ਤਾਜਾ ਖਬਰਾਂ
ਫਿਰੋਜ਼ਪੁਰ, 2 ਫਰਵਰੀ (ਵਿਸ਼ਵਜੀਤ ਸਿੰਘ ਥਿੰਦ)
ਵਿਅਕਤੀ ਦੀ ਕੁੱਟਮਾਰ ਕਰਨ ਦੇ ਦੋਸ਼ ਵਿਚ 2 ਖਿਲਾਫ ਮਾਮਲਾ ਦਰਜ
ਫਿਰੋਜ਼ਪੁਰ: ਥਾਣਾ ਲੱਖੋਕੇ ਬਹਿਰਾਮ ਦੇ ਅਧੀਨ ਆਉਂਦੇ ਪਿੰਡ ਮਹਿਮਾ ਵਿਖੇ ਇਕ ਵਿਅਕਤੀ ਦੀ ਕੁੱਟਮਾਰ ਕਰਨ ਦੇ ਦੋਸ਼ ਵਿਚ ਪੁਲਿਸ ਨੇ 2 ਵਿਅਕਤੀਆਂ ਖਿਲਾਫ 325, 323, 34 ਆਈਪੀਸੀ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਜਗਤਾਰ ਸਿੰਘ ਪੁੱਤਰ ਜੰਗੀਰ ਸਿੰਘ ਵਾਸੀ ਪਿੰਡ ਮਹਿਮਾ ਨੇ ਦੱਸਿਆ ਕਿ ਦੋਸ਼ੀਅਨ ਹਰਜਿੰਦਰ ਸਿੰਘ ਅਤੇ ਬਲਜਿੰਦਰ ਸਿੰਘ ਪੁੱਤਰਾਨ ਜੰਗੀਰ ਸਿੰਘ ਵਾਸੀਅਨ ਪਿੰਡ ਮਹਿਮਾ ਨੇ ਹਮਮਸ਼ਵਰਾ ਹੋ ਕੇ ਉਸ ਦੀ ਕੁੱਟਮਾਰ ਕੀਤੀ ਤੇ ਸੱਟਾਂ ਮਾਰੀਆਂ। ਵਜ਼ਾ ਰੰਜ਼ਿਸ਼ ਇਹ ਹੈ ਕਿ ਦੋਸ਼ੀਅਨ ਜੋ ਉਸ ’ਤੇ ਇਲਜ਼ਾਮ ਲਗਾਉਂਦੇ ਸਨ ਕਿ ਸਾਡੀਆਂ ਜਨਾਨੀਆਂ ਦੀਆਂ ਝੂਠੀਆਂ ਗੱਲਾਂ ਬਣਾਉਂਦਾ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਏਐੱਸਆਈ ਗੁਰਦੇਵ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਐਕਸਰੇ ਰਿਪੋਰਟ ਮੌਸੂਲ ਹੋਣ ’ਤੇ ਉਕਤ ਦੋਸ਼ੀਅਨ ਖਿਲਾਫ ਮੁਕੱਦਮਾ ਦਰਜ ਰਜਿਸਟਰ ਕੀਤਾ ਗਿਆ ਹੈ।
ਸੜਕ ਹਾਦਸੇ ਵਿਚ ਨੌਜਵਾਨ ਜ਼ਖਮੀਂ, ਮਾਮਲਾ ਦਰਜ
ਫਿਰੋਜ਼ਪੁਰ: ਫਿਰੋਜ਼ਪੁਰ ਦੀ ਬਸਤੀ ਫਕੀਰ ਸਿੰਘ ਵਾਲੀ ਵਿਖੇ ਹੋਏ ਸੜਕ ਹਾਦਸੇ ਵਿਚ ਇਕ ਨੌਜਵਾਨ ਦੇ ਜ਼ਖਮੀਂ ਹੋਣ ਦੀ ਖਬਰ ਮਿਲੀ ਹੈ। ਇਸ ਸਬੰਧ ਵਿਚ ਥਾਣਾ ਕੁੱਲਗੜ੍ਹੀ ਦੀ ਪੁਲਿਸ ਨੇ ਅਣਪਛਾਤੇ ਟਰੈਕਟਰ ਟਰਾਲੀ ਚਾਲਕ ਖਿਲਾਫ 279, 337, 338, 427 ਆਈਪੀਸੀ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਪ੍ਰੀਤਮ ਸਿੰਘ ਪੁੱਤਰ ਸੌਦਾਗਰ ਸਿੰਘ ਵਾਸੀ ਪਿੰਡ ਕਮੱਗਰ ਨੇ ਦੱਸਿਆ ਕਿ ਉਸ ਦਾ ਭਤੀਜਾ ਪ੍ਰਭਜੋਤ ਸਿੰਘ ਉਮਰ 15 ਸਾਲ ਜੋ ਮੋਟਰਸਾਈਕਲ ਮਾਰਕਾ ਫਰੀਡਮ ਨੰਬਰ ਪੀਬੀ 05 ਓਕੇ 8301 ’ਤੇ ਸਵਾਰ ਹੋ ਕੇ ਜਾ ਰਿਹਾ ਸੀ, ਜਦ ਉਹ ਬਸਤੀ ਫਕੀਰ ਸਿੰਘ ਵਾਲਾ ਕੋਲ ਪੁੱਜਾ ਤਾਂ ਇਕ ਟਰੈਕਟਰ ਟਰਾਲੀ ਚਾਲਕ ਜੋ ਟਰੈਕਟਰ ਤੇਜ਼ ਰਫਤਾਰ ਤੇ ਲਾਪ੍ਰਵਾਹੀ ਨਾਲ ਚਲਾ ਰਿਹਾ ਸੀ, ਜਿਸ ਨੇ ਪ੍ਰਭਜੋਤ ਸਿੰਘ ਦੇ ਮੋਟਰਸਾਈਕਲ ਨੂੰ ਫੇਟ ਮਾਰੀ। ਇਸ ਹਾਦਸੇ ਵਿਚ ਪ੍ਰਭਜੋਤ ਸਿੰਘ ਜ਼ਖਮੀਂ ਹੋ ਗਿਆ ਤੇ ਮੋਟਰਸਾਈਕਲ ਨੁਕਸਾਨਿਆ ਗਿਆ। ਟਰੈਕਟਰ ਚਾਲਕ ਸਮੇਤ ਟਰਾਲੀ ਮੌਕੇ ਤੋਂ ਫਰਾਰ ਹੋ ਗਿਆ। ਪ੍ਰੀਤਮ ਸਿੰਘ ਨੇ ਦੱਸਿਆ ਕਿ ਉਸ ਦਾ ਭਤੀਜਾ ਦਾ ਇਲਾਜ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫਰੀਦਕੋਟ ਵਿਖੇ ਚੱਲ ਰਿਹਾ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਏਐੱਸਆਈ ਰਾਜ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਅਣਪਛਾਤੇ ਟਰੈਕਟਰ ਟਰਾਲੀ ਚਾਲਕ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।
ਕੇਂਦਰੀ ਜੇਲ੍ਹ ਵਿਚੋਂ 10 ਮੋਬਾਇਲ ਫੋਨ ਬਰਾਮਦ, ਤਿੰਨ ਖਿਲਾਫ ਮਾਮਲਾ ਦਰਜ
ਫਿਰੋਜ਼ਪੁਰ: ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ ਵਿਚ ਗੁਪਤ ਸੂਚਨਾ ਦੇ ਆਧਾਰ ਤੇ ਤਲਾਸ਼ੀ ਦੌਰਾਨ 10 ਮੋਬਾਇਲ ਫੋਨ ਬਰਾਮਦ ਹੋਏ ਹਨ। ਇਸ ਸਬੰਧ ਵਿਚ ਥਾਣਾ ਸਿਟੀ ਫਿਰੋਜ਼ਪੁਰ ਦੀ ਪੁਲਿਸ ਨੇ ਹਵਾਲਾਤੀ, ਕੈਦੀ ਸਮੇਤ ਅਣਪਛਾਤੇ ਵਿਅਕਤੀ ਖਿਲਾਫ 52-ਏ ਪਰੀਸੰਨਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਏਐੱਸਆਈ ਸ਼ਰਮਾ ਸਿੰਘ ਨੇ ਦੱਸਿਆ ਕਿ ਪੱਤਰ ਨੰਬਰ 17956 ਰਾਹੀਂ ਰਿਸ਼ਵਪਾਲ ਗੋਇਲ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਫਿਰੋਜ਼ਪੁਰ ਨੇ ਦੱਸਿਆ ਕਿ ਮਿਤੀ 30 ਜਨਵਰੀ 2022 ਨੂੰ ਉਹ ਸਮੇਤ ਸਾਥੀ ਕਰਮਚਾਰੀਆਂ ਗੁਪਤ ਸੂਚਨਾ ਦੇ ਆਧਾਰ ਤੇ ਪੁਰਾਣੀ ਬੈਰਕ ਨੰਬਰ 11 ਦੀ ਤਲਾਸ਼ੀ ਕੀਤੀ ਗਈ ਤਾਂ ਹਵਾਲਾਤੀ ਜੋਗਿੰਦਰ ਸਿੰਘ ਪੁੱਤਰ ਸੁੰਦਰ ਸਿੰਘ ਵਾਸੀ ਪਿੰਡ ਦਾਲੇ ਵਾਲਾ ਦੀ ਤਲਾਸ਼ੀ ਦੌਰਾਨ ਇਕ ਮੋਬਾਇਲ ਫੋਨ ਮਾਰਕਾ ਸੈਮਸੰਗ (ਕੀ-ਪੈਡ) ਰੰਗ ਕਾਲਾ ਸਮੇਤ ਬੈਟਰੀ ਤੇ ਸਿੰਮ ਕਾਰਡ ਬਰਾਮਦ ਹੋਇਆ। ਇਸ ਤੋਂ ਬਾਅਦ ਕੈਦੀ ਭੁਪਿੰਦਰ ਸਿੰਘ ਪੁੱਤਰ ਗੁਰਦੀਪ ਸਿੰਘ ਵਾਸੀ ਪਿੰਡ ਛੋਟੀ ਮਿਣਾਣੀ ਥਾਣਾ ਟਾਂਡਾਮ ਜ਼ਿਲ੍ਹਾ ਹੁਸ਼ਿਆਰਪੁਰ ਹਾਲ ਕੇਂਦਰੀ ਜੇਲ੍ਹ ਫਿਰੋਜ਼ਪੁਰ ਦੀ ਤਲਾਸ਼ੀ ਲੈਣ ਤੇ ਇਸ ਕੋਲੋਂ 1 ਮੋਬਾਇਲ ਫੋਨ ਮਾਰਕਾ ਨੋਕੀਆ (ਕੀ-ਪੈਡ) ਰੰਗ ਕਾਲਾ ਸਮੇਤ ਬੈਟਰੀ ਤੇ ਸਿੰਮ ਕਾਰਡ ਬਰਾਮਦ ਹੋਇਆ। ਇਸੇ ਹੀ ਬੈਰਕ ਦੇ ਅੰਦਰ ਬਣੇ ਪਿੱਲਰ ਦੇ ਉਪਰੋਂ ਤਿੰਨ ਮੋਬਾਇਲ ਫੋਨ ਮਾਰਕਾ ਵੀਵੋ ਟੱਚ ਸਕਰੀਨ ਸਮੇਤ ਸਿੰਮ ਕਾਰਡ ਬਰਾਮਦ ਹੋਏ। ਇਸ ਤੋਂ ਬਾਅਦ ਬੈਰਕ ਦੇ ਅੰਦਰ ਬਣੇ ਬਾਥਰੂਮ ਵਿਚੋਂ 1 ਮੋਬਾਇਲ ਫੋਨ ਮਾਰਕਾ ਸੈਮਸੰਗ (ਕੀ-ਪੈਡ) ਰੰਗ ਸਫੈਦ ਬਿਨ੍ਹਾ ਸਿੰਮ ਕਾਰਡ ਬਰਾਮਦ ਹੋਇਆ। ਇਸ ਤੋਂ ਬਾਅਦ ਬੈਰਕ ਦੇ ਬਾਹਰ ਬਣੀਆਂ ਭੱਠੀਆਂ ਦੇ ਪਿੱਛੇ ਮਿੱਟੀ ਵਿਚ ਦੱਬੇ ਹੋਏ 2 ਮੋਬਾਇਲ ਫੋਨ ਮਾਰਕਾ ਨੋਕੀਆ ਬਿਨ੍ਹਾ ਸਿੰਮ ਕਾਰਡ, 1 ਮੋਬਾਇਲ ਫੋਨ ਮਾਰਕਾ ਸੈਮਸੰਗ ਰੰਗ ਕਾਲਾ ਸਮੇਤ ਸਿੰਮ ਕਾਰਡ ਅਤੇ 1 ਮੋਬਾਇਲ ਫੋਨ ਮਾਰਕਾ ਰੈਡਮੀ ਟੱਚ ਸਕਰੀਨ ਬਿਨ੍ਹਾ ਸਿੰਮ ਕਾਰਡ ਲਵਾਰਿਸ ਬਰਾਮਦ ਹੋਏ। ਜਾਂਚਕਰਤਾ ਨੇ ਦੱਸਿਆ ਕਿ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ।
10 ਗ੍ਰਾਮ ਹੈਰੋਇਨ ਸਮੇਤ ਇਕ ਗਿ੍ਰਫਤਾਰ
ਮੱਖੂ (ਫਿਰੋਜ਼ਪੁਰ): ਪੁਲਿਸ ਚੋਂਕੀ ਜੋਗੇਵਾਲਾ ਦੀ ਪੁਲਿਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ ਇਕ ਵਿਅਕਤੀ ਨੂੰ 10 ਗ੍ਰਾਮ ਹੈਰੋਇਨ ਸਮੇਤ ਗਿ੍ਰਫਤਾਰ ਕਰਕੇ ਉਸ ਖਿਲਾਫ ਥਾਣਾ ਮੱਖੂ ਵਿਖੇ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਬ ਇੰਸਪੈਕਟਰ ਨਰਪਿੰਦਰ ਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਬੀਤੀ ਸ਼ਾਮ ਗਸ਼ਤ ਵਾ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਨੇੜੇ ਰੋਜ਼ ਗਾਰਡਨ ਪੈਲੇਸ ਪਾਸ ਮੌਜ਼ੂਦ ਸੀ ਤਾਂ ਇਕ ਨੌਜਵਾਨ ਪੈਦਲ ਆਉਂਦਾ ਵਿਖਾਈ ਦਿੱਤਾ ਜੋ ਪੁਲਿਸ ਪਾਰਟੀ ਨੂੰ ਵੇਖ ਕੇ ਘਬਰਾ ਗਿਆ ਤੇ ਇਕ ਦਮ ਪਿੱਛੇ ਨੂੰ ਹੋ ਤੁਰਿਆ, ਜਿਸ ਨੂੰ ਪੁਲਿਸ ਪਾਰਟੀ ਵੱਲੋਂ ਕਾਬੂ ਕਰਕੇ ਨਾਮ ਪਤਾ ਪੁੱਛਿਆ ਤਾਂ ਉਸ ਨੇ ਆਪਣਾ ਨਾਂਅ ਹੈਪੀ ਪੁੱਤਰ ਲਖਵਿੰਦਰ ਸਿੰਘ ਵਾਸੀ ਵਾਰਡ ਨੰਬਰ 9 ਈਸਾ ਨਗਰੀ ਮੱਖੂ ਜ਼ਿਲ੍ਹਾ ਫਿਰੋਜ਼ਪੁਰ ਦੱਸਿਆ, ਜਿਸ ਦੀ ਤਲਾਸ਼ੀ ਲੈਣ ਤੇ ਇਸ ਕੋਲੋਂ 10 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਦੱਸਿਆ ਕਿ ਉਕਤ ਵਿਅਕਤੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।
ਇਕ ਚਾਲੂ ਭੱਠੀ, 53 ਲੀਟਰ ਲਾਹਣ, 65 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਚਾਰ ਗਿ੍ਰਫਤਾਰ
ਫਿਰੋਜ਼ਪੁਰ: ਥਾਣਾ ਕੁੱਲਗੜ੍ਹੀ, ਥਾਣਾ ਸਿਟੀ ਫਿਰੋਜ਼ਪੁਰ ਅਤੇ ਥਾਣਾ ਮੱਲਾਂਵਾਲਾ ਦੀ ਪੁਲਿਸ ਨੇ ਗਸ਼ਤ ਅਤੇ ਛਾਪੇਮਾਰੀ ਦੌਰਾਨ ਚਾਰ ਵਿਅਕਤੀਆਂ ਨੂੰ 1 ਚਾਲੂ ਭੱਠੀ, 55 ਲੀਟਰ ਲਾਹਣ ਅਤੇ 65 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਗਿ੍ਰਫਤਾਰ ਕਰਕੇ ਉਨ੍ਹਾਂ ਖਿਲਾਫ ਆਬਕਾਰੀ ਐਕਟ ਤਹਿਤ ਮਾਮਲੇ ਦਰਜ ਕੀਤੇ ਹਨ। ਜਾਣਕਾਰੀ ਦਿੰਦੇ ਹੋਏ ਥਾਣਾ ਕੁੱਲਗੜ੍ਹੀ ਦੇ ਏਐੱਸਆਈ ਕਰਮ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਬੀਤੀ ਸ਼ਾਮ ਗਸ਼ਤ ਵਾ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਬਿਜਲੀ ਘਰ ਪਾਸ ਮੌਜ਼ੂਦ ਸੀ ਤਾਂ ਇਸ ਦੌਰਾਨ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਦੋਸ਼ੀ ਗੁਰਨਾਮ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਪਿੰਡ ਸੁਰ ਸਿੰਘ ਵਾਲਾ ਨਾਜਾਇਜ਼ ਸ਼ਰਾਬ ਕਸੀਦ ਕਰਕੇ ਵੇਚਣ ਦਾ ਆਦੀ ਹੈ, ਜੇਕਰ ਹੁਣੇ ਇਸ ਦੇ ਘਰ ’ਤੇ ਛਾਪੇਮਾਰੀ ਕੀਤੀ ਜਾਵੇ ਤਾਂ ਚਾਲੂ ਭੱਠੀ ਸਮੇਤ ਕਾਬੂ ਆ ਸਕਦਾ ਹੈ। ਪੁਲਿਸ ਪਾਰਟੀ ਵੱਲੋਂ ਦੋਸ਼ੀ ਦੇ ਘਰ ’ਤੇ ਛਾਪੇਮਾਰੀ ਕਰਕੇ ਕਾਬੂ ਕੀਤਾ ਗਿਆ ਤੇ ਮੌਕੇ ’ਤੇ ਇਕ ਚਾਲੂ ਭੱਠੀ, 55 ਲੀਟਰ ਲਾਹਣ ਤੇ 7 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਹੋਈ। ਥਾਣਾ ਸਿਟੀ ਫਿਰੋਜ਼ਪੁਰ ਦੀ ਪੁਲਿਸ ਦੇ ਏਐੱਸਆਈ ਬਲਬੀਰ ਸਿੰਘ ਦੀ ਅਗਵਾਈ ਵਿਚ ਪੁਲਿਸ ਪਾਰਟੀ ਬੀਤੀ ਸ਼ਾਮ ਗਸ਼ਤ ਵਾ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਮੱਛੀ ਮੰਡੀ, ਨੇੜੇ ਪਾਣੀ ਵਾਲੀ ਟੈਂਕੀ ਪਾਸ ਮੌਜ਼ੂਦ ਸੀ ਤਾਂ ਇਕ ਨੌਜਵਾਨ ਆਪਣੇ ਮੋਢੇ ’ਤੇ ਕੁਝ ਚੁੱਕੀ ਆਉਂਦਾ ਪੈਦਲ ਵਿਖਾਈ ਦਿੱਤਾ, ਜੋ ਪੁਲਿਸ ਪਾਰਟੀ ਨੂੰ ਵੇਖ ਕੇ ਘਬਰਾ ਗਿਆ ਤੇ ਇਕ ਦਮ ਪਿੱਛੇ ਨੂੰ ਹੋ ਤੁਰਿਆ। ਜਿਸ ਨੂੰ ਪੁਲਿਸ ਪਾਰਟੀ ਵੱਲੋਂ ਸ਼ੱਕ ਦੀ ਬਿਨਾਅ ’ਤੇ ਕਾਬੂ ਕਰਕੇ ਨਾਮ ਪਤਾ ਪੁੱਛਿਆ ਤਾਂ ਉਸ ਨੇ ਆਪਣਾ ਨਾਂਅ ਦਮਨ ਉਰਫ ਦੀਪੂ ਪੁੱਤਰ ਮੁਨੀਸ਼ ਵਾਸੀ ਗਲੀ ਸੇਠੀ ਮਾਡਲ ਸਕੂਲ ਨੇੜੇ ਮੱਖੂ ਗੇਟ ਸਿਟੀ ਫਿਰੋਜ਼ਪੁਰ ਦੱਸਿਆ, ਜਿਸ ਦੀ ਤਲਾਸ਼ੀ ਲੈਣ ਤੇ ਇਸ ਕੋਲੋਂ ਸਵਾ 40 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਹੋਈ। ਉਧਰ ਥਾਣਾ ਮੱਲਾਂਵਾਲਾ ਦੇ ਏਐੱਸਆਈ ਦਰਸ਼ਨ ਸਿੰਘ ਦੀ ਅਗਵਾਈ ਵਿਚ ਪੁਲਿਸ ਪਾਰਟੀ ਬੀਤੀ ਸ਼ਾਮ ਗਸ਼ਤ ਵਾ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਨਹਿਰ ਪਿੰਡ ਕੋਹਾਲਾ ਪਾਸ ਮੌਜ਼ੂਦ ਸੀ ਤਾਂ ਇਸ ਦੌਰਾਨ ਅਵਤਾਰ ਸਿੰਘ ਉਰਫ ਰਾਜੂ ਪੁੱਤਰ ਜੋਗਿੰਦਰ ਸਿੰਘ ਵਾਸੀ ਪਿੰਡ ਕੋਹਾਲਾ ਨੂੰ ਗਿ੍ਰਫਤਾਰ ਕਰਕੇ ਉਸ ਦੇ ਕਬਜ਼ੇ ਵਿਚੋਂ 9 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ। ਇਸੇ ਹੀ ਥਾਣੇ ਦੇ ਏਐੱਸਆਈ ਜਗਤਾਰ ਸਿੰਘ ਦੀ ਅਗਵਾਈ ਵਿਚ ਪੁਲਿਸ ਪਾਰਟੀ ਬੀਤੀ ਸ਼ਾਮ ਗਸ਼ਤ ਵਾ ਚੈਕਿੰਗ ਸ਼ੱਕੀ ਪੁਰਸਾਂ ਦੇ ਸਬੰਧ ਵਿਚ ਪਿੰਡ ਵਲਟੋਹਾ ਵਿਖੇ ਮੌਜ਼ੂਦ ਸੀ ਤਾਂ ਇਸ ਦੌਰਾਨ ਹੀਰਾ ਸਿੰਘ ਪੁੱਤਰ ਬਿੰਦਰ ਵਾਸੀ ਵਲਟੋਹਾ ਨੂੰ ਗਿ੍ਰਫਤਾਰ ਕਰਕੇ ਉਸ ਦੇ ਕਬਜ਼ੇ ਵਿਚੋਂ 9 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਹੋਈ। ਪੁਲਿਸ ਨੇ ਦੱਸਿਆ ਕਿ ਉਕਤ ਦੋਸ਼ੀਅਨ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।
27 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ, ਮਾਮਲਾ ਦਰਜ
ਗੁਰੂਹਰਸਹਾਏ (ਫਿਰੋਜ਼ਪੁਰ): ਥਾਣਾ ਲੱਖੋਕੇ ਬਹਿਰਾਮ ਅਤੇ ਥਾਣਾ ਗੁਰੂਹਰਸਹਾਏ ਦੀ ਪੁਲਿਸ ਨੇ ਗਸ਼ਤ ਅਤੇ ਛਾਪੇਮਾਰੀ ਦੌਰਾਨ 27 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਤਿੰਨ ਵਿਅਕਤੀਆਂ ਖਿਲਾਫ ਆਬਕਾਰੀ ਐਕਟ ਤਹਿਤ ਮਾਮਲੇ ਦਰਜ ਕੀਤੇ ਹਨ। ਜਾਣਕਾਰੀ ਦਿੰਦੇ ਹੋਏ ਥਾਣਾ ਲੱਖੋਕੇ ਬਹਿਰਾਮ ਦੇ ਏਐੱਸਆਈ ਸੁਖਦੇਵ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਬੀਤੀ ਸ਼ਾਮ ਗਸ਼ਤ ਵਾ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਪਿੰਡ ਅਵਾਨ ਪਾਸ ਮੌਜ਼ੂਦ ਸੀ ਤਾਂ ਇਸ ਦੌਰਾਨ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਦੋਸ਼ੀ ਸੁਖਜਿੰਦਰ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਪਿੰਡ ਅਵਾਨ ਨਾਜਾਇਜ਼ ਸ਼ਰਾਬ ਵੇਚਦ ਦਾ ਆਦੀ ਹੈ, ਜੋ ਹੁਣ ਵੀ ਨਹਿਰ ਦੀ ਪੱਟੜੀ ਪਾਸ ਬੈਠਾ ਨਾਜਾਇਜ਼ ਸ਼ਰਾਬ ਵੇਚ ਰਿਹਾ ਹੈ, ਜੇਕਰ ਹੁਣੇ ਇਸ ’ਤੇ ਛਾਪੇਮਾਰੀ ਕੀਤੀ ਜਾਵੇ ਤਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਆ ਸਕਦਾ ਹੈ। ਪੁਲਿਸ ਪਾਰਟੀ ਵੱਲੋਂ ਦੋਸ਼ੀ ’ਤੇ ਛਾਪੇਮਾਰੀ ਕੀਤੀ ਗਈ ਤਾਂ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ, ਪਰ ਮੌਕੇ ’ਤੇ 9 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਹੋਈ। ਉਧਰ ਥਾਣਾ ਗੁਰੂਹਰਸਹਾਏ ਦੀ ਪੁਲਿਸ ਦੇ ਏਐੱਸਆਈ ਮਲਕੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਬੀਤੀ ਸ਼ਾਮ ਗਸ਼ਤ ਵਾ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਵਿਸ਼ਵਕਰਮਾ ਚੋਂਕ ਪਾਸ ਮੌਜ਼ੂਦ ਸੀ ਤਾਂ ਇਸ ਦੌਰਾਨ ਸਿਕੰਦਰ ਪੁੱਤਰ ਸੋਹਣ ਲਾਲ ਵਾਸੀ ਬਸਤੀ ਗੁਰੂ ਕਰਮ ਸਿੰਘ ਵਾਸੀ ਗੁਰੂਹਰਸਹਾਏ ਨੂੰ ਗਿ੍ਰਫਤਾਰ ਕਰਕੇ ਉਸ ਦੇ ਕਬਜ਼ੇ ਵਿਚੋਂ 9 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ। ਇਸੇ ਹੀ ਥਾਣੇ ਦੇ ਏਐੱਸਆਈ ਦਰਸ਼ਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਬੀਤੀ ਸ਼ਾਮ ਗਸ਼ਤ ਵਾ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਫੁਹਾਰਾ ਚੋਂਕ ਪਾਸ ਮੌਜ਼ੂਦ ਸੀ ਤਾਂ ਇਸ ਦੌਰਾਨ ਰਾਜੂ ਪੁੱਤਰ ਦੀਵਾਨ ਚੰਦ ਵਾਸੀ ਨੇੜੇ ਉੱਚਾ ਪੁਲ ਗੁਰੂਹਰਸਹਾਏ ਨੂੰ ਗਿ੍ਰਫਤਾਰ ਕਰਕੇ ਉਸ ਦੇ ਕਬਜ਼ੇ ਵਿਚੋਂ 9 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ। ਪੁਲਿਸ ਨੇ ਦੱਸਿਆ ਕਿ ਉਕਤ ਦੋਸ਼ੀਅਨ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।
Get all latest content delivered to your email a few times a month.