IMG-LOGO
ਹੋਮ ਪੰਜਾਬ : ਜ਼ਿਲ੍ਹਾ ਫਿਰੋਜ਼ਪੁਰ ਦੇ ਸਾਰੇ ਸਕੂਲਾਂ ਵਿਚ ਆਨਲਾਈਨ ਪੜ੍ਹਾਈ ਜਾਰੀ

ਜ਼ਿਲ੍ਹਾ ਫਿਰੋਜ਼ਪੁਰ ਦੇ ਸਾਰੇ ਸਕੂਲਾਂ ਵਿਚ ਆਨਲਾਈਨ ਪੜ੍ਹਾਈ ਜਾਰੀ

Admin user - Jan 28, 2022 02:45 AM
IMG


ਫਿਰੋਜ਼ਪੁਰ 28 ਜਨਵਰੀ (ਵਿਸ਼ਵਜੀਤ ਸਿੰਘ ਥਿੰਦ): ਸਿੱਖਿਆ ਵਿਭਾਗ ਵੱਲੋਂ ਕੋਰੋਨਾ ਦੀਆਂ ਪਾਬੰਦੀਆਂ ਤਹਿਤ ਸਕੂਲ ਬੰਦ ਕੀਤੇ ਗਏ ਹਨ, ਜਦਕਿ ਅਧਿਆਪਕ ਸਕੂਲਾਂ ਵਿਚ ਹਾਜ਼ਰ ਹੋ ਕੇ ਬੱਚਿਆਂ ਨੂੰ ਆਨਲਾਇਨ ਪੜ੍ਹਾਈ ਕਰਵਾ ਰਹੇ ਹਨ। ਨਿਪੁੰਨ ਭਾਰਤ ਮੁਹਿੰਮ ਤਹਿਤ ਰੋਜ਼ਾਨਾ ਬੱਚਿਆਂ ਨੂੰ ਆਨਲਾਈਨ ਪੜ੍ਹਾਈ ਕਰਵਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਮਾਪਿਆਂ ਨੂੰ ਵੀ ਜੋੜਿਆ ਜਾ ਰਿਹਾ ਹੈ। ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਚਮਕੌਰ ਸਿੰਘ ਸਰਾਂ ਅਤੇ ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਰਾਜੀਵ ਕੁਮਾਰ ਛਾਬੜਾ ਨੇ ਦੱਸਿਆ ਕਿ ਜ਼ਿਲ੍ਹਾ ਫਿਰੋਜ਼ਪੁਰ ਦੇ ਪ੍ਰਾਇਮਰੀ, ਮਿਡਲ, ਸੈਕੰਡਰੀ ਸਕੂਲਾਂ ਵਿਚ ਬੱਚਿਆਂ ਦੀ ਪੜ੍ਹਾਈ ਨੂੰ ਧਿਆਨ ਵਿਚ ਰੱਖਦੇ ਹੋਏ ਬੱਚਿਆਂ ਦੀਆਂ ਆਨਲਾਈਨ ਕਲਾਸਾਂ ਲਗਾਈਆ ਜਾ ਰਹੀਆਂ ਹਨ ਤਾਂ ਜੋ ਬੱਚਿਆਂ ਦੀ ਪੜ੍ਹਾਈ ਕੋਈ ਵਿਘਨ ਨਾ ਪਏ। ਉਨ੍ਹਾਂ ਦੱਸਿਆ ਕਿ ਪਿਛਲੇ ਸਮੇਂ ਵਿਚ ਵੀ ਜਦੋਂ ਕੋਰੋਨਾ ਕਰਕੇ ਸਕੂਲ ਬੰਦ ਸਨ ਉਸ ਟਾਇਮ ਵੀ ਬੱਚਿਆਂ ਨੂੰ ਕਰਵਾਈ ਗਈ ਆਨਲਾਈਨ ਪੜ੍ਹਾਈ ਨੇ ਬਹੁਤ ਵਧੀਆਂ ਨਤੀਜੇ ਦਿੱਤੇ ਸਨ। ਜ਼ਿਲ੍ਹਾ ਅਧਿਕਾਰੀ ਅਤੇ ਪੜ੍ਹੋ ਪੰਜਾਬ ਪੜਾਓ ਪੰਜਾਬ ਟੀਮ ਵੱਲੋਂ ਅਧਿਆਪਕਾਂ ਨੂੰ ਲਗਾਤਾਰ ਪ੍ਰੇਰਿਤ ਕੀਤਾ ਜਾ ਰਿਹਾ ਹੈ ਕਿ ਮਾਪਿਆਂ ਨਾਲ ਵੱਧ ਤੋਂ ਵੱਧ ਰਾਬਤਾ ਕੀਤਾ ਜਾਵੇ ਤਾਂ ਜੋ ਉਹ ਸਿੱਖਿਆ ਵਿਭਾਗ ਵੱਲੋਂ ਚਲਾਈ ਜਾ ਰਹੀਆਂ ਗਤੀਵਿਧੀਆਂ ਬਾਰੇ ਜਾਣੂ ਹੋ ਸਕਣ। ਉਪ ਜ਼ਿਲ੍ਹਾ ਸਿੱਖਿਆ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਆਨਲਾਈਨ ਪੜ੍ਹਾਈ ਨਾਲ ਬੱਚਿਆਂ ਲਈ ਕਾਫੀ ਕੁਝ ਸਿੱਖਣ ਨੂੰ ਮਿਲੇਗਾ। ਸਕੂਲ ਬੰਦ ਹੋਣ ਦੇ ਬਾਵਜੂਦ ਵੀ ਬੱਚਿਆਂ ਦੀ ਪੜ੍ਹਾਈ ਜਾਰੀ ਰਹੇਗੀ। 

 

PDF
Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.