ਤਾਜਾ ਖਬਰਾਂ
Bolda Punjab
ਮਾਨਸਾ, 02 ਨਵੰਬਰ:
ਖ਼ੁਰਾਕ ਸਪਲਾਈ ਵਿਭਾਗ ਵੱਲੋਂ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਫੇਜ 6 ਅਧੀਨ ਸਮਾਰਟ ਰਾਸ਼ਨ ਕਾਰਡ ਸਕੀਮ ਦੇ ਯੋਗ ਲਾਭਪਾਤਰੀਆਂ ਨੂੰ ਕਣਕ ਦੀ ਮੁਫ਼ਤ ਵੰਡ ਈ-ਪੌਜ ਮਸ਼ੀਨਾਂ ਰਾਹੀਂ ਕੀਤੀ ਜਾ ਫ!ਚਾਜ਼ ਹੈ। ਇਹ ਜਾਣਕਾਰੀ ਜ਼ਿਲਾ ਖੁਰਾਕ ਤੇ ਸਪਲਾਈ ਕੰਟਰੋਲਰ ਸ੍ਰੀ ਮੁਨੀਸ਼ ਪਜ਼ਨੀ ਨੇ ਦਿੱਤੀ।
ਸ੍ਰੀ ਮੁਨੀਸ਼ ਪਜਨੀ ਨੇ ਦੱਸਿਆ ਕਿ ਮਹੀਨਾ ਅਪ੍ਰੈਲ 2022 ਤੋਂ ਸਤੰਬਰ 2022 ਦੌਰਾਨ ਕਣਕ ਦੀ ਹੋਈ ਐਲੋਕੇਸ਼ਨ ਵਿਚੋਂ ਹੁਣ ਤੱਕ 1,10,687 ਸਮਾਰਟ ਰਾਸ਼ਨ ਕਾਰਡ ਧਾਰਕਾਂ ਵਿਚੋਂ 97,885 ਕਾਰਡਧਾਰਕਾਂ ਨੂੰ 117077.70 ਕੁਇੰਟਲ ਕਣਕ ਦੀ ਵੰਡ ਕੀਤੀ ਜਾ ਚੁੱਕੀ ਹੈ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਮਾਨਸਾ ਵਿਖੇ 110687 ਸਮਾਰਟ ਰਾਸ਼ਨ ਕਾਰਡ ਧਾਰਕਾਂ ਦੇ ਕਰੀਬ 434910 ਲਾਭਪਾਤਰੀ ਹਨ।ਉਨਾਂ ਦੱਸਿਆ ਕਿ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਫੇਜ 6 ਅਧੀਨ ਸਕੀਮ ਤਹਿਤ ਹਰੇਕ ਯੋਗ ਲਾਭਪਾਤਰੀ ਨੂੰ ਪੰਜ ਕਿੱਲੋ ਪ੍ਰਤੀ ਜੀਅ ਪ੍ਰਤੀ ਮਹੀਨਾ ਦੇ ਹਿਸਾਬ ਨਾਲ ਛੇ ਮਹੀਨਿਆਂ ਦੀ ਕਣਕ ਦੀ ਵੰਡ ਕੀਤੀ ਪਕਜ਼। ਉਹਨਾਂ ਕਿਹਾ ਕਿ ਸਰਕਾਰ ਵੱਲੋਂ ਜਾਰੀ ਕੋਟੇ ਅਤੇ ਹਦਾਇਤਾਂ ਦੇ ਸਨਮੁਖ ਹਰੇਕ ਯੋਗ ਲਾਭਪਾਤਰੀ ਨੂੰ ਉਸ ਦੀ ਬਣਦੀ ਕਣਕ ਜਾਰੀ ਕੀਤੀ ਪਕਜ਼ ਹੈ।
ਉਨ੍ਹਾਂ ਕਿਹਾ ਕਿ ਵਿਭਾਗ ਲਾਭਪਾਤਰੀਆਂ ਨੂੰ ਬਣਦੇ ਕੋਟੇ ਦਾ ਇੱਕ ਇੱਕ ਦਾਣਾ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨਾਂ ਕਿਹਾ ਕਿ ਖਪਤਕਾਰਾਂ ਦੇ ਹਿੱਤਾਂ ਦਾ ਧਿਆਨ ਰੱਖਣ ਅਤੇ ਕਣਕ ਵੰਡ ਦੀ ਨਿਗਰਾਨੀ ਲਈ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਗਿਆ। ਕਣਕ ਵੰਡ ਵਿੱਚ ਕਿਸੇ ਵੀ ਕਿਸਮ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
Get all latest content delivered to your email a few times a month.