IMG-LOGO
ਹੋਮ ਪੰਜਾਬ : ਫ਼ਿਰੋਜ਼ਪੁਰ ਤੋਂ ਪ.ਸ.ਸ.ਫ਼ ਵਲੋਂ ਸਾਂਝੇ ਫਰੰਟ ਦੀ ਚੰਡੀਗੜ੍ਹ ਰੈਲੀ ਤੇ...

ਫ਼ਿਰੋਜ਼ਪੁਰ ਤੋਂ ਪ.ਸ.ਸ.ਫ਼ ਵਲੋਂ ਸਾਂਝੇ ਫਰੰਟ ਦੀ ਚੰਡੀਗੜ੍ਹ ਰੈਲੀ ਤੇ ਵਿਧਾਨ ਸਭਾ ਦੇ ਘਿਰਾਓ ’ਚ ਸ਼ਾਮਿਲ ਹੋਣ ਲਈ ਕਾਫ਼ਲਾ ਬੱਸਾਂ ਤੇ ਕਾਰਾਂ ਰਾਹੀਂ ਰਵਾਨਾ 

Admin user - Sep 04, 2024 04:26 PM
IMG

ਬਾਲਕਿਸ਼ਨ
ਫ਼ਿਰੋਜ਼ਪੁਰ, 4 ਸਤੰਬਰ–ਪੰਜਾਬ ਮੁਲਾਜ਼ਮ ਤੇ ਪੈਨਸਨਰ ਸਾਂਝਾ ਫਰੰਟ ਦੇ ਚੰਡੀਗੜ੍ਹ ਰੈਲੀ ਅਤੇ ਵਿਧਾਨ ਸਭਾ ਘਿਰਾਓ ਵਿਚ ਸ਼ਾਮਿਲ ਹੋਣ ਲਈ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸਨ ਚੰਡੀਗੜ੍ਹ ( ਪ.ਸ.ਸ.ਫ) ਦੀ ਸਟੇਟ ਕਮੇਟੀ ਦੇ ਫ਼ੈਸਲੇ ਤਹਿਤ ਮਿਤੀ 3 ਸਤੰਬਰ 2024 ਨੂੰ ਸਾਝੇ ਫਰੰਟ ਫ਼ਿਰੋਜ਼ਪੁਰ ਨਾਲ ਮਿਲ ਕੇ ਸੈਂਕੜਿਆਂ ਦੀ ਗਿਣਤੀ ਵਿਚ ਮੁਲਾਜ਼ਮ ਤੇ ਪੈਨਸ਼ਨਰ ਬੱਸਾਂ ਅਤੇ ਕਾਰਾਂ ਰਾਹੀਂ ਰਵਾਨਾ ਹੋਏ। ਇਸ ਸਬੰਧੀ ਜਾਣਕਾਰੀ ਦਿੰਦਿਆਂ  ਪ.ਸ.ਸ.ਫ ਦੇ ਜ਼ਿਲ੍ਹਾ ਪ੍ਰਧਾਨ ਗੁਰਦੇਵ ਸਿੰਘ ਸਿੱਧੂ, ਸੁਬੇਗ ਸਿੰਘ ਅਜੀਜ ਕੋਆਰਡੀਨੇਟਰ, ਡੀ.ਐੱਸ.ਪੀ. ਜਸਪਾਲ ਸਿੰਘ ਸਹਾਇਕ ਕੋਆਰਡੀਨੇਟਰ, ਕਸ਼ਮੀਰ ਸਿੰਘ ਪ੍ਰਧਾਨ ਪੁਲਿਸ ਪੈਨਸਨ ਐਸੋਸੀਏਸਨ, ਖਜਾਨ ਸਿੰਘ ਪ੍ਰਧਾਨ ਪੈਨਸਨਰਚਜ਼ ਐਸੋਸੀਏਸਨ ਨੇ ਦੱਸਿਆ  ਕਿ ਇਸ ਰੈਲੀ ਨੂੰ ਸਫਲ ਬਣਾਉਣ ਲਈ ਜ਼ਿਲ੍ਹਾ ਫ਼ਿਰੋਜ਼ਪੁਰ ਤੋਂ ਜ਼ੀਰਾ, ਮਖੂ, ਤਲਵੰਡੀ ਭਾਈ ਤੋਂ ਬੱਸ ਰਾਹੀਂ 60 ਮੁਲਾਜ਼ਮ ਤੇ ਪੈਨਸ਼ਨਰ ਰਵਾਨਾ ਹੋਏ ਹਨ ਅਤੇ ਇਸ ਵਿਚ 6 ਕਾਰਾਂ ਸਮੇਤ 90 ਸਾਥੀਆਂ ਨੇ ਸ਼ਮੂਲੀਅਤ ਕੀਤੀ ਹੈ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਅਤੇ ਪੈਨਸ਼ਨਰ ਵਰਗ ਵਿਚ ਪੰਜਾਬ ਦੇ ਮੁੰਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਮੰਨਮਾਨੀਆਂ ਅਤੇ ਮੁਲਾਜ਼ਮ ਮਾਰੂ ਨੀਤੀਆਂ ਵਿਰੁੱਧ ਗੁੱਸਾ ਭਰਿਆ ਹੋਇਆ ਹੈ ਅਤੇ ਮੁਲਾਜਮ , ਪੈਨਸਨਰ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਮੀਟਿੰਗਾਂ ਤੋਂ ਅਨਤੁਸ਼ਟ ਤੇ ਮਿਊਸ ਹਨ। ਉਨ੍ਹਾਂ ਕਿਹਾ ਕਿ ਭਾਵੇਂ ਮੁੱਖ ਮੰਤਰੀ ਜਥੇਬੰਦੀ ਨੂੰ ਸਮਾਂ ਦੇ ਦੇਣਾ ਹੈ, ਪਰ ਉਨ੍ਹਾਂ ’ਤੇ ਵਿਸ਼ਵਾਸ ਨਹੀਂ ਕੀਤਾ ਜਾ ਸਕਦਾ, ਇਸ ਲਈ ਜਦੋਂ ਤੱਕ ਮੰਗਾਂ ਪੂਰੀਆਂ ਨਹੀ ਹੁੰਦੀਆਂ ਅਤੇ ਉਨ੍ਹਾਂ ਦੇ ਆਰਡੀਨੈਂਸ ਜਾਰੀ ਨਹੀਂ ਕੀਤੇ ਜਾਂਦੇ ਸੰਘਰਸ ਜਾਰੀ ਰੱਖੇ ਜਾਣਗੇ। ਇਸ ਮੌਕੇ ਉਨ੍ਹਾਂ ਦੇ ਨਾਲ ਅਜੀਤ ਸਿੰਘ ਸੋਢੀ, ਰਾਜੀਵ ਹਾਂਡਾ ਜ਼ਿਲ੍ਹਾ ਪ੍ਰਧਾਨ ਜੀਟੀਯੂ, ਪ.ਸ.ਸ.ਫ ਦੇ ਜ਼ਿਲ੍ਹਾ ਜਨਰਲ ਸਕੱਤਰ ਜਗਦੀਪ ਸਿੰਘ ਮਾਂਗਟ, ਗੁਰਮੀਤ ਸਿੰਘ ਜੰਮੂ ਜ਼ਿਲ੍ਹਾ ਪ੍ਰੈੱਸ ਸਕੱਤਰ, ਫੁੰਮਣ ਸਿੰਘ ਕਾਠਗੜ੍ਹ ਜ਼ਿਲ੍ਹਾ ਜਨਰਲ ਸਕੱਤਰ ਪੀ.ਡਬਲਿਓ.ਡੀ ਫੀਲਡ ਵਰਕਸ਼ਾਪ ਵਰਕਰਜ਼ ਯੂਨੀਅਨ, ਨਿਸ਼ਾਨ ਸਿੰਘ ਸਹਿਜ਼ਾਦੀ ਪ੍ਰਧਾਨ, ਗੁਰਬੀਰ ਸਿੰਘ ਸਹਿਜ਼ਾਦੀ ਸਰਕਲ ਸਕੱਤਰ, ਜਸਵਿੰਦਰ ਸਿੰਘ ਪੰਨੂੰ, ਜਸਵਿੰਦਰ ਰਾਜ ਸ਼ਰਮਾ, ਕੁਲਵਿੰਦਰ ਸਿੰਘ ਬੱਧਣ ਬਲਾਕ ਪ੍ਰਧਾਨ, ਕੌਰ ਸਿੰਘ ਬਲਾਕ ਪ੍ਰਧਾਨ, ਦਰਸ਼ਨ ਸਿੰਘ ਭੁੱਲਰ ਬਲਾਕ ਪ੍ਰਧਾਨ ਗੁਰੂਹਰਸਹਾਏ, ਮਹਿਲ ਸਿੰਘ ਸੂਬਾ ਪ੍ਰਧਾਨ ਵਣ ਵਿਭਾਗ ਡਰਾਈਵਰ ਐਸੋਸੀਏਸਨ, ਮਾਨਾ ਭੱਟੀ ਪ੍ਰਧਾਨ ਪਨਸਪ ਮੁਲਾਜ਼ਮ ਯੂਨੀਅਨ ਆਦਿ ਹਾਜ਼ਰ ਸਨ।

Share:

ਸੰਪਾਦਕ ਦਾ ਡੈਸਕ

Jagdishthind

Reporter

ਕੱਪੜ ਛਾਣ

Watch LIVE TV
Emediasolutions TV
Subscribe

Get all latest content delivered to your email a few times a month.