ਤਾਜਾ ਖਬਰਾਂ
ਫਿਰੋਜ਼ਪੁਰ, 27 ਜਨਵਰੀ (ਵਿਸ਼ਵਜੀਤ ਸਿੰਘ ਥਿੰਦ): ਫਿਰੋਜ਼ਪੁਰ ਸ਼ਹਿਰੀ ਹਲਕੇ ਦੇ ਲੋਕਾਂ ਵੱਲੋਂ ਦਿੱਤਾ ਜਾ ਰਹੇ ਪਿਆਰ ਦਾ ਮੁੱਲ ਫਿਰੋਜ਼ਪੁਰ ਦਾ ਵਿਕਾਸ ਕਰਕੇ ਮੋੜਾਗਾਂ। ਇਹਨਾਂ ਸ਼ਬਦਾ ਦਾ ਪ੍ਰਗਟਾਵਾ ਹਲਕਾ ਫਿਰੋਜ਼ਪੁਰ ਸ਼ਹਿਰੀ ਤੋਂ ਸ਼੍ਰੋਮਣੀ ਅਕਾਲੀ ਦਲ-ਬਸਪਾ ਦੇ ਉਮੀਦਵਾਰ ਰੋਹਿਤ ਵੋਹਰਾ ਵੱਲੋਂ ਫਿਰੋਜ਼ਪੁਰ ਛਾਉਣੀ ਦਫਤਰ ਦਾ ਉਦਘਾਟਨ ਕਰਨ ਮੌਕੇ ਕੀਤਾ ਗਿਆ। ਇਸ ਮੌਕੇ ਰੋਹਿਤ ਵੋਹਰਾ ਨੇ ਕਿਹਾ ਕਿ ਫਿਰੋਜ਼ਪੁਰ ਦੇ ਲੋਕਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਨੂੰ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਨਵੇਂ ਦਫਤਰ ਦਾ ਉਦਾਘਟਨ ਨਾਲ ਉਹਨਾਂ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਤੇਜ਼ੀ ਨਾਲ ਲੋਕਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਬਾਰੇ ਜਾਣੂ ਕਰਵਾਇਆ ਜਾਵੇਗਾ। ਉਹਨਾਂ ਕਿ ਇੱਥੇ ਲੋਕਾਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ ਜਾਣਗੀਆਂ ਅਤੇ ਹਰੇਕ ਲਈ ਹਰ ਵਕਤ ਇਹ ਦਫਤਰ ਖੁੱਲ੍ਹਾ ਰਹੇਗਾ। ਉਹਨਾਂ ਕਿਹਾ ਕਿ ਲੋਕਾਂ ਨੇ ਇਸ ਵਾਰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਦੀ ਮਨ ਬਣਾ ਲਿਆ ਹੈ, ਇਸ ਵਾਰ ਭਾਰੀ ਬਹੁਮਤ ਨਾਲ ਸ਼੍ਰੋਮਣੀ ਅਕਾਲੀ ਦਲ ਬਸਪਾ ਗਠਜੋੜ ਦੀ ਸਰਕਾਰ ਬਣਨ ਤੇ ਵੱਖ-ਵੱਖ ਲੋਕ ਭਲਾਈ ਨੀਤੀਆਂ ਚਲਾਈਆਂ ਜਾਣਗੀਆਂ ਉੱਥੇ ਫਿਰੋਜ਼ਪੁਰ ਦਾ ਅਥਾਹ ਵਿਕਾਸ ਕਰਵਾ ਕੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਇਆ ਕਰਵਾਈਆਂ ਜਾਣਗੀਆਂ ।
Get all latest content delivered to your email a few times a month.