ਤਾਜਾ ਖਬਰਾਂ
ਵਿਸ਼ਵਜੀਤ ਸਿੰਘ ਥਿੰਦ
ਕੇਂਦਰੀ ਜੇਲ੍ਹ ਵਿਚੋਂ 3 ਮੋਬਾਇਲ ਫੋਨ ਬਰਾਮਦ, ਮਾਮਲਾ ਦਰਜ
ਫਿਰੋਜ਼ਪੁਰ: ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ ਵਿਚੋਂ ਗੁਪਤ ਸੂਚਨਾ ਦੇ ਆਧਾਰ ਤੇ ਤਲਾਸ਼ੀ ਦੌਰਾਨ ਤਿੰਨ ਮੋਬਾਇਲ ਫੋਨ ਬਰਾਮਦ ਹੋਏ ਹਨ। ਇਸ ਸਬੰਧ ਵਿਚ ਥਾਣਾ ਸਿਟੀ ਫਿਰੋਜ਼ਪੁਰ ਪੁਲਿਸ ਨੇ ਇਕ ਕੈਦੀ, ਇਕ ਹਵਾਲਾਤੀ ਅਤੇ ਇਕ ਅਣਪਛਾਤੇ ਵਿਅਕਤੀ ਖਿਲਾਫ 52-ਏ ਪਰੀਸੰਨਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਏਐੱਸਆਈ ਸ਼ਰਮਾ ਸਿੰਘ ਨੇ ਦੱਸਿਆ ਕਿ ਪੱਤਰ ਨੰਬਰ 1072 ਰਾਹੀਂ ਬੇਅੰਤ ਸਿੰਘ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਫਿਰੋਜ਼ਪੁਰ ਨੇ ਦੱਸਿਆ ਕਿ ਮਿਤੀ 26 ਜਨਵਰੀ 2022 ਨੂੰ ਉਹ ਕੇਂਦਰੀ ਜੇਲ੍ਹ ਫਿਰੋਜ਼ਪੁਰ ਵਿਚ ਸਮੇਤ ਸਾਥੀ ਕਰਮਚਾਰੀਆਂ ਦੇ ਗੁਪਤ ਸੂਚਨਾ ਦੇ ਆਧਾਰ ਤੇ ਬੈਰਕ ਨੰਬਰ 7 ਤੋਂ 12 ਬੈਰਕ ਦੀ ਤਲਾਸ਼ੀ ਕੀਤੀ ਗਈ ਤਾਂ ਤਲਾਸ਼ੀ ਦੌਰਾਨ ਕੈਦੀ ਸੰਦੀਪ ਸਿੰਘ ਪੁੱਤਰ ਛਿੰਦਰ ਸਿੰਘ ਵਾਸੀ ਹਾਲ ਕੇਂਦਰੀ ਜੇਲ੍ਹ ਦੀ ਤਲਾਸ਼ੀ ਦੌਰਾਨ ਇਸ ਕੋਲੋਂ 1 ਮੋਬਾਇਲ ਫੋਨ ਮਾਰਕਾ ਸੈਮਸੰਗ (ਕੀ-ਪੈਡ) ਰੰਗ ਕਾਲਾ ਸਮੇਤ ਸਿੰਮ ਕਾਰਡ ਬਰਾਮਦ ਹੋਇਆ। ਇਸ ਤੋਂ ਬਾਅਦ ਹਵਾਲਾਤੀ ਅਰਸ਼ਦੀਪ ਸਿੰਘ ਪੁੱਤਰ ਜਗਸੀਰ ਸਿੰਘ ਵਾਸੀ ਹਾਲ ਕੇਂਦਰੀ ਜੇਲ੍ਹ ਫਿਰੋਜ਼ਪੁਰ ਦੀ ਤਲਾਸ਼ੀ ਦੌਰਾਨ ਇਸ ਕੋਲੋਂ 1 ਮੋਬਾਇਲ ਫੋਨ ਮਾਰਕਾ, ਸੈਮਸੰਗ (ਕੀ-ਪੈਡ) ਰੰਗ ਗੋਲਡਨ ਸਮੇਤ ਸਿੰਮ ਕਾਰਡ ਬਰਾਮਦ ਹੋਇਆ। ਇਸ ਤੋਂ ਬਾਅਦ ਇਕ ਹੋਰ ਮੋਬਾਇਲ ਫੋਨ ਟੱਚ ਸਕਰੀਨ ਰੰਗ ਕਾਲਾ/ਨੀਲਾ ਬਿਨ੍ਹਾ ਸਿੰਮ ਕਾਰਡ ਲਵਾਰਿਸ ਬਰਾਮਦ ਕੀਤਾ। ਜਾਂਚਕਰਤਾ ਨੇ ਦੱਸਿਆ ਕਿ ਉਕਤ ਕੈਦੀ, ਹਵਾਲਾਤੀ ਅਤੇ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।
ਨਾਬਾਲਿਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਲਿਜਾਣ ਦੇ ਦੋਸ਼ ਵਿਚ ਇਕ ਖਿਲਾਫ ਮਾਮਲਾ ਦਰਜ
ਫਿਰੋਜ਼ਪੁਰ: ਇਕ ਨਾਬਾਲਿਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਲਿਜਾਣ ਦੇ ਦੋਸ਼ ਵਿਚ ਥਾਣਾ ਸਿਟੀ ਫਿਰੋਜ਼ਪੁਰ ਦੀ ਪੁਲਿਸ ਨੇ ਇਕ ਨੌਜਵਾਨ ਖਿਲਾਫ 363, 366-ਏ ਆਈਪੀਸੀ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਨਾਬਾਲਿਗ ਲੜਕੀ ਦੇ ਪਿਤਾ ਨੇ ਦੱਸਿਆ ਕਿ ਉਸ ਦੀ ਨਾਬਾਲਿਗ ਲੜਕੀ ਸਾਢੇ 15 ਸਾਲ ਜੋ ਪ੍ਰਾਈਵੇਟ ਤੌਰ ਤੇ 10ਵੀਂ ਜਮਾਤ ਵਿਚ ਪੜ੍ਹਦੀ ਹੈ। ਮਿਤੀ 22 ਜਨਵਰੀ 2022 ਨੂੰ ਜਦ ਉਸ ਦੀਆਂ ਦੋਵੇਂ ਲੜਕੀਆਂ ਰੋਟੀ ਪਾਣੀ ਖਾ ਕੇ ਆਪਣੇ ਕਮਰੇ ਵਿਚ ਸੋਂ ਗਈਆਂ ਤੇ ਜਦ ਮਿਤੀ 23 ਜਨਵਰੀ 2022 ਨੂੰ ਉਸ ਦੀ ਪਤਨੀ ਨੇ ਜਦ ਜਾ ਕੇ ਵੇਖਿਆ ਤਾਂ ਉਸ ਦੀ ਨਾਬਾਲਿਗ ਲੜਕੀ ਆਪਣੇ ਬੱੈਡ ’ਤੇ ਨਹੀਂ ਸੀ, ਜਿਸ ਦੀ ਕਾਫੀ ਭਾਲ ਕਰਨ ਤੇ ਨਹੀਂ ਮਿਲੀ, ਜੋ ਉਨ੍ਹਾਂ ਵੱਲੋਂ ਆਪਣ ਤੌਰ ਤੇ ਪੜਤਾਲ ਕਰਨ ਤੇ ਪਤਾ ਲੱਗਾ ਹੈ ਕਿ ਉਸ ਦੀ ਲੜਕੀ ਨੂੰ ਦੋਸ਼ੀ ਅਭੀ ਸੰਧੂ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਭਜਾ ਕੇ ਲੈ ਗਿਆ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਏਐੱਸਆਈ ਰੂਪ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਉਕਤ ਦੋਸ਼ੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।
ਔਰਤ ਨਾਲ ਗਲਤ ਹਰਕਤਾਂ ਕਰਨ ਦੀ ਕੋਸ਼ਿਸ਼ ਵਿਚ ਇਕ ਵਿਅਕਤੀ ਖਿਲਾਫ ਮਾਮਲਾ ਦਰਜ
ਤਲਵੰਡੀ ਭਾਈ (ਫਿਰੋਜ਼ਪੁਰ): ਇਕ ਵਿਅਕਤੀ ਦੀ ਗੈਰ ਮੌਜ਼ੂਦਗੀ ਵਿਚ ਉਸ ਦੀ ਪਤਨੀ ਨਾਲ ਗਲਤ ਹਰਕਤਾਂ ਕਰਨ ਦੀ ਕੋਸ਼ਿਸ਼ ਵਿਚ ਉਸ ਖਿਲਾਫ ਥਾਣਾ ਤਲਵੰਡੀ ਭਾਈ ਦੀ ਪੁਲਿਸ ਨੇ 451, 354-ਏ ਆਈਪੀਸੀ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਇਕ ਔਰਤ ਨੇ ਦੱਸਿਆ ਕਿ ਮਿਤੀ 27 ਜਨਵਰੀ 2022 ਨੂੰ ਉਹ ਘਰ ਵਿਚ ਇਕੱਲੀ ਸੀ ਤਾਂ ਦੋਸ਼ੀ ਹਰਬੰਸ ਸਿੰਘ ਉਰਫ ਦੀਪੂ ਝੰਜੀ ਪੁੱਤਰ ਮੇਹਰ ਸਿੰਘ ਉਸ ਦੇ ਘਰਵਾਲੇ ਦੀ ਗੈਰ ਮੌਜ਼ੂਦਗੀ ਵਿਚ ਉਸ ਨਾਲ ਬਦਤਮੀਜੀ ਕਰਨ ਲੱਗਾ ਤੇ ਗਲਤ ਹਰਕਤਾਂ ਕਰਨ ਨੂੰ ਫਿਰਦਾ ਸੀ, ਜੋ ਉਹ ਮੌਕੇ ਤੋਂ ਭੱਜ ਗਈ। ਇਸ ਮਾਮਲੇ ਦੀ ਜਾਂਚ ਕਰ ਰਹੇ ਸਬ ਇੰਸਪੈਕਟਰ ਜਸਵੰਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਦੋਸ਼ੀ ਖਿਲਾਫ ਮੁਕੱਦਮਾ ਰਜਿਸਟਰ ਕਰਕੇ ਅਗਲੇਰੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ।
