IMG-LOGO
ਹੋਮ ਪੰਜਾਬ : ਜੀ-20 ਸੰਮਲੇਨ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਸਬੰਧੀ ਸਬ ਕੈਬਨਿਟ...

ਜੀ-20 ਸੰਮਲੇਨ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਸਬੰਧੀ ਸਬ ਕੈਬਨਿਟ ਕਮੇਟੀ ਦੀ ਪਹਿਲੀ ਮੀਟਿੰਗ ਕੱਲ 7 ਨਵੰਬਰ ਨੂੰ

Admin user - Nov 06, 2022 06:11 AM
IMG

 Bolda Punjavb
ਚੰਡੀਗੜ, 6 ਨਵੰਬਰ
ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਅੰਮਿ੍ਰਤਸਰ ਵਿਖੇ ਹੋਣ ਵਾਲੇ ਜੀ-20 ਸਿਖਰ ਸੰਮੇਲਨ ਨੂੰ ਸਫਲ ਬਣਾਉਣ ਦੇ ਉਦੇਸ਼ ਨਾਲ ਸੰਮੇਲਨ ਦੀਆਂ ਤਿਆਰੀਆਂ ਦੀ ਨਿਗਰਾਨੀ ਲਈ ਸੂਬਾ ਸਰਕਾਰ ਵੱਲੋਂ ਗਠਨ ਕੀਤੀ ਗਈ ਸਬ ਕਮੇਟੀ ਦੀ ਪਹਿਲੀ ਮੀਟਿੰਗ 7 ਨਵੰਬਰ 2022 ਨੂੰ ਚੰਡੀਗੜ ਵਿਖੇ ਰੱਖੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਰਾਜ ਸਰਕਾਰ ਵਲੋਂ ਜੀ- 20 ਸੰਮੇਲਨ ਦੀ ਮਹਤੱਤਾ ਨੂੰ ਵੇਖਦਿਆਂ ਸਬ ਕਮੇਟੀ ਦਾ ਗਠਨ ਕੀਤਾ ਗਿਆ ਹੈ ਤਾਂ ਜੋ ਇਸ ਮੌਕੇ ਪੰਜਾਬ ਰਾਜ ਨੂੰ ਦੁਨੀਆਂ ਭਰ ਦੇ ਨਕਸ਼ੇ ਵਿਚ ਸੈਰ ਸਪਾਟੇ ਦੇ ਕੇਂਦਰ ਵਜੋਂ ਪੇਸ਼ ਕੀਤਾ ਜਾ ਸਕੇ।
ਬੁਲਾਰੇ ਨੇ ਦੱਸਿਆ ਕਿ ਇਸੇ ਮਕਸਦ ਨਾਲ ਸਸਥਾਨਕ ਸਰਕਾਰਾਂ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਦੀ ਪ੍ਰਧਾਨਗੀ ਹੇਠ ਇਕ ਸਬ ਕੈਬਨਿਟ ਕਮੇਟੀ ਦਾ ਗਠਨ ਕੀਤਾ ਗਿਆ ਹੈ। ਜਿਸ ਵਿੱਚ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਕੈਬਨਿਟ ਮੰਤਰੀ  ਹਰਭਜਨ ਸਿੰਘ ਸ਼ਾਮਲ ਹਨ।  
ਬੁਲਾਰੇ ਨੇ ਅੱਗੇ ਦੱਸਿਆ ਕਿ ਇਹ ਪੰਜਾਬ ਰਾਜ ਲਈ ਬੜੇ ਮਾਣ ਦੀ ਗੱਲ ਹੈ ਕਿ ਇਹ ਜੀ-20 ਸੰਮੇਲਨ ਅੰਮਿ੍ਰਤਸਰ ਵਿਖੇ ਹੋਵੇਗਾ ਜਿਸ ਵਿੱਚ ਵਿਸ਼ਵ ਭਰ ਦੇ ਪ੍ਰਮੁੱਖ ਦੇਸਾਂ ਦੇ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਸ਼ਾਮਿਲ ਹੋਣਗੇ। ਇਸ ਵਿਚ ਸਿਖਿਆ,ਕਿਰਤ ਅਤੇ ਹੋਰ ਅਹਿਮ ਮੁੱਦਿਆਂ ਤੇ ਚਰਚਾ ਕਰਨਗੇ। ਜਿਸਦਾ ਰਾਜ ਦੇ ਲੋਕਾਂ ਨੂੰ ਲਾਭ ਪਹੁੰਚੇਗਾ।
ਉਹਨਾਂ ਨੇ ਇਹ ਵੀ ਦੱਸਿਆ ਕਿ ਜੀ- 20 ਸਿਖਰ ਸੰਮੇਲਨ ਦੀ ਤਿਆਰੀ ਲਈ ਅੰਮਿ੍ਰਤਸਰ ਦਾ ਸੁੰਦਰੀਕਰਨ ਕਰਨ ਲਈ ਵਿਕਾਸ ਦੇ ਕੰਮ ਕੀਤੇ ਜਾਣਗੇ ਜੋ ਕਿ ਅਵਲ ਦਰਜੇ ਦੇ ਹੋਣਗੇ।

PDF
Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.