ਤਾਜਾ ਖਬਰਾਂ
ਫਿਰੋਜ਼ਪੁਰ, 29 ਜਨਵਰੀ (ਵਿਸ਼ਵਜੀਤ ਸਿੰਘ ਥਿੰਦ)
ਧੱਕਾ ਮਾਰਨ ਦਾ ਵਿਰੋਧ ਕਰਨ ’ਤੇ ਵਿਅਕਤੀ ਦੀ ਕੁੱਟਮਾਰ ਕਰਕੇ ਜ਼ਖਮੀਂ ਕਰਨ ਦੇ ਦੋਸ਼ ਵਿਚ 3 ਖਿਲਾਫ ਮਾਮਲਾ ਦਰਜ
ਫਿਰੋਜ਼ਪੁਰ: ਫਿਰੋਜ਼ਪੁਰ ਦੇ ਸਰਹੱਦੀ ਪਿੰਡ ਦੁਲਚੀਕੇ ਵਿਖੇ ਇਕ ਵਿਅਕਤੀ ਨੂੰ ਧੱਕਾ ਮਾਰਨ ਦਾ ਵਿਰੋਧ ਕਰਨ ’ਤੇ ਉਸ ਦੀ ਕੁੱਟਮਾਰ ਕਰਕੇ ਜ਼ਖਮੀਂ ਕਰਨ ਦੇ ਦੋਸ਼ ਵਿਚ ਥਾਣਾ ਸਦਰ ਫਿਰੋਜ਼ਪੁਰ ਦੀ ਪੁਲਿਸ ਨੇ ਤਿੰਨ ਵਿਅਕਤੀਆਂ ਖਿਲਾਫ 379-ਬੀ ਆਈਪੀਸੀ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਗੁਰਮੇਜ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਪਿੰਡ ਕੰਬੋਜ਼ ਨਗਰ ਨੇੜੇ ਖੂਹ ਰਾਂਝੇ ਵਾਲਾ ਨੇ ਦੱਸਿਆ ਕਿ ਉਸ ਕੋਲ ਪਿੰਡ ਕਿਲਚੇ ਵਿਖੇ ਜ਼ਮੀਨ ਹੈ, ਜਿਸ ਵਿਚ ਉਸ ਨੇ ਕਣਕ ਬੀਜੀ ਹੋਈ ਹੈ। ਰੋਜ਼ਾਨਾ ਦੀ ਤਰ੍ਹਾਂ ਉਹ ਆਪਣੀ ਬੀਜੀ ਫਸਲ ਹੋਈ ਨੂੰ ਗੇੜਾ ਮਾਰਨ ਚੱਲਿਆ ਸੀ, ਜਦ ਉਹ ਕੱਚਾ ਬੰਨ ਦਰਿਆ ਪਿੰਡ ਦੁਲਚੀ ਕੇ ਵਿਖੇ ਪੈਦਲਾ ਪੁੱਜਾ ਤਾਂ ਦੋਸ਼ੀਅਨ ਬਲਦੇਵ ਸਿੰਘ ਉਰਫ ਦੇਬੂ ਪੁੱਤਰ ਪਿਆਰਾ ਸਿੰਘ ਵਾਸੀ ਕਮਾਲੇ ਵਾਲਾ, ਜੱਜ ਪੁੱਤਰ ਸੁੱਚਾ ਸਿੰਘ, ਸੁਖਦੇਵ ਸਿੰਘ ਪੁੱਤਰ ਜੰਗ ਸਿੰਘ ਵਾਸੀਅਨ ਪਿੰਡ ਕਿਲਚੇ ਖੜੇ ਸੀ, ਜਿਨ੍ਹਾਂ ਨੇ ਉਸ ਨੂੰ ਧੱਕਾ ਮਾਰ ਕੇ ਥੱਲੇ ਸੁੱਟ ਦਿੱਤਾ ਤੇ ਡਿੱਗੇ ਪਏ ਦੀ ਜੇਬ ਵਿਚੋਂ ਪਰਸ ਜਿਸ ਵਿਚ ਕਰੀਬ 2000 ਰੁਪਏ, ਆਧਾਰ ਕਾਰਡ ਆਦਿ ਝਪਟ ਮਾਰ ਕੇ ਖੋਹ ਕੇ ਲੈ ਗਏ। ਗੁਰਮੇਜ ਸਿੰਘ ਨੇ ਦੱਸਿਆ ਕਿ ਉਸ ਵੱਲੋਂ ਵਿਰੋਧ ਕਰਨ ’ਤੇ ਉਸ ਨਾਲ ਕੁੱਟਮਾਰ ਕੀਤੀ ਤੇ ਉਸ ਵੱਲੋਂ ਰੌਲਾ ਪਾਉਣ ਤੇ ਦੋਸ਼ੀਅਨ ਪਿੰਡ ਸਾਬੂਆਣਾ ਸਾਇਡ ਨੂੰ ਚਲੇ ਗਏ। ਇਸ ਮਾਮਲੇ ਦੀ ਜਾਂਚ ਕਰ ਰਹੇ ਏਐੱਸਆਈ ਗੁਰਨਾਮ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਉਕਤ ਦੋਸ਼ੀਅਨ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।
