪਰੰਤ ਭੇਜਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪ੍ਰਚਾਰ ਲਈ ਵਰਤੀਆਂ ਜਾਣ ਵਾਲੀਆਂ ਇਹਨਾਂ ਵੈਨਾਂ ਦੇ ਰੂਟ ਬਾਰੇ ਵੀ ਸਥਾਨਕ ਪ੍ਰਸ਼ਾਸ਼ਨ/ਜ਼ਿਲ੍ਹਾ ਚੋਣ ਅਫਸਰ ਨੂੰ ਸੂਚਨਾ ਦੇਣਾ ਲਾਜ਼ਮੀ ਹੈ। ਜ਼ਿਕਰਯੋਗ ਹੈ ਕਿ ਇਹ ਵੀਡਿਓ ਵੈਨਾਂ ਸਵੇਰੇ 8 ਵਜੇ ਤੋਂ ਲੈ ਕੇ ਰਾਤ 8 ਵਜੇ ਤੱਕ ਹੀ ਪ੍ਰਚਾਰ ਕਰ ਸਕਦੀਆਂ ਹਨ ਅਤੇ ਇਹ ਵੈਨਾਂ ਕਿਸੇ ਵੀ ਰੈਲੀਆਂ ਅਤੇ ਰੋਡ ਸ਼ੋਅ ਲਈ ਨਹੀਂ ਵਰਤੀਆਂ ਜਾ ਸਕਦੀਆਂ। ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਕੋਵਿਡ-19 ਦੇ ਵੱਧਦੇ ਮਾਮਲਿਆਂ ਨੂੰ ਮੱਦੇਨਜ਼ਰ ਰੱਖਦੇ ਹੋਏ ਸਾਰੀਆਂ ਰਾਜਨਿਤਕ ਪਾਰਟੀਆਂ ਅਤੇ ਉਮੀਦਵਾਰਾਂ ਨੂੰ ਸਖਤ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਉਨ੍ਹਾਂ ਸਾਰਿਆਂ ਵਲੋਂ ਪ੍ਰਚਾਰ ਕਰਦੇ ਹੋਏ ਸ਼ੋਸ਼ਲ ਡਿਸਟੈਂਸਿੰਗ ਅਤੇ ਮਾਸਕ ਪਹਿਨਣਾ ਆਦਿ ਦੀ ਪਾਲਣਾ ਯਕੀਨੀ ਕੀਤੀ ਜਾਵੇ।    

 

PDF
Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.