IMG-LOGO
ਹੋਮ ਪੰਜਾਬ : ਚੇਅਰਮੈਨ ਪੰਜਾਬ ਗਊ ਸੇਵਾ ਕਮਿਸ਼ਨ ਵੱਲੋਂ ਸਰਕਾਰੀ ਗਊਸ਼ਾਲਾ ਖੋਖਰ ਕਲਾਂ...

ਚੇਅਰਮੈਨ ਪੰਜਾਬ ਗਊ ਸੇਵਾ ਕਮਿਸ਼ਨ ਵੱਲੋਂ ਸਰਕਾਰੀ ਗਊਸ਼ਾਲਾ ਖੋਖਰ ਕਲਾਂ ਦਾ ਦੌਰਾ

Admin user - Nov 27, 2022 04:50 AM
IMG

 Bolda Punjab
ਮਾਨਸਾ, 27 ਨਵੰਬਰ:
  ਚੇਅਰਮੈਨ ਪੰਜਾਬ ਗਊ ਸੇਵਾ ਕਮਿਸ਼ਨ ਸ੍ਰੀ ਅਸ਼ੋਕ ਕੁਮਾਰ ਸਿੰਗਲਾ ਨੇ ਸਰਕਾਰੀ ਗਊਸ਼ਾਲਾ, ਖੋਖਰ ਕਲਾਂ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਗਊਸ਼ਾਲਾ ਵਿਖੇ ਬਣੇ ਕੈਟਲ ਪੌਂਡ, ਮੀਆਂਵਾਕੀ ਜੰਗਲ, ਵਾਟਰ ਪਾਰਕ ਅਤੇ ਬੋਟਿੰਗ ਸਪੋਟ ਦਾ ਜਾਇਜਾ ਲਿਆ।
   ਉਨ੍ਹਾਂ ਗਊਸ਼ਾਲਾ ਪ੍ਰਬੰਧਕਾਂ ਪਾਸੋਂ ਗਊਸ਼ਾਲਾ ਦੀ ਆਮਦਨ, ਖਰਚ ਅਤੇ ਪਸ਼ੂਆਂ ਦੀ ਗਿਣਤੀ ਸਬੰਧੀ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਸਰਕਾਰੀ ਗਊਸ਼ਾਲਾ ਖੋਖਰ ਕਲਾਂ ਦੀ ਕਾਰਜਪ੍ਰਣਾਲੀ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਦੁੱਧ ਦੀ ਪੈਦਾਵਾਰ ਵਧਾ ਕੇ ਲੋਕਾਂ ਨੂੰ ਪਸ਼ੂਧੰਨ ਨਾਲ ਜੁੜਨ ਲਈ ਪ੍ਰੇਰਿਤ ਕੀਤਾ ਜਾਵੇ ਅਤੇ ਗਊਸ਼ਾਲਾ ਦੀ ਆਮਦਨ ਵਿਚ ਵਾਧਾ ਕਰਨ ਲਈ ਯਤਨ ਕੀਤੇ ਜਾਣ। ਉਨ੍ਹਾਂ ਕਿਹਾ ਕਿ ਸੜਕਾਂ ’ਤੇ ਘੁੰਮ ਰਹੇ ਬੇਸਹਾਰਾ ਪਸ਼ੂਆਂ ਨੂੰ ਇਕੱਠਾ ਕਰਨ ਲਈ ਹਰ ਸੰਭਵ ਯਤਨ ਕੀਤੇ ਜਾਣਗੇ।
  ਇਸ ਮੌਕੇ ਗਊਸ਼ਾਲਾ ਪ੍ਰਬੰਧਕਾਂ ਵੱਲੋਂ ਚੇਅਰਮੈਨ ਸ੍ਰੀ ਅਸ਼ੋਕ ਕੁਮਾਰ ਸਿੰਗਲਾ ਨੂੰ ਗਊਸ਼ਾਲਾ ਦੇ ਪ੍ਰਬੰਧਾਂ ਅਤੇ ਕਾਰਜਪ੍ਰਣਾਲੀ ਵਿਚ ਹੋਰ ਸੁਧਾਰ ਲਿਆਉਣ ਲਈ ਲੋੜੀਂਦੇ ਸਾਜੋ ਸਾਮਾਨ ਅਤੇ ਮਸ਼ੀਨਰੀ ਬਾਰੇ ਜਾਣੂ ਕਰਵਾਇਆ ਗਿਆ, ਜਿਸ ਦੇ ਲਈ ਚੇਅਰਮੈਨ ਸ੍ਰੀ ਅਸ਼ੋਕ ਕੁਮਾਰ ਸਿੰਗਲਾ ਵੱਲੋਂ ਪ੍ਰਬੰਧਕਾਂ ਦੀ ਇਸ ਮੰਗ ਨੂੰ ਸਰਕਾਰ ਤੱਕ ਪਹੁੰਚਾ ਕੇ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ।
 ਇਸ ਮੌਕੇ ਸਹਾਇਕ ਡਾਇਰੈਕਟਰ ਪਸ਼ੂ ਪਾਲਣ ਡਾ. ਕਮਲ ਗੁਪਤਾ, ਬੀ.ਡੀ.ਪੀ.ਓ ਮਾਨਸਾ ਸ੍ਰੀ ਜਗਤਾਰ ਸਿੰਘ, ਸਹਾਇਕ ਪ੍ਰੋਜੈਕਟ ਅਫਸਰ ਸ੍ਰੀ ਮਲਕੀਤ ਸਿੰਘ, ਕਾਰਜਸਾਧਕ ਅਫਸਰ ਮਾਨਸਾ ਸ੍ਰੀ ਵਿਪਨ ਕੁਮਾਰ, ਨਾਇਬ ਤਹਿਸੀਲਦਾਰ ਸ੍ਰੀ ਕਰਮਜੀਤ ਸਿੰਘ, ਪੰਚਾਇਤ ਸਕੱਤਰ ਪਿੰਡ ਖੋਖਰ ਕਲਾਂ ਸ੍ਰੀ ਪੁਨੀਤ ਜਿੰਦਲ, ਮੈਨੇਜਰ ਕੈਟਲ ਪੌਂਡ ਸ੍ਰੀ ਜੀਵਨ ਸਿੰਘ, ਸੁਪਰਵਾਈਜ਼ਰ ਸ੍ਰੀ ਜਗਦੀਪ ਸਿੰਘ ਤੋਂ ਇਲਾਵਾ ਪਸ਼ੂ ਪਾਲਣ ਵਿਭਾਗ ਦਾ ਸਟਾਫ ਮੌਜੂਦ ਸੀ।

PDF
Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.