ਦੁਕਾਨ ਅੰਦਰੋਂ ਏਸੀ ਦੀਆਂ ਤਾਰਾਂ ਅਤੇ ਪਾਇਪਾਂ ਚੋਰੀ, ਮਾਮਲਾ ਦਰਜ
ਫਿਰੋਜ਼ਪੁਰ: ਫਿਰੋਜ਼ਪੁਰ ਦੇ ਕੱਚਾ ਜ਼ੀਰਾ ਰੋਡ ਸਿਟੀ ਫਿਰੋਜ਼ਪੁਰ ਵਿਖੇ ਇਕ ਦੁਕਾਨ ਦੇ ਅੰਦਰੋਂ ਏਸੀ ਦੀਆਂ ਤਾਰਾਂ ਅਤੇ ਪਾਇਪਾਂ, ਦੋ ਇੰਨਡੋਰ ਯੂਨਿਟ ਅਤੇ ਚਾਰ ਨਵੇਂ ਪਾਇਪ ਚੋਰੀ ਹੋਣ ਦੀ ਖਬਰ ਮਿਲੀ ਹੈ। ਇਸ ਸਬੰਧ ਵਿਚ ਥਾਣਾ ਸਿਟੀ ਫਿਰੋਜ਼ਪੁਰ ਦੀ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖਿਲਾਫ 457, 380 ਆਈਪੀਸੀ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਗੁਲਸ਼ਨ ਚਾਵਲਾ ਪੁੱਤਰ ਲਾਜਪਤ ਰਾਏ ਵਾਸੀ ਗਲੀ ਨੰਬਰ 3 ਗੁਰੂ ਰਾਮ ਦਾਸ ਨਗਰ ਅੱਛੇ ਵਾਲਾ ਰੋਡ ਸਿਟੀ ਫਿਰੋਜ਼ਪੁਰ ਨੇ ਦੱਸਿਆ ਕਿ ਉਸ ਦੀ ਚਾਵਲਾ ਏਅਰ ਕੇਅਰ ਸੈਂਟਰ ਨਾਮ ਦੀ ਦੁਕਾਨ ਕੱਚਾ ਜ਼ੀਰਾ ਰੋਡ ਫਿਰੋਜ਼ਪੁਰ ਸ਼ਹਿਰ ਵਿਖੇ ਹੈ। ਮਿਤੀ 26-27 ਜਨਵਰੀ ਦੀ ਦਰਮਿਆਨੀ ਰਾਤ ਨੂੰ ਅਣਪਛਾਤੇ ਵਿਅਕਤੀਆਂ ਨੇ ਉਸ ਦੀ ਦੁਕਾਨ ਉਪਰ ਬਣੀ ਮੋਂਟੀ ਵਾਲਾ ਗੇਟ ਤੋੜ ਕੇ ਦੁਕਾਨ ਅੰਦਰ ਦਾਖਲ ਹੋ ਕੇ ਪੁਰਾਏ ਏਸੀ ਦੀਆਂ ਤਾਰਾਂ, ਪਾਇਪਾਂ, 10-12 ਪੁਰਏ ਏਸੀ ਕਾਪਰ ਦੀਆਂ ਪਾਇਪਾਂ ਅਤੇ ਤਾਰਾਂ ਦੋ ਪੁਰਾਣੇ ਇੰਨਡੋਰ ਯੂਨਿਟ ਅਤੇ ਚਾਰ ਨਵੇਂ ਪਾਇਪ ਰੋਲ ਚੋਰੀ ਕਰਕੇ ਲੈ ਗਏ ਹਨ। ਜਿਸ ਦੀ ਕੁੱਲ ਮਲੀਤੀ 20 ਹਜ਼ਾਰ ਰੁਪਏ ਬਣਦੀ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਏਐੱਸਆਈ ਪਵਨ ਕੁਮਾਰ ਨੇ ਦੱਸਿਆ ਕਿ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।
