IMG-LOGO
ਹੋਮ ਪੰਜਾਬ : ਕਾਂਗਰਸੀ ਆਗੂ ਰਾਜਦੀਪ ਸਿੰਘ ਦੇ ਘਰ ਈ.ਡੀ. ਵਲੋਂ ਛਾਪੇਮਾਰੀ

ਕਾਂਗਰਸੀ ਆਗੂ ਰਾਜਦੀਪ ਸਿੰਘ ਦੇ ਘਰ ਈ.ਡੀ. ਵਲੋਂ ਛਾਪੇਮਾਰੀ

Admin user - Sep 04, 2024 01:33 PM
IMG

ਖੰਨਾ, 4 ਸਤੰਬਰ - ਈ.ਡੀ. ਨੇ ਖੰਨਾ ਦੇ ਪਿੰਡ ਇਕੋਲਾਹੀ ਵਿਚ ਕਾਂਗਰਸੀ ਆਗੂ ਰਾਜਦੀਪ ਸਿੰਘ ਦੇ ਘਰ ਛਾਪਾ ਮਾਰਿਆ ਹੈ। ਦੱਸਿਆ ਜਾ ਰਿਹਾ ਹੈ ਕਿ ਜਲੰਧਰ ਤੋਂ ਈ.ਡੀ. ਦੀ ਟੀਮ ਸਵੇਰੇ 4 ਵਜੇ ਇੱਥੇ ਆਈ ਸੀ। ਰਾਜਦੀਪ ਦੇ ਘਰ ਇਕੋਲਾਹੀ ਦੀ ਜਾਂਚ ਕੀਤੀ ਜਾ ਰਹੀ ਹੈ। ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ ’ਚ ਉਸ ਦੀ ਦਲਾਲ ਦੀ ਦੁਕਾਨ ’ਤੇ ਜਾਂਚ ਕੀਤੀ ਜਾ ਰਹੀ ਹੈ। ਸੂਤਰਾਂ ਦੇ ਹਵਾਲੇ ਨਾਲ ਦੱਸਿਆ ਗਿਆ ਹੈ ਕਿ ਇਹ ਜਾਂਚ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨਾਲ ਸੰਬੰਧਿਤ ਟੈਂਡਰ ਘੁਟਾਲੇ ਨਾਲ ਸੰਬੰਧਿਤ ਹੈ।

Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.