IMG-LOGO
ਹੋਮ ਪੰਜਾਬ : ਪੰਜ ਤਖ਼ਤ ਸਾਹਿਬਾਨ ਰੇਲ ਯਾਤਰਾ: ਸ੍ਰੀ ਅਕਾਲ ਤਖ਼ਤ ਸਾਹਿਬ ’ਤੇ...

ਪੰਜ ਤਖ਼ਤ ਸਾਹਿਬਾਨ ਰੇਲ ਯਾਤਰਾ: ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਕੇ ਨੰਦੇੜ ਵਾਪਸੀ ਲਈ ਰਵਾਨਾ ਹੋਈਆਂ ਸੰਗਤਾਂ

Admin user - Sep 04, 2024 01:40 PM
IMG

ਬਿਕਰਮਜੀਤ ਸਿੰਘ
ਅੰਮ੍ਰਿਤਸਰ, 4 ਸਤੰਬਰ- ਸ੍ਰੀ ਹਜੂਰ ਸਾਹਿਬ ਤੋਂ ਪਿਛਲੇ ਦਿਨੀਂ ਸ਼ੁਰੂ ਹੋਈ ਪੰਜ ਤਖ਼ਤ ਸਾਹਿਬਾਨ ਰੇਲ ਯਾਤਰਾ ਨਾਲ ਗੁਰਧਾਮਾਂ ਦੇ ਦਰਸ਼ਨ ਕਰਨ ਆਏ ਸਿੱਖ ਯਾਤਰੀਆਂ ਦਾ ਜਥਾ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਉਪਰੰਤ ਜੈਕਾਰਿਆਂ ਦੀ ਗੂੰਜ ਵਿਚ ਸ੍ਰੀ ਹਜੂਰ ਸਾਹਿਬ ਵਾਪਸੀ ਲਈ ਨਗਰ ਕੀਰਤਨ ਦੇ ਰੂਪ ਵਿਚ ਰਵਾਨਾ ਹੋਇਆ। ਇਸ ਜੱਥੇ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਜਨਰਲ ਸਕੱਤਰ ਭਾਈ ਰਜਿੰਦਰ ਸਿੰਘ ਮਹਿਤਾ ਅਤੇ ਬੁੱਢਾ ਦਲ ਦੇ ਮੁਖੀ ਜਥੇਦਾਰ ਬਲਬੀਰ ਸਿੰਘ 96 ਕਰੋੜੀ ਵਲੋਂ ਸ੍ਰੀ ਹਰਮਿੰਦਰ ਸਾਹਿਬ ਤੋਂ ਰਵਾਨਾ ਕੀਤਾ ਗਿਆ। ਇਸ ਨਗਰ ਕੀਰਤਨ ਵਿਚ ਹਾਥੀਆਂ ਤੇ ਸਵਾਰ ਨਿਹੰਗ ਸਿੰਘਾਂ ਤੇ ਸ਼ਬਦ ਕੀਰਤਨ ਕਰਦੀਆਂ ਹੋਰਨਾਂ ਸੰਗਤਾਂ ਤੋਂ ਇਲਾਵਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਘੋੜੇ ਦੀ ਅੰਸ਼ ਬੰਸ ਵਾਲੇ ਘੋੜੇ ਵੀ ਸ਼ਾਮਿਲ ਸਨ। ਜਾਣਕਾਰੀ ਅਨੁਸਾਰ ਪੰਜ ਤਖ਼ਤ ਸਾਹਿਬਾਨ ਰੇਲ ਯਾਤਰਾ ਅੰਮ੍ਰਿਤਸਰ ਰੇਲਵੇ ਸਟੇਸ਼ਨ ਤੋਂ ਕਰੀਬ 4 ਵਜੇ ਸ੍ਰੀ ਹਜੂਰ ਸਾਹਿਬ ਨੰਦੇੜ ਲਈ ਰਵਾਨਾ ਹੋਵੇਗੀ।

Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.