IMG-LOGO
ਹੋਮ ਪੰਜਾਬ : ਫਿਰੋਜ਼ਪੁਰ , ਲੋਕ ਅਦਾਲਤ ਵਿਚ 2271 ਕੇਸਾਂ ਦਾ ਕੀਤਾ ਗਿਆ...

ਫਿਰੋਜ਼ਪੁਰ , ਲੋਕ ਅਦਾਲਤ ਵਿਚ 2271 ਕੇਸਾਂ ਦਾ ਕੀਤਾ ਗਿਆ ਨਿਪਟਾਰਾ

Admin user - Nov 13, 2022 09:20 AM
IMG

 Bolda Punjab

ਫਿਰੋਜ਼ਪੁਰ  12 ਨਵੰਬਰ, 2022 , ਮਾਨਯੋਗ ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਦਿੱਲੀ ਅਤੇ ਜਸਟਿਸ ਸ਼੍ਰੀ ਤਜਿੰਦਰ ਸਿੰਘ ਢੀਂਡਸਾ ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਕਮ ਕਾਰਜਕਾਰੀ ਚੇਅਰਮੈਨ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਮੋਹਾਲੀ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਸ਼੍ਰੀ ਵੀਰਇੰਦਰ ਅਗਰਵਾਲ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਕਮ ਫਿਰੋਜ਼ਪੁਰ ਦੀ ਮਿਸ ਏਕਤਾ ਉੱਪਲ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਵੱਲੋਂ ਇਸ ਜ਼ਿਲ੍ਹਾ ਫਿਰੋਜ਼ਪੁਰ ਦੀਆਂ ਅਦਾਲਤਾਂ ਵਿੱਚ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ।

          ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਵੀਰਇੰਦਰ ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹਾ ਵਿਰੋਜਪੁਰ ਦੀਆਂ ਅਦਾਲਤਾਂ ਵਿੱਚ 14 ਬੈਂਚ, ਸਥਾਈ ਲੋਕ ਅਦਾਲਤ ਵਿਖੇ 1 ਬੈਂਚ, ਜੀਰਾ ਵਿਖੇ 3 ਬੈਂਚ ਅਤੇ ਗੁਰੂਹਰਸਹਾਏ ਵਿਖੇ 2 ਬੈਂਚ ਬਣਾਏ ਗਏ ਹਨ । ਇਸ ਤੋਂ ਇਲਾਵਾ 1 ਕੰਜਿਊਮਰ ਕੋਰਟ ਵਿਖੇ ਅਤੇ 13 ਰੈਵੇਨਿਊ ਕੋਰਟਾਂ ਦੇ ਬੈਂਚ ਵੀ ਬਣਾਏ ਗਏ । ਇਸ ਲੋਕ ਅਦਾਲਤ ਵਿੱਚ 3468 ਕੇਸਾਂ ਵਿੱਚੋਂ 2271 ਕੇਸਾਂ ਦਾ ਨਿਪਟਾਰਾ ਕੀਤਾ ਗਿਆ ਸੌ ਨਿਪਟਾਰਾ ਕੀਤੇ ਗਏ ਕੋਰਟ ਕੇਸ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਲੰਬਿਤ ਕੁੱਲ ਮਾਮਲਿਆਂ ਦਾ 7.03 % ਕੇਸ ਹਨ ।  ਉਨ੍ਹਾਂ ਦੱਸਿਆ ਕਿ ਇਸ ਲੋਕ ਅਦਾਲਤ ਦੇ ਰਾਹੀਂ ਜ਼ਿਲ੍ਹਾ ਵਿਰੋਜ਼ਪੁਰ ਕਚਹਿਰੀਆਂ ਦੇ ਲੰਬਿਤ ਮਾਮਲਿਆਂ ਦੇ ਵਿੱਚ ਲੰਬਿਤ ਮਾਮਲਿਆਂ ਦੀ ਸੂਚੀ ਵਿੱਚ ਕਮੀ ਆਈ ਹੈ ਅਤੇ 35,08,01,453.4/- ਰੁਪਏ ਦਾ ਅਵਾਰਡ ਪਾਸ ਕੀਤਾ ਗਿਆ ਅਤੇ ਪ੍ਰੀ ਲਿਟੀਗੇਸ਼ਨ ਸਟੇਜ਼ ਤੇ ਲੱਗੇ ਕੇਸਾਂ ਵਿੱਚੋਂ 422 ਕੇਸਾਂ ਦਾ ਨਿਪਟਾਰਾ ਕਰਕੇ 1.05,67,772.2/- ਰੁਪਏ ਦਾ ਅਵਾਰਡ ਪਾਸ ਕੀਤਾ ਗਿਆ ।

          ਉਨ੍ਹਾਂ ਅੱਗੇ ਦੱਸਿਆ ਕਿ ਇਸ ਲੋਕ ਅਦਾਲਤ ਵਿੱਚ ਵੱਖ ਵੱਖ ਤਰ੍ਹਾਂ ਦੇ ਕੇਸਾਂ ਦਾ ਜਿਵੇਂ ਕਿ ਦੀਵਾਨੀ ਕੇਸ, ਰਾਜੀਨਾਮਾ ਹੋਣ ਯੋਗ ਫੌਜਦਾਰੀ ਕੇਸ, ਚੈੱਕ ਬਾਊਂਸ, ਰਿਕਵਰੀ ਦੇ ਕੇਸ, ਟ੍ਰੈਫਿਕ ਚਲਾਨ ਅਤੇ ਘਰੇਲੂ ਝਗੜਿਆਂ ਦੇ ਕੇਸ ਅਤੇ ਪ੍ਰੀ ਲਿਟੀਗੇਟਿਵ ਕੇਸ ਜਿਨ੍ਹਾਂ ਵਿੱਚ ਬੈਂਕ ਰਿਕਵਰੀ ਪ੍ਰਾਈਵੇਟ ਫਾਇਨਾਂਸ ਕੰਪਨੀ, ਮੋਬਾਇਲ ਅਤੇ ਟੈਲੀਫੋਨ ਕੰਪਨੀਆਂ ਦੇ ਕੇਸਾਂ ਦਾ ਨਿਪਟਾਰਾ ਧਿਰਾਂ ਦੀ ਆਪਸੀ ਸਹਿਮਤੀ ਦੇ ਨਾਲ ਕੀਤਾ ਗਿਆ। ਇਸ ਦੌਰਾਨ ਮਾਨਯੋਗ ਵਧੀਕ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸਾਹਿਬ ਹਰਦੀਪ ਸਿੰਘ ਦੀ ਅਦਾਲਤ ਵਿੱਚ ਲੱਗੇ ਬੈਂਚ ਵੱਲੋਂ ਕੁੱਲ 1607860/- ਰੁਪਏ ਦੀ ਰਕਮ ਦੂਜੀ ਧਿਰ ਨੂੰ ਚੈੱਕ ਅਤੇ ਡਰਾਫਟਾਂ ਰਾਹੀਂ ਦੁਆ ਕੇ ਉਨ੍ਹਾਂ ਦੇ 4 ਕੇਸਾਂ ਦਾ ਨਿਪਟਾਰਾ ਕੀਤਾ ਗਿਆ। ਜਿਨ੍ਹਾ ਵਿੱਚ ਇਸਤਗਾਸਾ ਅਤੇ ਐੱਮ. ਏ. ਸੀ. ਟੀ ਦੇ ਕੇਸ ਸ਼ਾਮਿਲ ਹਨ । ਇਸ ਤਰ੍ਹਾਂ ਪਿਛਲੇ ਲੰਮੇ ਸਮੇਂ ਤੋਂ ਚੱਲੇ ਆ ਰਹੇ ਵੱਖ ਵੱਖ ਤਰ੍ਹਾਂ ਦੇ ਕਾਫੀ ਕੇਸਾਂ ਦਾ ਨਿਪਟਾਰਾ ਆਪਸੀ ਰਜ਼ਾਮੰਦੀ ਨਾਲ ਕੀਤਾ ਗਿਆ।

          ਉਨ੍ਹਾਂ ਦੱਸਿਆ ਕਿ ਲੋਕ ਅਦਾਲਤ ਵਿੱਚ ਫੈਸਲਾ ਹੋਏ ਕੇਸਾਂ ਦੀ ਕੋਈ ਅਪੀਲ ਦਲੀਲ ਨਹੀਂ ਹੁੰਦੀ । ਲੋਕ ਅਦਾਲਤ ਵਿੱਚ ਹੋਏ ਫੈਸਲੇ ਨੂੰ ਡਿਕਰੀ ਦੀ ਮਾਨਤਾ ਪ੍ਰਾਪਤ ਹੈ ਅਤੇ ਇਹ ਫੈਸਲੇ ਤਸੱਲੀਬਖਸ਼ ਹੁੰਦੇ ਹਨ ਅਤੇ ਧਿਰਾਂ ਨੂੰ ਮੁੱਕਦਮੇ ਬਾਜੀ ਤੋਂ ਮੁਕਤੀ ਮਿਲਦੀ ਹੈ ਅਤੇ ਹੋਰ ਕਈ ਮਾਨਸਿਕ ਪਰੇਸ਼ਾਨੀਆਂ ਤੋਂ ਧਿਰਾਂ ਨੂੰ ਮੁਕਤੀ ਮਿਲਦੀ ਹੈ। ਇਸ ਦੇ ਨਾਲ ਹੀ ਸੀ.ਜੇ.ਐੱਮ. ਮਿਸ ਏਕਤਾ ਉੱਪਲ ਵੱਲੋਂ ਜ਼ਿਲ੍ਹਾ ਕਚਹਿਰੀਆਂ ਵਿਖੇ ਇੱਕ ਪ੍ਰੈੱਸ ਕਾਨਫਰੰਸ ਦਾ ਆਯੋਜਨ ਕਰਵਾਇਆ ਗਿਆ, ਜਿਸ ਵਿੱਚ ਮਾਨਯੋਗ ਸੈਸ਼ਨ ਜੱਜ ਨੇ ਜ਼ਿਲ੍ਹਾ ਫਿਰੋਜ਼ਪੁਰ ਦੇ ਸਾਰੇ ਪ੍ਰੈਸ ਰਿਪੋਰਟਰਾਂ ਨੂੰ ਸੰਬੋਧਨ ਕੀਤਾ ਅਤੇ ਇਸ ਪ੍ਰੈੱਸ ਕਾਨਫਰੰਸ ਦੌਰਾਨ ਉਨ੍ਹਾਂ ਨੇ ਦਫ਼ਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਵੱਲੋਂ ਦਿੱਤੀਆਂ ਜਾਂਦੀਆਂ ਸੁਵਿਧਾਵਾਂ ਬਾਰੇ ਵੀ ਲੋਕਾਂ ਨੂੰ ਜਾਗਰੂਕ ਕੀਤਾ

PDF
Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.