5500 ਨਸ਼ੀਲੀਆਂ ਗੋਲੀਆਂ ਸਮੇਤ ਇਕ ਗਿ੍ਰਫਤਾਰ
ਗੁਰੂਹਰਸਹਾਏ (ਫਿਰੋਜ਼ਪੁਰ): ਸੀਆਈਏ ਸਟਾਫ ਫਿਰੋਜ਼ਪੁਰ ਦੀ ਪੁਲਿਸ ਨੇ ਗਸ਼ਤ ਅਤੇ ਨਾਕਾਬੰਦੀ ਦੌਰਾਨ ਇਕ ਵਿਅਕਤੀ ਨੂੰ 5500 ਨਸ਼ੀਲੀਆਂ ਗੋਲੀਆਂ ਤੇ ਇਕ ਮੋਟਰਸਾਈਕਲ ਸਮੇਤ ਗਿ੍ਰਫਤਾਰ ਕਰਕੇ ਉਸ ਖਿਲਾਫ ਥਾਣਾ ਗੁਰੂਹਰਸਹਾਏ ਵਿਖੇ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਬ ਇੰਸਪੈਕਟਰ ਜੱਜਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਬੀਤੀ ਸ਼ਾਮ ਗਸ਼ਤ ਵਾ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਬੱਸ ਅੱਡਾ ਪਿੰਡ ਪਿੰਡੀ ਪਾਸ ਪੁੱਜੇ ਤਾਂ ਇਸ ਦੌਰਾਨ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਦੋਸ਼ੀ ਸਾਈਮਨ ਸਿੰਘ ਪੁੱਤਰ ਪਿਆਰਾ ਸਿੰਘ ਵਾਸੀ ਪਿੰਡ ਛੀਬੇ ਵਾਲਾ ਨਸ਼ੀਲੀਆਂ ਗੋਲੀਆਂ ਵੇਚਣ ਦਾ ਆਦੀ ਹੈ, ਜੋ ਅੱਜ ਵੀ ਨਸ਼ੀਲੀਆਂ ਗੋਲੀਆਂ ਲੈ ਕੇ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਪਿੰਡ ਛੀਬੇ ਵਾਲਾ ਤੋਂ ਪਿੰਡ ਵੱਲ ਨੂੰ ਆ ਰਿਹਾ ਹੈ। ਜੇਕਰ ਹੁਣੇ ਨਾਕਾਬੰਦੀ ਕੀਤੀ ਜਾਵੇ ਤਾਂ ਕਾਬੂ ਆ ਸਕਦਾ ਹੈ। ਪੁਲਿਸ ਪਾਰਟੀ ਵੱਲੋਂ ਨਾਕਾਬੰਦੀ ਕਰਕੇ ਦੋਸ਼ੀ ਨੂੰ ਸਮੇਤ ਮੋਟਰਸਾਈਕਲ ਐੱਚਐੱਫ ਡੀਲਕਸ ਰੰਗ ਕਾਲਾ ਦੇ ਕਾਬੂ ਕੀਤਾ ਗਿਆ ਤੇ ਤਲਾਸ਼ੀ ਦੌਰਾਨ ਇਸ ਕੋਲੋਂ 5500 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਪੁਲਿਸ ਨੇ ਦੱਸਿਆ ਕਿ ਉਕਤ ਦੋਸ਼ੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।
20 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਗਿ੍ਰਫਤਾਰ