51 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ, ਦੋ ਖਿਲਾਫ ਮਾਮਲਾ ਦਰਜ
ਫਿਰੋਜ਼ਪੁਰ: ਥਾਣਾ ਕੈਂਟ ਫਿਰੋਜ਼ਪੁਰ ਅਤੇ ਥਾਣਾ ਸਦਰ ਫਿਰੋਜ਼ਪੁਰ ਦੀ ਪੁਲਿਸ ਨੇ ਗਸ਼ਤ ਅਤੇ ਛਾਪੇਮਾਰੀ ਦੌਰਾਨ 51 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਦੋ ਔਰਤਾਂ ਖਿਲਾਫ ਆਬਕਾਰੀ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਥਾਣਾ ਕੈਂਟ ਫਿਰੋਜ਼ਪੁਰ ਦੇ ਏਐੱਸਆਈ ਕਰਮਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਬੀਤੀ ਸ਼ਾਮ ਗਸ਼ਤ ਵਾ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਲਾਇਟਾਂ ਵਾਲਾ ਚੋਂਕ ਵਿਖੇ ਮੌਜ਼ੂਦ ਸੀ ਤਾਂ ਇਸ ਦੌਰਾਨ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਦੋਸ਼ਣ ਰਾਧਾ ਪਤਨੀ ਸਵ. ਬਸੰਤ ਵਾਸੀ ਮਕਾਨ ਨੰਬਰ 236 ਵਾਰਡ ਨੰਬਰ 9 ਇੰਦਰਾ ਕਾਲੋਨੀ ਫਿਰੋਜ਼ਪੁਰ ਨਾਜਾਇਜ਼ ਸ਼ਰਾਬ ਵੇਚਣ ਦੀ ਆਦੀ ਹੈ, ਜੇਕਰ ਹੁਣੇ ਇਸ ਦੇ ਘਰ ਛਾਪੇਮਾਰੀ ਕੀਤੀ ਜਾਵੇ ਤਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਆ ਸਕਦੀ ਹੈ। ਪੁਲਿਸ ਪਾਰਟੀ ਵੱਲੋੀ ਦੋਸ਼ਣ ’ਤੇ ਛਾਪੇਮਾਰੀ ਕਰਕੇ ਕਾਬੂ ਕੀਤਾ ਗਿਆ ਤੇ ਮੌਕੇ ’ਤੇ ਸਵਾ 9 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਹੋਈ। ਉਧਰ ਥਾਣਾ ਸਦਰ ਫਿਰੋਜ਼ਪੁਰ ਦੀ ਪੁਲਿਸ ਦੇ ਏਐੱਸਆਈ ਗੁਰਮੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਬੀਤੀ ਸ਼ਾਮ ਪਿੰਡ ਅਲੀ ਕੇ ਵਿਖੇ ਮੌਜ਼ੂਦ ਸੀ ਤਾਂ ਇਸ ਦੌਰਾਨ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਦੋਸ਼ਣ ਗੋਗੀ ਪਤਨੀ ਰਣਜੀਤ ਸਿੰਘ ਵਾਸੀ ਪਿੰਡ ਅਲੀ ਕੇ ਨਾਜਾਇਜ਼ ਸ਼ਰਾਬ ਵੇਚਣ ਦੀ ਆਦੀ ਹੈ, ਜਿਸ ਨੇ ਆਪਣੇ ਘਰ ਨਾਜਾਇਜ਼ ਸ਼ਰਾਬ ਲੁਕੋ ਕੇ ਰੱਖੀ ਹੋਈ, ਜੇਕਰ ਹੁਣੇ ਇਸ ਦੇ ਘਰ ਛਾਪੇਮਾਰੀ ਕੀਤੀ ਜਾਵੇ ਤਾਂ ਨਾਜਾਇਜ਼ ਸ਼ਰਾਬ ਬਰਾਮਦ ਹੋ ਸਕਦੀ ਹੈ। ਪੁਲਿਸ ਪਾਰਟੀ ਵੱਲੋਂ ਦੋਸ਼ਣ ਦੇ ਘਰ ’ਤੇ ਛਾਪੇਮਾਰੀ ਕੀਤੀ ਗਈ ਤਾਂ ਦੋਸ਼ਣ ਮੌਕੇ ਤੋਂ ਫਰਾਰ ਹੋ ਗਈ, ਪਰ ਮੌਕੇ ’ਤੇ 42 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਹੋਈ।
9 ਬੋਤਲਾਂ ਨਾਜਾਇਜ਼ ਸ਼ਰਾਬ, ਇਕ ਚਾਲੂ ਭੱਠੀ ਅਤੇ 65 ਲੀਟਰ ਨਾਜਾਇਜ਼ ਸ਼ਰਾਬ ਬਰਾਮਦ, ਮਾਮਲਾ ਦਰਜ
ਗੁਰੂਹਰਸਹਾਏ (ਫਿਰੋਜ਼ਪੁਰ): ਥਾਣਾ ਗੁਰੂਹਰਸਹਾਏ, ਥਾਣਾ ਲੱਖੋਕੇ ਬਹਿਰਾਮ ਦੀ ਪੁਲਿਸ ਨੇ ਗਸ਼ਤ ਅਤੇ ਛਾਪੇਮਾਰੀ ਦੌਰਾਨ 9 ਬੋਤਲਾਂ ਨਾਜਾਇਜ਼ ਸ਼ਰਾਬ, ਇਕ ਚਾਲੂ ਭੱਠੀ ਅਤੇ 65 ਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਤਿੰਨ ਵਿਅਕਤੀਆਂ ਖਿਲਾਫ ਆਬਕਾਰੀ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਥਾਣਾ ਗੁਰੂਹਰਸਹਾਏ ਦੀ ਪੁਲਿਸ ਦੇ ਏਐੱਸਆਈ ਗੁਰਦੇਵ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਬੀਤੀ ਸ਼ਾਮ ਗਸ਼ਤ ਵਾ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਦਾਣਾ ਮੰਡੀ ਗੇਟ ਨੰਬਰ 1 ਗੁਰੂਹਰਸਹਾਏ ਵਿਖੇ ਮੌਜ਼ੂਦ ਸੀ ਤਾਂ ਇਸ ਦੌਰਾਨ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਦੋਸ਼ੀ ਨਰਿੰਦਰ ਸਿੰਘ ਪੁੱਤਰ ਗੁਰਮੇਜ ਸਿੰਘ ਵਾਸੀ ਵਾਦੀਆ ਨਾਜਾਇਜ਼ ਸਰਾਬ ਵੇਚਣ ਦਾ ਆਦੀ ਹੈ, ਜੋ ਅੱਜ ਵੀ ਗੁਰੂਹਰਸਹਾਏ �ਿਕ ਰੋਡ ਪੁਲ ਨਹਿਰ ਮੋਹਨ ਕੇ ਉਤਾੜ ਤੁਲਸੀ ਵਾਲਾ ਮੋੜ ਦੇ ਨਾਲ ਬਣੀ ਨਹਿਰ ਦੀ ਪਟੜੀ ਉਪਰ ਦੁਕਾਨਾਂ ਦੇ ਕੋਲ ਬੈਠਾ ਨਾਜਾਇਜ਼ ਸ਼ਰਾਬ ਵੇਚਜ ਰਿਹਾ ਹੈ। ਜੇਕਰ ਹੁਣੇ ਇਸ ’ਤੇ ਛਾਪੇਮਾਰੀ ਕੀਤੀ ਜਾਵੇ ਤਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਆ ਸਕਦਾ ਹੈ। ਪੁਲਿਸ ਪਾਰਟੀ ਵੱਲੋਂ ਦੋਸ਼ੀ ਨੁੂੰ ਕਾਬੂ ਕਰਕੇ 9 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਹੋਈ। ਥਾਣਾ ਲੱਖੋਕੇ ਬਹਿਰਾਮ ਦੀ ਪੁਲਿਸ ਦੇ ਏਐੱਸਆਈ ਰਾਮ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਬੀਤੀ ਸ਼ਾਮ ਗਸ਼ਤ ਵਾ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਪਿੰਡ ਤੂਰ ਵਿਖੇ ਮੌਜ਼ੂਦ ਸੀ ਤਾਂ ਇਸ ਦੌਰਾਨ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਦੋਸ਼ੀ ਕੁਲਵੰਤ ਸਿੰਘ ਪੁੱਤਰ ਜਸਵੰਤ ਸਿੰਘ ਵਾਸੀ ਪਿੰਡ ਜੰਗ ਨਾਜਾਇਜ਼ ਸ਼ਰਾਬ ਕਸੀਦ ਕਰਕੇ ਵੇਚਣ ਦਾ ਆਦੀ ਹੈ, ਜੇਕਰ ਹੁਣੇ ਇਸ ’ਤੇ ਛਾਪੇਮਾਰੀ ਕੀਤੀ ਜਾਵੇ ਤਾਂ ਭਾਰੀ ਮਾਤਰਾ ਵਿਚ ਨਾਜਾਇਜ਼ ਸ਼ਰਾਬ, ਲਾਹਣ ਬਰਾਮਦ ਹੋ ਸਕਦੀ ਹੈ। ਪੁਲਿਸ ਪਾਰਟੀ ਵੱਲੋਂ ਦੋਸ਼ੀ ’ਤੇ ਛਾਪੇਮਾਰੀ ਕੀਤੀ ਗਈ ਤਾ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ ਤੇ ਮੌਕੇ ’ਤੇ 50 ਲੀਟਰ ਲਾਹਣ ਬਰਾਮਦ ਹੋਈ। ਇਸੇ ਹੀ ਥਾਣੇ ਦੇ ਏਐੱਸਆਈ ਮਹੇਸ਼ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਬੀਤੀ ਸ਼ਾਮ ਗਸ਼ਤ ਵਾ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਪਿੰਡ ਝੋਕ ਮੋਹੜੇ ਵਿਖੇ ਮੌਜ਼ੂਦ ਸੀ ਤਾਂ ਇਸ ਦੌਰਾਨ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਦੋਸ਼ੀ ਸੋਹਣ ਸਿੰਘ ਪੁੱਤਰ ਹਾਸ਼ਮ ਸਿੰਘ ਵਾਸੀ ਸ਼ਾਮ ਸਿੰਘ ਨਾਜਾਇਜ਼ ਸ਼ਰਾਬ ਕਸੀਦ ਕਰਕੇ ਵੇਚਣ ਦਾ ਆਦੀ ਹੈ, ਜੇਕਰ ਹੁਣੇ ਇਸ ’ਤੇ ਛਾਪੇਮਾਰੀ ਕੀਤੀ ਜਾਵੇ ਤਾਂ ਭਾਰੀ ਮਾਤਰਾ ਵਿਚ ਨਾਜਾਇਜ਼ ਸ਼ਰਾਬ ਬਰਾਮਦ ਹੋ ਸਕਦੀ ਹੈ। ਪੁਲਿਸ ਪਾਰਟੀ ਵੱਲੋਂ ਦੋਸ਼ੀ ’ਤੇ ਛਾਪੇਮਾਰੀ ਕੀਤੀ ਗਈ ਤਾਂ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ ਤੇ ਮੌਕੇ ’ਤੇ 1 ਚਾਲੂ ਭੱਠੀ, 15 ਲੀਟਰ ਲਾਹਣ ਤੇ ਇਕ ਬੋਤਲ ਨਾਜਾਇਜ਼ ਸ਼ਰਾਬ ਬਰਾਮਦ ਹੋਈ। ਪੁਲਿਸ ਨੇ ਦੱਸਿਆ ਕਿ ਉਕਤ ਦੋਸ਼ੀਅਨ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।
Get all latest content delivered to your email a few times a month.