IMG-LOGO
ਹੋਮ ਪੰਜਾਬ : ਭਾਜਪਾ ਅਤੇ ਕਾਂਗਰਸ ਨੂੰ ਛੱਡ ਕੇ ਕਈ ਪਰਿਵਾਰ ਸ਼੍ਰੋਮਣੀ ਅਕਾਲੀ...

ਭਾਜਪਾ ਅਤੇ ਕਾਂਗਰਸ ਨੂੰ ਛੱਡ ਕੇ ਕਈ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿਚ ਹੋਏ ਸ਼ਾਮਲ

Admin user - Jan 28, 2022 05:47 AM
IMG


ਫਿਰੋਜ਼ਪੁਰ, 28 ਜਨਵਰੀ (ਵਿਸ਼ਵਜੀਤ ਸਿੰਘ ਥਿੰਦ)  ਹਲਕਾ ਫਿਰੋਜ਼ਪੁਰ ਸ਼ਹਿਰੀ ਵਿਚ ਸ਼੍ਰੋਮਣੀ ਅਕਾਲੀ ਦਲ ਦਿਨੋ-ਦਿਨ ਮਜ਼ਬੂਤ ਹੋ ਰਹੀ ਹੈ। ਸ਼੍ਰੋਮਣੀ ਅਕਾਲੀ ਦਲ-ਬਸਪਾ ਦੇ ਉਮੀਦਵਾਰ ਰੋਹਿਤ ਵੋਹਰਾ ਨੂੰ ਉਸ ਵਕਤ ਹੋਰ ਬਲ ਮਿਲਿਆ ਜਦੋਂ  ਬਸਤੀ ਬੋਰਾਂ ਵਾਲੀ ਅਤੇ ਬੱਗੇ ਵਾਲਾ ਤੋਂ ਕਈ ਦਰਜਨਾਂ ਪਰਿਵਾਰ ਭਾਜਪਾ ਅਤੇ ਕਾਂਗਰਸ ਪਾਰਟੀ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਏ। ਇਸ ਮੌਕੇ ਬਸਤੀ ਬੋਰਾਂ ਵਾਲੀ ਤੋਂ ਗੁਰਮੁੱਖ ਸਿੰਘ, ਬਲਦੇਵ ਸਿੰਘ, ਗੁਰਚਰਨ ਸਿੰਘ, ਗੁਰਮੀਤ ਸਿੰਘ, ਚਰਨ ਕੌਰ, ਸੰਦੀਪ ਕੁਮਾਰ, ਗੁਲਜ਼ਾਰ ਸਿੰਘ, ਅਵਤਾਰ ਸਿੰਘ, ਅਮਰਜੀਤ ਸਿੰਘ, ਸਿਮਰ ਸੰਧੂ, ਕੁਲਵੰਤ ਕੌਰ, ਬਲਜਿੰਦਰ ਸਿੰਘ, ਰਛਪਾਲ ਕੌਰ, ਸੁਰਿੰਦਰ ਕੌਰ, ਹਰਜਿੰਦਰ ਕੌਰ ਆਦਿ ਸਮੇਤ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਏ। ਇਸ ਤੋਂ ਇਲਾਵਾ ਗੁਰਸੇਵਕ ਸਿੰਘ, ਕੁਲਵੰਤ ਸਿੰਘ, ਲਖਵਿੰਦਰ ਸਿੰਘ, ਬਲਵੀਰ ਸਿੰਘ , ਗੁਰਪ੍ਰੀਤ ਸਿੰਘ, ਜਸਪ੍ਰੀਤ ਸਿੰਘ, ਬੂਟਾ ਸਿੰਘ, ਬਖਸ਼ੀਸ ਸਿੰਘ, ਅਮਰੀਕ ਸਿੰਘ ਆਦਿ ਸਮੇਤ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਏ। ਇਸ ਮੌਕੇ ਰੋਹਿਤ ਵੋਹਰਾ ਨੇ ਇਹਨਾਂ ਪਰਿਵਾਰਾਂ ਦਾ ਪਾਰਟੀ ਵਿਚ ਸਵਾਗਤ ਕਰਦਿਆ ਵਿਸ਼ਵਾਸ ਦਵਾਇਆ ਕਿ ਪਾਰਟੀ ਵਿਚ ਸ਼ਾਮਲ ਹੋਏ ਪਰਿਵਾਰਾਂ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ। ਇਸ ਮੌਕੇ ਨਵਨੀਤ ਕੁਮਾਰ ਗੋਰਾ ਮੈਂਬਰ ਪੰਜਾਬ ਡੈਲੀਗੇਟ ਸ਼੍ਰੋਮਣੀ ਅਕਾਲੀ ਦਲ,   ਬਲਵਿੰਦਰ ਸਿੰਘ ਪੱਪੂ ਕੋਤਵਾਲ ਸੀਨੀ: ਮੀਤ ਪ੍ਰਧਾਨ, ਗੁਰਮੇਜ ਸਿੰਘ ਕੋਠੀ ਰਾਏ ਸਾਹਿਬ , ਹਰਪਾਲ ਬੇਦੀ ਆਦਿ ਅਕਾਲੀ ਵਰਕਰ ਹਾਜ਼ਰ ਸਨ।

PDF
Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.