ਫਿਰੋਜ਼ਪੁਰ: ਥਾਣਾ ਸਿਟੀ ਫਿਰੋਜ਼ਪੁਰ ਦੀ ਪੁਲਿਸ ਨੇ ਗਸ਼ਤ ਅਤੇ ਛਾਪੇਮਾਰੀ ਦੌਰਾਨ ਇਕ ਵਿਅਕਤੀ ਨੂੰ 20 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਗਿ੍ਰਫਤਾਰ ਕਰਕੇ ਉਸ ਖਿਲਾਫ ਆਬਕਾਰੀ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਏਐੱਸਆਈ ਰੂਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਬੀਤੀ ਸ਼ਾਮ ਗਸ਼ਤ ਵਾ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਜ਼ੀਰਾ ਗੇਟ ਸਿਟੀ ਫਿਰੋਜ਼ਪੁਰ ਵਿਖੇ ਮੌਜ਼ੂਦ ਸੀ ਤਾਂ ਇਸ ਦੌਰਾਨ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਦੋਸ਼ੀ ਅਨੂ ਪੁੱਤਰ ਸੂਬਾ ਵਾਸੀ ਜੰਤਾ ਪ੍ਰੀਤ ਨਗਰ ਸਿਟੀ ਫਿਰੋਜ਼ਪੁਰ ਨਾਜਾਇਜ਼ ਸ਼ਰਾਬ ਵੇਚਣ ਦਾ ਆਦੀ ਹੈ, ਜੋ ਅੱਜ ਵੀ ਗੇਟ ਨੰਬਰ 1 ਦਾਣਾ ਮੰਡੀ ਪਾਸ ਸ਼ਰਾਬ ਨਾਜਾਇਜ਼ ਰੱਖ ਕੇ ਵੇਚਣ ਲਈ ਗਾਹਕਾਂ ਦੀ ਉਡੀਕ ਕਰ ਰਿਹਾ ਹੈ। ਜੇਕਰ ਹੁਣੇ ਇਸ ’ਤੇ ਛਾਪੇਮਾਰੀ ਕੀਤੀ ਜਾਵੇ ਤਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਆ ਸਕਦਾ ਹੈ। ਪੁਲਿਸ ਪਾਰਟੀ ਵੱਲੋਂ ਦੋਸ਼ੀ ’ਤੇ ਛਾਪੇਮਾਰੀ ਕਰਕੇ ਕਾਬੂ ਕੀਤਾ ਗਿਆ ਤੇ ਮੌਕੇ ’ਤੇ ਸਵਾ 20 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਹੋਈ। ਪੁਲਿਸ ਨੇ ਦੱਸਿਆ ਕਿ ਉਕਤ ਦੋਸ਼ੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।
176 ਬੋਤਲਾਂ ਸ਼ਰਾਬ ਠੇਕਾ ਸਮੇਤ ਇਕ ਗਿ੍ਰਫਤਾਰ
ਫਿਰੋਜ਼ਪੁਰ: ਥਾਣਾ ਸਿਟੀ ਫਿਰੋਜ਼ਪੁਰ ਦੀ ਪੁਲਿਸ ਨੇ ਗਸ਼ਤ ਅਤੇ ਛਾਪੇਮਾਰੀ ਦੌਰਾਨ ਇਕ ਵਿਅਕਤੀ ਨੂੰ 176 ਬੋਤਲਾਂ ਸ਼ਰਾਬ ਠੇਕਾ ਸਮੇਤ ਗਿ੍ਰਫਤਾਰ ਕਰਕੇ ਉਸ ਖਿਲਾਫ ਆਬਕਾਰੀ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਬ ਇੰਸਪੈਕਟਰ ਤਾਰਾ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਬੀਤੀ ਸ਼ਾਮ ਗਸ਼ਤ ਵਾ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਸ਼ਹੀਦ ਊਧਮ ਸਿੰਘ ਚੋਂਕ ਸਿਟੀ ਫਿਰੋਜ਼ਪੁਰ ਵਿਖੇ ਮੌਜ਼ੂਦ ਸੀ ਤਾਂ ਇਸ ਦੌਰਾਨ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਦੋਸ਼ੀ ਰਜਿੰਦਰ ਖੰਨਾ ਉਰਫ ਠੇਕੇਦਾਰ ਪੁੱਤਰ ਸੋਹਨ ਲਾਲ ਵਾਸੀ ਗੁਰੂ ਰਾਮ ਦਾਸ ਕੰਪਲੈਕਸ ਸਿਟੀ ਫਿਰੋਜ਼ਪੁਰ ਆਪਣੇ ਮਕਾਨ ਵਿਚ ਚੰਡੀਗੜ੍ਹ ਅਤੇ ਹਰਿਆਣਾ ਸਟੇਟ ਤੋਂ ਸਸਤੇ ਰੇਟ ਵਿਚ ਨਾਜਾਇਜ਼ ਸ਼ਰਾਬ ਠੇਕਾ ਲਿਆ ਕਿ ਉਸ ਨੂੰ ਪੰਜਾਬ ਸਰਕਾਰ ਦੇ ਨਿਰਧਾਰਿਤ ਰੇਟਾਂ ਤੋਂ ਘੱਟ ਰੇਟ ’ਤੇ ਸ਼ਰਾਬ ਵੇਚਣ ਦਾ ਆਦੀ ਹੈ, ਜੇਕਰ ਹੁਣੇ ਇਸ ਦੇ ਰਿਹਾਇਸ਼ੀ ਮਕਾਨ ’ਤੇ ਛਾਪੇਮਾਰੀ ਕੀਤੀ ਜਾਵੇ ਤਾਂ ਭਾਰੀ ਮਾਤਰਾ ਵਿਚ ਨਾਜਾਇਜ਼ ਸ਼ਰਾਬ ਬਰਾਮਦ ਹੋ ਸਕਦੀ ਹੈ। ਪੁਲਿਸ ਪਾਰਟੀ ਵੱਲੋਂ ਦੋਸ਼ੀ ’ਤੇ ਛਾਪੇਮਾਰੀ ਕਰਕੇ ਕਾਬੂ ਕੀਤਾ ਗਿਆ ਤੇ ਮੌਕੇ ਤੋਂ 24 ਬੋਤਲਾਂ ਨਾਜਾਇਜ਼ ਸ਼ਰਾਬ ਮਾਰਕਾ ਇੰਪੀਰੀਅਲ ਬਲਿਓ, 24 ਬੋਤਲਾਂ ਸ਼ਰਾਬ ਮਾਰਕਾ ਮੈਕਡਾਵਲ, 36 ਬੋਤਲਾਂ ਸ਼ਰਾਬ ਮਾਰਕਾ ਫਸਟ ਚੁਆਇਸ, 24 ਬੋਤਲਾਂ ਸ਼ਰਾਬ ਮਾਰਕਾ ਰੋਇਲ ਸਟੈਗ, 36 ਬੋਤਲਾਂ ਸ਼ਰਾਬ ਮਾਰਕਾ ਖਾਸਾ ਸੰਤਰਾ, 24 ਬੋਤਲਾਂ ਸ਼ਰਾਬ ਮਾਰਕਾ ਰੋਇਲ ਜਨਰਲ ਅਤੇ 8 ਬੋਤਲਾਂ ਸ਼ਰਾਬ ਮਾਰਕਾ ਸਿਗਨੇਚਰ ਬਰਾਮਦ ਕੀਤੀ। ਪੁਲਿਸ ਨੇ ਦੱਸਿਆ ਕਿ ਉਕਤ ਵਿਅਕਤੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।
Get all latest content delivered to your email a few times a month.