ਤਾਜਾ ਖਬਰਾਂ
Bolda Punjab
ਮਾਨਸਾ, 02 ਨਵੰਬਰ:
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਐਸ.ਆਈ.ਐਸ. ਸਕਿਊਰਟੀ ਅਤੇ ਇੰਟੈਲੀਜੈਂਸ ਸਰਵਿਸਜ਼ ਲਿਮਟਡ ਵੱਲੋਂ ਪਲੇਸਮੈਂਟ ਕੈਂਪ ਲਗਾਇਆ ਗਿਆ, ਜਿਸ ਵਿਚ 67 ਪ੍ਰਾਰਥੀਆਂ ਨੇ ਭਾਗ ਲਿਆ।
ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ੍ਰੀ ਹਰਪ੍ਰੀਤ ਸਿੰਘ ਮਾਨਸ਼ਾਹੀਆ ਨੇ ਦੱਸਿਆ ਕਿ ਭਾਗ ਲੈਣ ਵਾਲੇ 67 ਪ੍ਰਾਰਥੀਆਂ ਵਿਚੋਂ 47 ਯੋਗ ਪ੍ਰਾਰਥੀਆਂ ਦੀ ਚੋਣ ਕੀਤੀ ਗਈ ਹੈ। ਉਨ੍ਹਾਂ ਇਸ ਮੌਕੇ ਚੁਣੇ ਗਏ ਪ੍ਰਾਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਆਪਣੀ ਡਿਊਟੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ। ਉਨ੍ਹਾਂ ਐਸ.ਆਈ.ਐਸ. ਸਕਿਊਰਟੀ ਅਤੇ ਇੰਟੈਲੀਜੈਂਸ ਸਰਵਿਸਜ਼ ਲਿਮਟਡ ਦੇ ਨੁਮਾਇੰਦਿਆਂ ਦਾ ਵੀ ਧੰਨਵਾਦ ਕੀਤਾ।
ਸ੍ਰੀ ਹਰਪ੍ਰੀਤ ਸਿੰਘ ਮਾਨਸ਼ਾਹੀਆ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਸਮੇਂ ਸਮੇਂ ’ਤੇ ਲਗਾਏ ਜਾਂਦੇ ਪਲੇਸਮੈਂਟ ਕੈਂਪਾਂ ਵਿਚ ਭਾਗ ਜ਼ਰੂਰ ਲੈਣ ਤਾਂ ਜੋ ਉਨ੍ਹਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਏ ਜਾ ਸਕਣ।
Get all latest content delivered to your email a few times a month.