IMG-LOGO
ਹੋਮ ਦੁਨੀਆ: ਕੁਵੈਤ ਹਾਦਸਾ: ਕੁਵੈਤ ਵਿਚ ਭਾਰਤੀ ਦੂਤਾਵਾਸ ਨੇ ਜਾਰੀ ਕੀਤਾ ਹੈਲਪਲਾਈਨ...

ਕੁਵੈਤ ਹਾਦਸਾ: ਕੁਵੈਤ ਵਿਚ ਭਾਰਤੀ ਦੂਤਾਵਾਸ ਨੇ ਜਾਰੀ ਕੀਤਾ ਹੈਲਪਲਾਈਨ ਨੰਬਰ

Admin user - Jun 12, 2024 04:48 PM
IMG

ਕੁਵੈਤ, 12 ਜੂਨ- ਕੁਵੈਤ ਵਿਚ ਭਾਰਤੀ ਦੂਤਾਵਾਸ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਅੱਜ ਭਾਰਤੀ ਕਾਮਿਆਂ ਨਾਲ ਵਾਪਰੇ ਭਿਆਨਕ ਅੱਗ ਹਾਦਸੇ ਦੇ ਸੰਬੰਧ ਵਿਚ ਦੂਤਾਵਾਸ ਨੇ ਇਕ ਐਮਰਜੈਂਸੀ ਹੈਲਪਲਾਈਨ ਨੰਬਰ +965-65505246 ਜਾਰੀ ਕੀਤਾ ਹੈ ਅਤੇ ਸਾਰੇ ਸੰਬੰਧਿਤਾਂ ਨੂੰ ਵਧੇਰੇ ਜਾਣਕਾਰੀ ਲਈ ਇਸ ਹੈਲਪਲਾਈਨ ਨਾਲ ਜੁੜਨ ਦੀ ਬੇਨਤੀ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਦੂਤਾਵਾਸ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਲਈ ਵਚਨਬੱਧ ਹੈ। ਇਸ ਸੰਬੰਧੀ ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਨੇ ਟਵੀਟ ਕਰ ਕਿਹਾ ਕਿ ਕੁਵੈਤ ਸਿਟੀ ਵਿਚ ਅੱਗ ਲੱਗਣ ਦੀ ਖ਼ਬਰ ਤੋਂ ਡੂੰਘਾ ਸਦਮਾ ਲੱਗਾ ਹੈ। ਇੱਥੇ ਕਥਿਤ ਤੌਰ ’ਤੇ 40 ਤੋਂ ਵੱਧ ਮੌਤਾਂ ਹੋਈਆਂ ਹਨ ਅਤੇ 50 ਤੋਂ ਵੱਧ ਹਸਪਤਾਲ ਵਿਚ ਭਰਤੀ ਹਨ। ਉਨ੍ਹਾਂ ਕਿਹਾ ਕਿ ਸਾਡੇ ਰਾਜਦੂਤ ਕੈਂਪ ਵਿਚ ਚਲੇ ਗਏ ਹਨ। ਅਸੀਂ ਹੋਰ ਜਾਣਕਾਰੀ ਦੀ ਉਡੀਕ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਦੁਖਦਾਈ ਤੌਰ ’ਤੇ ਆਪਣੀ ਜਾਨ ਗੁਆ ​​ਦਿੱਤੀ ਹੈ, ਉਨ੍ਹਾਂ ਦੇ ਪਰਿਵਾਰਾਂ ਨੂੰ ਹਰ ਸੰਭਵ ਮਦਦ ਪ੍ਰਦਾਨ ਕੀਤੀ ਜਾਵੇਗੀ।

Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.