ਤਾਜਾ ਖਬਰਾਂ
Bolda Punjab
ਬਠਿੰਡਾ, 27 ਨਵੰਬਰ : ਸਥਾਨਕ ਪੁਲਿਸ ਪਬਲਿਕ ਸਕੂਲ ਵਿਖੇ ਅਲੂਮਨੀ ਮੀਟ ਹੋਮ ਕਮਿੰਗ ਫਲਾਈ ਬੈਕ ਟੂ ਨੈਸਟ ਤਹਿਤ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਇਸ ਪ੍ਰੋਗਰਾਮ ਚ ਐਸਐਸਪੀ ਬਠਿੰਡਾ ਸ਼੍ਰੀ ਜੇ. ਇਲਨਚੇਲੀਅਨ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਤੇ ਗੈਸਟ ਆਫ਼ ਆਨਰ ਸ. ਭੁਪਿੰਦਰ ਸਿੰਘ ਐਸਪੀਐਚ ਨੇ ਸਮਾਗਮ ਦਾ ਆਗਾਜ਼ ਕੀਤਾ। ਇਹ ਜਾਣਕਾਰੀ ਸਕੂਲ ਦੇ ਪ੍ਰਿੰਸੀਪਲ ਮੈਡਮ ਮੋਨਿਕ ਸਿੰਘ ਨੇ ਸਾਂਝੀ ਕੀਤੀ।
ਇਸ ਮੌਕੇ ਪ੍ਰਿੰਸੀਪਲ ਮੈਡਮ ਮੋਨਿਕ ਸਿੰਘ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਪ੍ਰੋਗਰਾਮ ਵਿੱਚ ਪਹਿਲੇ ਬੈਚ ਸਾਲ 1995-96 ਤੇ 1997 ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਸ਼ਮੂਲੀਅਤ ਕੀਤੀ। ਜਿਨ੍ਹਾਂ ਵਿੱਚ ਉਸ ਸਮੇਂ ਦੇ ਪ੍ਰਿੰਸੀਪਲ ਲੈਫਟੀਨੈਂਟ ਕਰਨਲ ਐਸ.ਐਨ ਸਕਸੈਨਾ ਵੀ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ।
ਉਨ੍ਹਾਂ ਅੱਗੇ ਦੱਸਿਆ ਕਿ ਪ੍ਰੋਗਰਾਮ ਮੌਕੇ ਸਕੂਲ ਦੇ ਵਿਦਿਆਰਥੀਆਂ ਨੇ ਰੰਗਾ-ਰੰਗ ਪ੍ਰੋਗਰਾਮ ਪੇਸ਼ ਕੀਤਾ ਜਿਸ ਵਿੱਚ ਸਰਸਵਤੀ ਵੰਧਨਾ, ਰਾਜਸਥਾਨੀ ਡਾਂਸ, ਟਰੀ ਡਾਂਸ, ਕੋਰੀਓਗ੍ਰਾਫ਼ੀ, ਗਿੱਧਾ ਅਤੇ ਭੰਗੜਾ ਆਦਿ ਸ਼ਾਮਲ ਸਨ।
ਇਸ ਦੌਰਾਨ ਪ੍ਰਿੰਸੀਪਲ ਮੈਡਮ ਮੋਨਿਕ ਸਿੰਘ ਨੇ ਸਕੂਲ ਦੇ ਵਿਦਿਆਰਥੀਆਂ ਅਤੇ ਸਮੂਹ ਸਟਾਫ਼ ਦੀ ਹੌਂਸਲਾ-ਅਫ਼ਜਾਈ ਕੀਤੀ। ਉਨ੍ਹਾਂ ਨੇ ਹਰ ਇੱਕ ਵਿਦਿਆਰਥੀ ਦੇ ਚੰਗੇ ਭਵਿੱਖ ਦੀ ਕਾਮਨਾ ਕਰਦਿਆਂ ਸਭ ਦਾ ਤਹਿ ਦਿਲੋਂ ਧੰਨਵਾਦ ਵੀ ਕੀਤਾ।
Get all latest content delivered to your email a few times a month.