IMG-LOGO
ਹੋਮ ਪੰਜਾਬ : ਬਾਦਲ ਸਰਕਾਰ ਦੇ ਕਾਰਜਕਾਲ ਵੇਲੇ 32 ਕਰੋੜ ਰੁਪਏ ਨਾਲ ਕੰਡਿਆਲੀ...

ਬਾਦਲ ਸਰਕਾਰ ਦੇ ਕਾਰਜਕਾਲ ਵੇਲੇ 32 ਕਰੋੜ ਰੁਪਏ ਨਾਲ ਕੰਡਿਆਲੀ ਤਾਰ ਤੋਂ ਪਾਰ ਖਰੀਦੀ 700 ਏਕੜ ਜਮੀਨ ਧਾਲੀਵਾਲ ਨੇ ਲੱਭੀ

Admin user - Nov 28, 2022 02:38 AM
IMG

 Bolda Punjavb

 

ਅੰਮਿ੍ਤਸਰ, 27 ਨਵੰਬਰ

ਖੇਤੀਬਾੜੀ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਸਰਹੱਦ ਉਤੇ ਸਥਿਤ ਰਾਣੀਆਂ ਪਿੰਡ ਵਿੱਚ ਖੇਤੀਬਾੜੀ ਵਿਭਾਗ ਵੱਲੋਂ ਖਰੀਦ ਕੀਤੀ ਗਈ 700 ਏਕੜ ਜਮੀਨ ਦਾ ਦੌਰਾ ਕਰਨ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਕਿਹਾ ਕਿ ਸੰਨ 2008 ਵਿੱਚ 32 ਕਰੋੜ ਰੁਪਏ ਨਾਲ ਬੀਜ ਫਾਰਮ ਲਈ ਸਰਕਾਰ ਵੱਲੋਂ ਖਰੀਦੀ ਗਈ ਇਸ ਜਮੀਨ ਦੀ ਜਾਂਚ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ ਪ੍ਕਾਸ਼ ਸਿੰਘ ਬਾਦਲ ਦੀ ਸਰਕਾਰ ਜਦੋਂ ਸ ਸੁੱਚਾ ਸਿੰਘ ਲੰਗਾਹ ਖੇਤੀਬਾੜੀ ਮੰਤਰੀ ਅਤੇ ਕਾਹਨ ਸਿੰਘ ਪੰਨੂ ਅੰਮਿ੍ਤਸਰ ਦੇ ਡਿਪਟੀ ਕਮਿਸ਼ਨਰ ਸਨ, ਵੇਲੇ ਇਹ ਜਮੀਨ ਬਹੁਤ ਮਹਿੰਗੇ ਮੁੱਲ ਖਰੀਦੀ ਗਈ। ਉਨ੍ਹਾਂ ਕਿਹਾ ਕਿ ਇਹ ਜਮੀਨ ਰਾਵੀ ਦਰਿਆ ਅਤੇ ਸਰਹੱਦ ਉੱਤੇ ਲੱਗੀ ਕੰਡਿਆਲੀ ਤਾਰ ਤੋਂ ਵੀ ਪਾਰ ਹੈ ਅਤੇ ਸਰਕਾਰ ਨੇ  ਸੰਨ 2008 ਵਿਚ ਸਾਢੇ ਚਾਰ ਲੱਖ ਰੁਪਏ ਪ੍ਤੀ ਏਕੜ ਦੇ ਹਿਸਾਬ ਇਹ ਜਮੀਨ ਖਰੀਦੀ। ਬੀ ਐਸ ਐਫ ਦੀ ਆਗਿਆ ਤੋਂ ਬਿਨਾ ਤੁਸੀਂ ਜਮੀਨ ਵਿੱਚ ਦਾਖਲ ਤੱਕ ਨਹੀਂ ਹੋ ਸਕਦੇ ਅਤੇ ਉਸ ਵੇਲੇ ਕਿਸ 'ਸਕੀਮ' ਤਹਿਤ ਇਹ ਜਮੀਨ ਖਰੀਦੀ ਗਈ, ਦੀ ਜਾਂਚ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਲਈ ਸਰਕਾਰ ਨੂੰ ਰਜਿਸਟਰੀ ਕਰਵਾਉਣ ਵਾਲੇ ਕਿਸਾਨ ਅਤੇ ਉਸ ਤੋਂ ਪਹਿਲਾਂ ਦੇ ਮਾਲਕ ਪਰਿਵਾਰਾਂ ਨੂੰ ਲੱਭਿਆ ਜਾਵੇਗਾ, ਤਾਂ ਜੋ ਸਾਰੀ ਸਚਾਈ ਸਾਹਮਣੇ ਆ ਸਕੇ।

 ਅੱਜ ਉਕਤ ਜਮੀਨ ਜਿਸ ਨੂੰ ਕੇਵਲ ਤਿੰਨ ਚਾਰ ਸੀਜ਼ਨ ਹੀ ਵਾਹਿਆ ਜਾ ਸਕਿਆ ਵਿੱਚ ਪੈਦਾ ਹੋ ਚੁੱਕੇ ਆਦਮ ਕੱਦ ਕਾਨੇ ਅਤੇ ਸਰਕੰਡੇ, ਵੇਖ ਕੇ ਦੁੱਖੀ ਹੁੰਦੇ ਸ ਧਾਲੀਵਾਲ ਨੇ ਕਿਹਾ ਕਿ ਸਮਝ ਨਹੀਂ ਆਉਂਦਾ ਕਿ ਤਿੰਨੇ ਸੌਦਾ ਕਰਨ ਵਾਲੇ ਕਿਸਾਨ ਪਰਿਵਾਰ ਵਿੱਚੋਂ ਹੋਣ ਤੇ ਅਜਿਹੀ ਜਮੀਨ ਮਹਿੰਗੇ ਭਾਅ ਖਰੀਦ ਲੈਣ?

ਉਨ੍ਹਾਂ ਕਿਹਾ ਕਿ ਇਸ ਜਮੀਨ ਵਿੱਚ ਪਾਣੀ ਲਈ 30 ਸਬਮਰਸੀਬਲ ਟਿਊਬਵੈੱਲ, ਬਿਜਲੀ ਅਤੇ ਖੇਤੀ ਸੰਦ ਜਿਸ ਵਿੱਚ ਟਰੈਕਟਰ, ਜਨਰੇਟਰ ਅਤੇ ਹੋਰ ਮਸ਼ੀਨਰੀ ਸ਼ਾਮਿਲ ਹੈ, ਦੀ ਖਰੀਦ ਉਤੇ ਵੀ 8 ਕਰੋੜ ਰੁਪਏ ਦੇ ਕਰੀਬ ਖਰਚਾ ਹੋਇਆ। ਉਨ੍ਹਾਂ ਕਿਹਾ ਕਿ ਅੱਜ ਮੈਂ ਇਸ ਫਾਰਮ ਨੂੰ ਵੇਖਿਆ ਹੈ ਅਤੇ ਮਨ ਦੁੱਖੀ ਹੋਇਆ ਹੈ ਕਿ ਕਿਸ ਤਰ੍ਹਾਂ ਸਰਕਾਰੀ ਪੈਸੇ ਦੀ ਦੁਰਵਰਤੋਂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਅੱਜ ਵੀ ਫਾਰਮ ਉਤੇ ਖਰੀਦੀ ਗਈ ਮਸ਼ੀਨਰੀ ਖਰਾਬ ਹੋ ਰਹੀ ਹੈ ਅਤੇ ਜਮੀਨ ਬੰਜਰ ਹੋ ਚੁੱਕੀ ਹੈ।

ਉਨ੍ਹਾਂ ਕਿਹਾ ਕਿ ਹੁਣ ਦੁਬਾਰਾ ਇਸ ਜਮੀਨ ਦੀ ਵਰਤੋਂ ਕਰਨ ਬਾਰੇ ਵਿਚਾਰ ਕੀਤਾ ਜਾਵੇਗਾ ਅਤੇ ਮੁੱਖ ਮੰਤਰੀ ਸ ਭਗਵੰਤ ਮਾਨ ਦੇ ਨੋਟਿਸ ਵਿੱਚ ਲਿਆ ਕੇ ਕੇਂਦਰ ਸਰਕਾਰ ਨਾਲ ਤਾਲਮੇਲ ਕਰਕੇ, ਕਿਉਂਕਿ ਇਸ ਦਾ ਰਸਤਾ ਹੀ ਬੀ ਐਸ ਐਫ ਅਧੀਨ ਹੈ, ਇਸ ਦੀ ਢੁਕਵੀਂ ਵਰਤੋਂ ਕੀਤੀ ਜਾਵੇਗੀ। ਇਸ ਮੌਕੇ ਚੇਅਰਮੈਨ ਬਲਦੇਵ ਸਿੰਘ ਸਿੰਘ ਮਿਆਦੀਆਂ, ਜਿਲਾ ਖੇਤੀ ਅਫਸਰ ਡਾ

 ਜਤਿੰਦਰ ਸਿੰਘ ਗਿੱਲ, ਐੱਸ.ਡੀ

ਐੱਮ ਰਾਜੇਸ਼ ਕੁਮਾਰ ਸ਼ਰਮਾ, ਓ. ਐੱਸ. ਡੀ ਚਰਨਜੀਤ ਸਿੰਘ ਸਿੱਧੂ, ਦਫਤਰ ਸਕੱਤਰ ਗੁਰਜੰਟ ਸਿੰਘ ਸੋਹੀ, ਨਾਇਬ ਤਹਿਸੀਲਦਾਰ ਜਗਸੀਰ ਸਿੰਘ, ਵਿਸਥਾਰ ਅਫਸਰ ਪ੍ਰਭਦੀਪ ਗਿੱਲ ਚੇਤਨਪੁਰਾ, ਡਿਪਟੀ ਕਮਾਂਡੈਂਟ ਪਰਵਿੰਦਰ ਸਿੰਘ ਬਾਜਵਾ, ਐੱਸ.ਐਚ.ਓ ਲੋਪੋਕੇ ਹਰਪਾਲ ਸਿੰਘ ਸੋਹੀ, ਖੇਤੀ ਅਫਸਰ ਕੁਲਵੰਤ ਸਿੰਘ, ਅਸ਼ਵਨੀ ਕੁਮਾਰ ਆਦਿ ਹਾਜ਼ਰ ਸਨ।

 

Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.