ਤਾਜਾ ਖਬਰਾਂ
ਵਾਸ਼ਿੰਗਟਨ, 2 ਅਗਸਤ- ਅਮਰੀਕਾ ਵਿਚ ਡੈਮੋਕ੍ਰੇਟਿਕ ਪਾਰਟੀ ਤੋਂ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਚੁਣੇ ਜਾਣ ਲਈ ਵੋਟਿੰਗ ਸ਼ੁਰੂ ਹੋ ਗਈ ਹੈ। ਇਸ ਵਿਚ ਉਪ-ਰਾਸ਼ਟਰਪਤੀ ਕਮਲਾ ਹੈਰਿਸ ਦੀ ਜਿੱਤ ਤੈਅ ਮੰਨੀ ਜਾ ਰਹੀ ਹੈ। ਡੈਮੋਕ੍ਰੇਟਿਕ ਪਾਰਟੀ ਦੇ ਪ੍ਰਤੀਨਿਧ ਭਾਰਤੀ ਸਮੇਂ ਅਨੁਸਾਰ 6 ਅਗਸਤ ਸਵੇਰੇ 4 ਵਜੇ ਤੱਕ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਚੁਣਨ ਲਈ ਵੋਟ ਪਾ ਸਕਦੇ ਹਨ। ਇਸ ਤੋਂ ਬਾਅਦ ਨਤੀਜਿਆਂ ਦਾ ਐਲਾਨ ਕੀਤਾ ਜਾਵੇਗਾ। ਕਮਲਾ ਹੈਰਿਸ ਨੂੰ ਇਸ ਅਹੁਦੇ ਦੀ ਉਮੀਦਵਾਰ ਬਣਨ ਲਈ 1976 ਵੋਟਾਂ ਦੀ ਜ਼ਰੂਰਤ ਹੋਵੇਗੀ। ਜਾਣਕਾਰੀ ਅਨੁਸਾਰ 6 ਅਗਸਤ ਨੂੰ ਵੋਟਿੰਗ ਖ਼ਤਮ ਹੋਣ ਤੋਂ ਬਾਅਦ ਕਮਲਾ ਉਪ-ਰਾਸ਼ਟਰਪਤੀ ਦੇ ਅਹੁਦੇ ਲਈ ਉਮੀਦਵਾਰ ਦੇ ਨਾਂਅ ਦਾ ਵੀ ਐਲਾਨ ਕਰ ਸਕਦੀ ਹੈ।
Get all latest content delivered to your email a few times a month.