ਤਾਜਾ ਖਬਰਾਂ
ਫਿਰੋਜ਼ਪੁਰ, 31 ਜਨਵਰੀ (ਵਿਸ਼ਵਜੀਤ ਸਿੰਘ ਥਿੰਦ):ਪੰਜਾਬ ਵਿਧਾਨ ਸਭਾ ਚੋਣਾਂ-2022 ਲਈ ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ ਤਹਿਤ ਦੇ ਹਲਕਾ ਫਿਰੋਜ਼ਪੁਰ ਦਿਹਾਤੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਰਜਨੀਸ਼ ਦਹੀਯਾ ਵੱਲੋਂ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਕੋਵਿਡ ਨਿਯਮਾਂ ਦੀ ਪਾਲਣਾ ਕਰਦੇ ਹੋਏ ਰਿਟਰਨਿੰਗ ਅਫ਼ਸਰ-ਕਮ-ਉਪ ਮੰਡਲ ਮੈਜਿਸਟ੍ਰੇਟ ਓਮ ਪ੍ਰਕਾਸ਼ ਪਾਸ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਜਨੀਸ਼ ਦਹੀਯਾ ਕਿਹਾ ਕਿ ਲੋਕ ਕਾਂਗਰਸ ਸਰਕਾਰ ਤੋਂ ਦੁੱਖੀ ਹੋਏ ਲੋਕ ਇਸ ਵਾਰ ਆਮ ਆਦਮੀ ਦੀ ਸਰਕਾਰ ਬਣਾਉਣ ਦਾ ਮਨ ਬਣਾ ਚੁੱਕੇ ਹਨ । ਉਹਨਾਂ ਦੱਸਿਆ ਕਿ ਲੋਕਾਂ ਵੱਲੋਂ ਉਹਨਾਂ ਦਾ ਵੱਧ ਤੋਂ ਵੱਧ ਸਾਥ ਦਿੱਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਫਿਰੋਜ਼ਪੁਰ ਦਿਹਾਤੀ ਹਲਕੇ ਦੇ ਸੂਝਵਾਨ ਲੋਕ ਇਸ ਵਾਰ ਦੂਜੀਆਂ ਪਾਰਟੀਆਂ ਦਾ ਝੂਠੇ ਝਾਂਸਿਆਂ ਵਿਚ ਨਹੀਂ ਆਉਣ ਵਾਲੇ ਅਤੇ 20 ਫਰਵਰੀ ਨੂੰ ਝਾੜੂ ਦੇ ਨਿਸ਼ਾਨ ’ਤੇ ਮੋਹਰ ਲਗਾ ਵੱਡੀ ਲੀਡ ਨਾਲ ਇਹ ਸੀਟ ਆਮ ਆਦਮੀ ਦੀ ਝੋਲੀ ਪਾਉਣਗੇ। ਇਸ ਮੌਕੇ ਹੋਰ ਵੀ ਆਮ ਆਦਮੀ ਵਰਕਰ ਹਾਜ਼ਰ ਸਨ।
Get all latest content delivered to your email a few times a month.