ਤਾਜਾ ਖਬਰਾਂ
ਕੈਲਗਰੀ, 12 ਮਈ -ਖ਼ਾਲਸਾ ਸਾਜਨਾ ਦਿਵਸ ਅਤੇ ਸਿੱਖਾਂ ਦੇ 'ਖ਼ਾਲਸਾ ਡੇਅ ਪ੍ਰੇਡ' ਵਜੋਂ ਮਨਾਏ ਜਾਂਦੇ ਕੈਲਗਰੀ ਨਗਰ ਕੀਰਤਨ ਵਿਚ ਸੰਗਤਾਂ ਦਾ ਬੇਮਿਸਾਲ ਇਕੱਠ ਤੇ ਉਤਸ਼ਾਹ ਦੇਖਣ ਨੂੰ ਮਿਲਿਆ। ਸ੍ਰੀ ਅਖੰਡ ਪਾਠ ਦੇ ਭੋਗ ਪੈਣ ਉਪਰੰਤ ਨਗਰ ਕੀਰਤਨ ਗੁਰਦੁਆਰਾ ਦਸਮੇਸ਼ ਕਲਚਰ ਸੈਂਟਰ ਕੈਲਗਰੀ ਤੋਂ ਪੰਜ ਪਿਆਰਿਆਂ ਦੀ ਅਗਵਾਈ ਵਿਚ ਜੈਕਾਰਿਆਂ ਦੀ ਗੂੰਜ ਵਿਚ ਆਰੰਭ ਹੋਇਆ। ਇਸ ਨਗਰ ਕੀਰਤਨ ਵਿਚ ਇਕ ਲੱਖ 70 ਹਜ਼ਾਰ ਤੋਂ ਵੱਧ ਦੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਕੈਲਗਰੀ ਦੀਆਂ ਸੰਗਤਾਂ ਤੋਂ ਇਲਾਵਾ ਐਡਮਿੰਟਨ, ਸਰੀ, ਵੈਨਕੂਵਰ, ਐਬਸਫੋਰਡ, ਟਰਾਂਟੋ ਤੋਂ ਸੰਗਤਾਂ ਨੇ ਭਾਰੀ ਗਿਣਤੀ ਵਿਚ ਹਾਜ਼ਰੀ ਭਰੀ। ਇਸ ਦੌਰਾਨ ਖਾਲਸਾ ਸਕੂਲ ਕੈਲਗਰੀ ਦੇ ਬੱਚਿਆਂ ਵਲੋਂ ਸ਼ਬਦ ਗਾਇਨ ਕਰਕੇ ਨਗਰ ਕੀਰਤਨ ਦੀ ਆਰੰਭਤਾ ਕਰਵਾਈ ਗਈ।
Get all latest content delivered to your email a few times a month.