IMG-LOGO
ਹੋਮ ਪੰਜਾਬ : ਉਪ ਮੰਡਲ ਮੈਜਿਸਟਰੇਟ ਫਿਰੋਜ਼ਪੁਰ ਵੱਲੋਂ ਕਰੋਨਾ ਵੈਕਸੀਨੇਸ਼ਨ ਕੈਂਪਾਂ ਦਾ ਦੌਰਾ

ਉਪ ਮੰਡਲ ਮੈਜਿਸਟਰੇਟ ਫਿਰੋਜ਼ਪੁਰ ਵੱਲੋਂ ਕਰੋਨਾ ਵੈਕਸੀਨੇਸ਼ਨ ਕੈਂਪਾਂ ਦਾ ਦੌਰਾ

Admin user - Jan 29, 2022 04:53 AM
IMG

 

ਫਿਰੋਜ਼ਪੁਰ 29 ਜਨਵਰੀ (ਵਿਸ਼ਵਜੀਤ ਸਿੰਘ ਥਿੰਦ) ਕਰੋਨਾ ਮਹਾਂਮਾਰੀ ਦੇ ਵੱਧ ਰਹੇ ਪ੍ਰਭਾਵ ਨੂੰ ਰੋਕਣ ਲਈ ਲੋਕ ਵੱਧ ਤੋਂ ਵੱਧ ਵੈਕਸੀਨੇਸ਼ਨ ਕਰਵਾਉਣ ਤਾਂ ਕਿ ਇਸ ਮਹਾਂਮਾਰੀ ਤੇ ਕਾਬੂ ਪਾਇਆ ਜਾ ਸਕੇ। ਇਹ ਜਾਣਕਾਰੀ ਉਪ ਮੰਡਲ ਮੈਜਿਸਟਰੇਟ ਫਿਰੋਜਪੁਰ ਸ੍ਰੀ ਓਮ ਪ੍ਰਕਾਸ਼ ਨੇ ਕਰੋਨਾ ਵੈਕਸੀਨੇਸ਼ਨ ਕੈਂਪਾਂ ਦਾ ਦੌਰਾ ਕਰਨ ਮੌਕੇ ਦਿੱਤੀ।

 ਉਨ੍ਹਾਂ ਵੱਲੋਂ ਸਕਿਲ ਸੈਂਟਰ ਵਿੱਚ ਲੱਗੇ ਕੈਂਪ ਦਾ ਦੌਰਾ ਕਰਦੇ ਸਮੇਂ ਐਨHਜੀHਓH ਮੈਂਬਰਾਂ ਨਾਲ ਟੈਲੀਫੋਨ ਤੇ ਗੱਲ ਵੀ ਕੀਤੀ ਅਤੇ ਉਨ੍ਹਾਂ ਨੂੰ ਵੱਧ ਤੋਂ ਵੱਧ ਲੋਕਾਂ ਨੂੰ ਵੈਕਸੀਨੇਸ਼ਨ ਕੈਂਪ ਵਿੱਚ ਲਿਆਉਣ ਦੀ ਅਪੀਲ ਕੀਤੀ। ਇਸੇ ਤਰ੍ਹਾਂ ਉਨ੍ਹਾਂ ਵੱਲੋਂ ਸਿਵਲ ਹਸਪਤਾਲ ਫਿਰੋਜਪੁਰ ਅਤੇ ਸ਼ੀਤਲਾ ਮਾਤਾ ਮੰਦਿਰ ਵਿੱਚ ਲੱਗੇ ਵੈਕਸੀਨੇਸ਼ਨ ਕੈਂਪ ਦਾ ਵੀ ਜਾਇਜ਼ਾ ਲਿਆ ਗਿਆ ਅਤੇ ਉੱਥੇ ਹਾਜ਼ਰ ਵਰਕਰਾਂ ਅਤੇ ਹੋਰ ਮੌਜੂਦ ਲੋਕਾਂ ਨੂੰ ਪ੍ਰੇਰਿਤ ਕਰਦੇ ਹੋਏ ਕਿਹਾ ਗਿਆ ਕਿ ਉਹ ਆਪ ਵੀ ਵੈਕਸੀਨੇਸ਼ਨ ਕਰਵਾਉਣ ਅਤੇ ਆਪਣੇ ਆਲੇ-ਦੁਆਲੇ ਲੋਕਾਂ ਨੂੰ ਵੀ ਵੈਕਸੀਨੇਸ਼ਨ ਕਰਵਾਉਣ ਲਈ ਪ੍ਰੇਰਿਤ ਕਰਨ। ਇਸ ਮੌਕੇ ਸ੍ਰੀ ਸਕੱਤਰ, ਰੈੱਡ ਕਰਾਸ ਸੋਸਾਇਟੀ ਅਸ਼ੋਕ ਬਹਿਲ ਵੀ ਹਾਜਰ ਸਨ। 

PDF
Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.