IMG-LOGO
ਹੋਮ ਪੰਜਾਬ : ਅਕਾਲੀ ਦਲ-ਬਸਪਾ ਗਠਜੋੜ ਦੇ ਉਮੀਦਵਾਰ ਰੋਹਿਤ ਵੋਹਰਾ ਵੱਲੋਂ ਦਾਖਲ ਕਰਵਾਏ...

ਅਕਾਲੀ ਦਲ-ਬਸਪਾ ਗਠਜੋੜ ਦੇ ਉਮੀਦਵਾਰ ਰੋਹਿਤ ਵੋਹਰਾ ਵੱਲੋਂ ਦਾਖਲ ਕਰਵਾਏ ਗਏ ਨਾਮਜ਼ਦਗੀ ਪੱਤਰ

Admin user - Jan 28, 2022 05:44 AM
IMG



ਫਿਰੋਜ਼ਪੁਰ, 28 ਜਨਵਰੀ (ਵਿਸ਼ਵਜੀਤ ਸਿੰਘ ਥਿੰਦ) ਪੰਜਾਬ ਵਿਧਾਨ ਸਭਾ ਚੋਣਾਂ -2022 ਲਈ ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ ਤਹਿਤ ਦੇ ਹਲਕਾ ਫਿਰੋਜ਼ਪੁਰ ਸ਼ਹਿਰੀ ਤੋਂ ਸ਼੍ਰੋਮਣੀ ਅਕਾਲੀ ਦਲ-ਬਸਪਾ ਗਠਜੋੜ ਦੇ ਉਮੀਦਵਾਰ ਰੋਹਿਤ ਵੋਹਰਾ ਵੱਲੋਂ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ  ਕੋਵਿਡ ਨਿਯਮਾਂ ਦੀ ਪਾਲਣਾ ਕਰਦੇ ਹੋਏ ਰਿਟਰਨਿੰਗ ਅਫ਼ਸਰ-ਕਮ-ਉਪ ਮੰਡਲ ਮੈਜਿਸਟ੍ਰੇਟ ਓਮ ਪ੍ਰਕਾਸ਼ ਪਾਸ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ। ਇਸ ਦੋਰਾਨ ਉਮੀਦਵਾਰ ਰੋਹਿਤ ਵੋਹਰਾ ਦੇ ਕਵਰਿੰਗ ਨੋਮੀਨੇਸ਼ਨ ਫਾਰਮ ਉਨ੍ਹਾਂ ਦੇ ਪਿਤਾ ਰਾਜ ਕੁਮਾਰ ਵੱਲੋਂ ਭਰੇ ਗਏ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰੋਹਿਤ ਵੋਹਰਾ ਨੇ ਕਿਹਾ ਕਿ ਕਾਂਗਰਸ ਸਰਕਾਰ ਤੋਂ ਦੁੱਖੀ ਹੋਏ ਲੋਕ ਇਸ ਵਾਰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਦਾ ਮਨ ਬਣਾ ਚੁੱਕੇ ਹਨ । ਉਹਨਾਂ ਦੱਸਿਆ ਕਿ ਲੋਕਾਂ ਵੱਲੋਂ ਉਹਨਾਂ ਦਾ ਵੱਧ ਤੋਂ ਵੱਧ ਸਾਥ ਦਿੱਤਾ ਜਾ ਰਿਹਾ ਹੈ ਅਤੇ ਪੰਜਾਬ ਸ਼੍ਰੋਮਣੀ ਅਕਾਲੀ ਦਲ-ਬਸਪਾ ਦਾ ਸਰਕਾਰ ਬਣ ਜਾਣ  ਮੈਂ ਵੀ ਲੋਕਾਂ ਦੀਆਂ ਆਸਾਂ ਤੇ ਪੂਰਾ ਉਤਰਾਗਾ ਤੇ ਹਲਕੇ ਦੇ ਵਿਕਾਸ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ । ਉਹਨਾਂ ਕਿਹਾ ਕਿ ਫਿਰੋਜ਼ਪੁਰ ਸ਼ਹਿਰੀ ਹਲਕੇ ਦੇ ਸੂਝਵਾਨ ਲੋਕ ਇਸ ਵਾਰ ਦੂਜੀਆਂ ਪਾਰਟੀਆਂ ਦਾ ਝੂਠੇ ਝਾਂਸਿਆਂ ਵਿਚ ਨਹੀਂ ਆਉਣ ਵਾਲੇ ਅਤੇ 20 ਫਰਵਰੀ ਨੂੰ ਤੱਕੜੀ ਦੇ ਨਿਸ਼ਾਨ ‘ਤੇ ਮੋਹਰ ਲਗਾ ਵੱਡੀ ਲੀਡ ਨਾਲ ਇਹ ਸੀਟ ਸ਼੍ਰੋਮਣੀ ਅਕਾਲੀ ਦਲ ਦੀ ਝੋਲੀ ਪਾਉਣਗੇ। ਇਸ ਮੌਕੇ ਹੋਰ ਵੀ ਅਕਾਲੀ ਵਰਕਰ ਹਾਜ਼ਰ ਸਨ।

PDF
Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.