IMG-LOGO
ਹੋਮ ਦੁਨੀਆ: ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ ਦੌਰਾਨ ਕੈਲਗਰੀ ਖਾਲਸਾਈ...

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ ਦੌਰਾਨ ਕੈਲਗਰੀ ਖਾਲਸਾਈ ਰੰਗ 'ਚ ਰੰਗਿਆ

Admin user - May 12, 2024 01:01 PM
IMG

ਕੈਲਗਰੀ, 12 ਮਈ  -ਖ਼ਾਲਸਾ ਸਾਜਨਾ ਦਿਵਸ ਅਤੇ ਸਿੱਖਾਂ ਦੇ 'ਖ਼ਾਲਸਾ ਡੇਅ ਪ੍ਰੇਡ' ਵਜੋਂ ਮਨਾਏ ਜਾਂਦੇ ਕੈਲਗਰੀ ਨਗਰ ਕੀਰਤਨ ਵਿਚ ਸੰਗਤਾਂ ਦਾ ਬੇਮਿਸਾਲ ਇਕੱਠ ਤੇ ਉਤਸ਼ਾਹ ਦੇਖਣ ਨੂੰ ਮਿਲਿਆ। ਸ੍ਰੀ ਅਖੰਡ ਪਾਠ ਦੇ ਭੋਗ ਪੈਣ ਉਪਰੰਤ ਨਗਰ ਕੀਰਤਨ ਗੁਰਦੁਆਰਾ ਦਸਮੇਸ਼ ਕਲਚਰ ਸੈਂਟਰ ਕੈਲਗਰੀ ਤੋਂ ਪੰਜ ਪਿਆਰਿਆਂ ਦੀ ਅਗਵਾਈ ਵਿਚ ਜੈਕਾਰਿਆਂ ਦੀ ਗੂੰਜ ਵਿਚ ਆਰੰਭ ਹੋਇਆ। ਇਸ ਨਗਰ ਕੀਰਤਨ ਵਿਚ ਇਕ ਲੱਖ 70 ਹਜ਼ਾਰ ਤੋਂ ਵੱਧ ਦੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਕੈਲਗਰੀ ਦੀਆਂ ਸੰਗਤਾਂ ਤੋਂ ਇਲਾਵਾ ਐਡਮਿੰਟਨ, ਸਰੀ, ਵੈਨਕੂਵਰ, ਐਬਸਫੋਰਡ, ਟਰਾਂਟੋ ਤੋਂ ਸੰਗਤਾਂ ਨੇ ਭਾਰੀ ਗਿਣਤੀ ਵਿਚ ਹਾਜ਼ਰੀ ਭਰੀ। ਇਸ ਦੌਰਾਨ ਖਾਲਸਾ ਸਕੂਲ ਕੈਲਗਰੀ ਦੇ ਬੱਚਿਆਂ ਵਲੋਂ ਸ਼ਬਦ ਗਾਇਨ ਕਰਕੇ ਨਗਰ ਕੀਰਤਨ ਦੀ ਆਰੰਭਤਾ ਕਰਵਾਈ ਗਈ। 

Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.